ਸੜਕ ਹਾਦਸੇ ਦੌਰਾਨ ਅਮਰੀਕਾ ਵਿਚ ਨੌਜਵਾਨ ਦੀ ਮੌਤ, ਜਨਵਰੀ ਵਿਚ ਹੋਣਾ ਸੀ ਵਿਆਹ
ਜਖਵਾਲੀ, 29 ਨਵੰਬਰ (ਨਿਰਭੈ ਸਿੰਘ)-ਫ਼ਤਹਿਗੜ੍ਹ ਸਾਹਿਬ ਦੇ ਪਿੰਡ ਰਾਜਿੰਦਰਗੜ੍ਹ ਦੇ ਨੌਜਵਾਨ ਗੁਰਕੀਰਤ ਸਿੰਘ ਦੀ ਅਮਰੀਕਾ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਉਣ ਨਾਲ ਇਲਾਕੇ ਭਰ ਵਿਚ ਸ਼ੋਕ ਦੀ ਲਹਿਰ ਦੌੜ ਗਈ ਹੈ। ਘਟਨਾ ਸੰਬੰਧੀ ਮ੍ਰਿਤਕ ਦੇ ਭੂਆ ਦੇ ਲੜਕੇ ਰਵਿੰਦਰ ਸਿੰਘ ਨੇ ਦੱਸਿਆ ਕਿ ਗੁਰਕੀਰਤ ਸਿੰਘ ਪੇਸ਼ੇ ਵਜੋਂ ਟਰਾਲਾ ਚਾਲਕ ਸੀ ਅਤੇ ਉਹ ਕੈਨੇਡਾ ਤੋਂ ਅਮਰੀਕਾ ਵੱਲ ਟਰਾਲਾ ਲੈ ਕੇ ਜਾ ਰਿਹਾ ਸੀ।
ਮ
ਮ੍ਰਿਤਕ ਨੌਜਵਾਨ ਗੁਰਕੀਰਤ ਸਿੰਘ ਖਰੋਡ ਦੀ ਫਾਇਲ ਫ਼ੋਟੋ।
30-11-2026
ਜਖਵਾਲੀ, 29 ਨਵੰਬਰ (ਨਿਰਭੈ ਸਿੰਘ)-ਫ਼ਤਹਿਗੜ੍ਹ ਸਾਹਿਬ ਦੇ ਪਿੰਡ ਰਾਜਿੰਦਰਗੜ੍ਹ ਦੇ ਨੌਜਵਾਨ ਗੁਰਕੀਰਤ ਸਿੰਘ ਦੀ ਅਮਰੀਕਾ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਉਣ ਨਾਲ ਇਲਾਕੇ ਭਰ ਵਿਚ ਸ਼ੋਕ ਦੀ ਲਹਿਰ ਦੌੜ ਗਈ ਹੈ। ਘਟਨਾ ਸੰਬੰਧੀ ਮ੍ਰਿਤਕ ਦੇ ਭੂਆ ਦੇ ਲੜਕੇ ਰਵਿੰਦਰ ਸਿੰਘ ਨੇ ਦੱਸਿਆ ਕਿ ਗੁਰਕੀਰਤ ਸਿੰਘ ਪੇਸ਼ੇ ਵਜੋਂ ਟਰਾਲਾ ਚਾਲਕ ਸੀ ਅਤੇ ਉਹ ਕੈਨੇਡਾ ਤੋਂ ਅਮਰੀਕਾ ਵੱਲ ਟਰਾਲਾ ਲੈ ਕੇ ਜਾ ਰਿਹਾ ਸੀ। ਰਸਤੇ ’ਚ ਜਦੋਂ ਉਹ ਮਿਲਟਨ ਨੇੜੇ ਪਹੁੰਚਿਆ ਤਾਂ ਉਸ ਨੇ ਆਪਣੇ ਟਰਾਲੇ ਦੀਆਂ ਬੈਲਟਾਂ ਚੈੱਕ ਕਰਨ ਲਈ ਗੱਡੀ ਰੋਕੀ ਅਤੇ ਹੇਠਾਂ ਉਤਰਿਆ। ਇਸੇ ਦੌਰਾਨ ਪਿੱਛੋਂ ਆ ਰਹੇ ਇਕ ਹੋਰ ਟਰਾਲੇ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਗੁਰਕੀਰਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਆਉਣ ਵਾਲੇ ਜਨਵਰੀ ਮਹੀਨੇ ਵਿਚ ਗੁਰਕੀਰਤ ਸਿੰਘ ਦਾ ਵਿਆਹ ਰੱਖਿਆ ਗਿਆ ਸੀ, ਪਰ ਵਿਆਹ ਦੀਆਂ ਖ਼ੁਸ਼ੀਆਂ ਤੋਂ ਪਹਿਲਾਂ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਉਸ ਦੇ ਪਿਤਾ ਦਾ ਪਹਿਲਾਂ ਹੀ ਦਿਹਾਂਤ ਹੋ ਚੁੱਕਾ ਹੈ।