29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਨਵੀਆਂ ਨਿਯੁਕਤੀਆਂ ਦਾ ਐਲਾਨ ਵਫ਼ਾਦਾਰੀ ਤੇ ਸਮਰਪਿਤ ਭਾਵਨਾ ਨਾਲ ਸੇਵਾਵਾਂ ਨਿਭਾਉਣ ਵਾਲੇ ਸਰਗਰਮ ਵਰਕਰਾਂ ਨੂੰ ਅਹੁਦੇਦਾਰੀਆਂ ਦੇ ਕੇ ਨਿਵਾਜਿਆ ਜਾ ਰਿਹਾ ਹੈ-ਬਲਜੀਤ ਸਿੰਘ ਭੁੱਟਾ

ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਬਲਜਿੰਦਰ ਸਿੰਘ)-ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰਨ ਦੇ ਮੰਤਵ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਸਿਫ਼ਾਰਸ਼ ’ਤੇ ਹਲਕੇ ਵਿਚ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਜਿਸ ਦੌਰਾਨ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਨਵ ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ।

Ad Position 21
No active advertisement
ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਬਲਜੀਤ ਸਿੰਘ ਨਵ ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਕਰਦੇ ਹੋਏ। ਅਜੀਤ ਤਸਵੀਰ 30-11-2026
ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਬਲਜਿੰਦਰ ਸਿੰਘ)-ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰਨ ਦੇ ਮੰਤਵ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਸਿਫ਼ਾਰਸ਼ ’ਤੇ ਹਲਕੇ ਵਿਚ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਜਿਸ ਦੌਰਾਨ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਨਵ ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸ. ਭੁੱਟਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਲਈ ਵਫ਼ਾਦਾਰੀ ਤੇ ਸਮਰਪਿਤ ਭਾਵਨਾ ਨਾਲ ਸੇਵਾਵਾਂ ਨਿਭਾਉਣ ਵਾਲੇ ਸਰਗਰਮ ਵਰਕਰਾਂ ਨੂੰ ਅਹੁਦੇਦਾਰੀਆਂ ਦੇ ਕੇ ਨਿਵਾਜਿਆ ਜਾ ਰਿਹਾ ਹੈ ਤਾਂ ਜੋ ਉਹ ਹੋਰ ਵੀ ਉਤਸ਼ਾਹ ਨਾਲ ਪਾਰਟੀ ਦੀ ਸੇਵਾ ਕਰ ਸਕਣ। ਉਨ੍ਹਾਂ ਦੱਸਿਆ ਕਿ ਪ੍ਰਭਸ਼ਰਨ ਸਿੰਘ ਨੂੰ ਸਰਹਿੰਦ ਦੇ ਵਾਰਡ ਨੰਬਰ 23 ਦਾ ਪ੍ਰਧਾਨ ਅਤੇ ਵਿੱਕੀ ਨੂੰ ਵਾਰਡ ਨੰਬਰ 20 ਦੇ ਐਸ.ਸੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਹਿੰਦ ਸ਼ਹਿਰ ਦੇ ਮੁਹੱਲਾ ਜੱਟਪੁਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ ਦੌਰਾਨ ਸ਼ਹਿਰ ਦੇ ਕਈ ਪਰਿਵਾਰਾਂ ਨੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਵੀ ਕੀਤਾ ਹੈ। ਜਿਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਲੋਕਾਂ ਵਿਚ ਵਿਸ਼ਵਾਸ ਵਧਦਾ ਜਾ ਰਿਹਾ ਹੈ ਉਸ ਤੋਂ ਸਪਸ਼ਟ ਹੈ ਕਿ ਲੋਕ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ। ਭੁੱਟਾ ਨੇ ਕਿਹਾ ਕਿ ਅੱਜ ਪੰਜਾਬ ਅੰਦਰ ਹਰੇਕ ਵਰਗ ਦੇ ਲੋਕਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਰੋਸ ਤੇ ਗ਼ੁੱਸੇ ਦੀ ਲਹਿਰ ਪਾਈ ਜਾ ਰਹੀ ਹੈ ਕਿਉਂਕਿ ਸਰਕਾਰ ਲੋਕਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ਦੀ ਬਜਾਏ ਉਨ੍ਹਾਂ ਦੇ ਤਸ਼ੱਦਦ ਢਾਹ ਕੇ ਉਨ੍ਹਾਂ ਦੀਆਂ ਆਵਾਜ਼ ਨੂੰ ਕੁਚਲਨਾ ਚਾਹੁੰਦੀ ਹੈ ਪਰ ਹੁਣ ‘ਆਪ’ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਲੋਕ ਝੂਠ ਦੇ ਸਹਾਰੇ ਬਣੀ ‘ਆਪ’ ਸਰਕਾਰ ਨੂੰ ਸਬਕ ਸਿਖਾਉਣ ਲਈ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ। ਇਸ ਮੌਕੇ ’ਤੇ ਪਵਨ ਕੁਮਾਰ ਲਾਡੀ, ਹਰਜਿੰਦਰ ਕੁਮਾਰ, ਬਲਜੀਤ ਸਿੰਘ ਖ਼ਾਲਸਾ ਸ਼ਹਿਰੀ ਪ੍ਰਧਾਨ ਐੱਸ.ਸੀ ਵਿੰਗ, ਸੁਖਵਿੰਦਰ ਸਿੰਘ ਸੀਨੀਅਰ ਆਗੂ, ਗੁਰਜਸਜੀਤ ਸਿੰਘ ਹਲਕਾ ਪ੍ਰਧਾਨ ਆਈ. ਟੀ ਵਿੰਗ, ਦਿਲਪ੍ਰੀਤ ਸਿੰਘ ਯੂਥ ਆਗੂ, ਅਰਸ਼ਪ੍ਰੀਤ ਸਿੰਘ, ਸੋਹਣਾ, ਅਰੁਣ ਕੁਮਾਰ, ਕਾਲੀ, ਗੋਗਾ, ਮਨੀ, ਬਬਲੂ, ਵਿੱਕੀ, ਸ਼ਨੀ, ਮੋਹਨ ਲਾਲ, ਬਾਵਾ, ਅਰੁਣ, ਗੋਪੀ, ਗੁਰਿੰਦਰ ਸਿੰਘ, ਅਵਤਾਰ ਸਿੰਘ, ਸੁਖਵਿੰਦਰ ਸਿੰਘ, ਰਾਜ ਕੁਮਾਰ, ਪਰਵੀਨ ਕੁਮਾਰ, ਅਸ਼ਵਨੀ, ਲੱਕੀ, ਸੁਨੀਲ ਕੁਮਾਰ, ਵਰਿੰਦਰ ਸਿੰਘ, ਨਰਿੰਦਰ ਸਿੰਘ, ਸੁਰਿੰਦਰ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਔਰਤਾਂ ਕਾਂਗਰਸ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਅੱਗੇ ਆਉਣ-ਬਹਿਸ਼ਤਾ ਸਿੰਘ ਨਾਭਾ ਵਾਰਡ ਨੰਬਰ 5, ਅਜਨਾਲੀ ਵਿਖੇ ਔ... ਅਗਲੀ ਖ਼ਬਰ ਸੜਕ ਹਾਦਸੇ ਦੌਰਾਨ ਅਮਰੀਕਾ ਵਿਚ ਨੌਜਵਾਨ ਦੀ ਮੌਤ, ਜਨਵਰੀ ਵਿਚ ਹੋਣਾ ਸੀ ਵਿਆਹ
Ad Position 24