29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਵਿਸ਼ਵ ਯੂਨੀਵਰਸਿਟੀ ਦੀ ਗਤਕਾ ਟੀਮ ਨੇ ਗਤਕਾ ਖੇਡ ’ਚ ਰਾਜ ਪੱਧਰੀ ਮੁਕਾਬਲੇ ਵਿਚ ਮਾਰੀਆਂ ਮੱਲਾਂ

ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੀ ਗੱਤਕਾ ਟੀਮ ਨੇ ਦੋ ਵੱਕਾਰੀ ਰਾਜ ਪੱਧਰੀ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕਰਕੇ ਯੂਨੀਵਰਸਿਟੀ ਦਾ ਨਾਮ ਰੌਸ਼ਨ ਕੀਤਾ ਹੈ। ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਡਾ.

Ad Position 21
No active advertisement
ਅਜੀਤ ਡੈਸਕ 30-11-2026
ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੀ ਗੱਤਕਾ ਟੀਮ ਨੇ ਦੋ ਵੱਕਾਰੀ ਰਾਜ ਪੱਧਰੀ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕਰਕੇ ਯੂਨੀਵਰਸਿਟੀ ਦਾ ਨਾਮ ਰੌਸ਼ਨ ਕੀਤਾ ਹੈ। ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ ਅਤੇ ਗੱਤਕਾ ਕੋਚ ਤਲਵਿੰਦਰ ਸਿੰਘ ਨੇ ਦੱਸਿਆ ਟੀਮ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4, ਵਿਚ 23 ਜ਼ਿਲਿ੍ਆਂ ਦੀਆਂ ਟੀਮਾਂ ਨੂੰ ਪਛਾੜ ਕੇ ਸੋਨ ਤਗਮਾ ਜਿੱਤਿਆ ਹੈ। ਇਸੇ ਤਰ੍ਹਾਂ ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲੇ-2026 ਦੇ ਗੱਤਕਾ ਪ੍ਰਦਰਸ਼ਨੀ ਮੁਕਾਬਲੇ ਵਿਚ ਵੀ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਗੁਰਦੁਆਰਾ ਸ੍ਰੀ ਹੰਸਾਲੀ ਸਾਹਿਬ ਦੇ ਖੇਡ ਸਟੇਡੀਅਮ ਵਿਖੇ ਕਰਵਾਏ ਗਏ ਰਾਜ ਪੱਧਰੀ ਗੱਤਕਾ ਮੁਕਾਬਲਿਆਂ ਵਿਚ ਪੰਜਾਬ ਭਰ ਤੋਂ ਲਗਭਗ 1200 ਖਿਡਾਰੀਆਂ ਨੇ ਭਾਗ ਲਿਆ। ਯੂਨੀਵਰਸਿਟੀ ਦੀ ਟੀਮ ਨੇ ਅੰਡਰ-21 ਲੜਕਿਆਂ ਦੇ ਵਰਗ ਵਿਚ ਪਹਿਲਾ ਸਥਾਨ ਹਾਸਲ ਕਰਦਿਆਂ ਸੋਨ ਤਗਮਾ ਜਿੱਤਿਆ। ਜੇਤੂ ਖਿਡਾਰੀਆਂ ਨੂੰ ਨਕਦ ਇਨਾਮੀ ਰਾਸ਼ੀ ਵੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਕਰਵਾਏ ਗਏ ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਵਿਚ 9 ਯੂਨੀਵਰਸਿਟੀਆਂ ਦੀਆਂ ਟੀਮਾਂ ਨੇ ਗੱਤਕਾ ਪ੍ਰਦਰਸ਼ਨੀ ਮੁਕਾਬਲੇ ਵਿਚ ਭਾਗ ਲਿਆ। ਇਸ ਮੁਕਾਬਲੇ ਵਿਚ ਯੂਨੀਵਰਸਿਟੀ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਟਰਾਫ਼ੀ ਅਤੇ ਤਗਮੇ ਜਿੱਤੇ। ਯੂਨੀਵਰਸਿਟੀ ਪਹੁੰਚਣ ’ਤੇ ਉਪ-ਕੁਲਪਤੀ ਡਾ. ਪਰਿਤ ਪਾਲ ਸਿੰਘ ਨੇ ਜੇਤੂ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀਆਂ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਦਾ ਨਤੀਜਾ ਹਨ। ਉਨ੍ਹਾਂ ਨੇ ਖੇਡਾਂ ਅਤੇ ਸਿੱਖ ਵਿਰਾਸਤੀ ਮਾਰਸ਼ਲ ਆਰਟਸ ਨੂੰ ਉਤਸ਼ਾਹਿਤ ਕਰਨ ਪ੍ਰਤੀ ਯੂਨੀਵਰਸਿਟੀ ਦੀ ਵਚਨਬੱਧਤਾ ਵੀ ਦੁਹਰਾਈ। ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਦੱਸਿਆ ਕਿ ਯੂਨੀਵਰਸਿਟੀ ਵਿਖੇ ਗੱਤਕੇ ਦਾ ਇਕ ਸਾਲਾ ਡਿਪਲੋਮਾ ਕੋਰਸ ਚਲਾਇਆ ਜਾ ਰਿਹਾ ਹੈ, ਜਿਸ ਰਾਹੀਂ ਵਿਦਿਆਰਥੀਆਂ ਨੂੰ ਇਸ ਰਵਾਇਤੀ ਸਿੱਖ ਮਾਰਸ਼ਲ ਆਰਟ ਦੀ ਵਿਗਿਆਨਕ ਸਿਖਲਾਈ ਪ੍ਰਦਾਨ ਕੀਤੀ ਜਾ ਰਹੀ ਹੈ। ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਦੀ ਗੱਤਕਾ ਟੀਮ ਪਿਛਲੇ ਸਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਕਰਵਾਈ ਗਈ ਅੰਤਰ-ਯੂਨੀਵਰਸਿਟੀ ਗੱਤਕਾ ਚੈਂਪੀਅਨਸ਼ਿਪ ਵਿਚ ਵੀ ਪਹਿਲਾ ਸਥਾਨ ਹਾਸਲ ਕਰ ਚੁੱਕੀ ਹੈ। ਗੱਤਕਾ ਕੋਚ ਤਲਵਿੰਦਰ ਸਿੰਘ ਨੇ ਦੱਸਿਆ ਕਿ ਖਿਡਾਰੀਆਂ ਦੀ ਨਿਰੰਤਰ ਮਿਹਨਤ, ਅਭਿਆਸ ਅਤੇ ਟੀਮ ਭਾਵਨਾ ਸਦਕਾ ਇਹ ਸਫਲਤਾ ਸੰਭਵ ਹੋਈ ਹੈ। ਇਸ ਮੌਕੇ ਡਾ. ਹਰਨੀਤ ਬਿਲਿੰਗ ਡੀਨ ਸਿੱਖਿਆ ਤੇ ਸੂਚਨਾ ਵਿਗਿਆਨ ਫੈਕਲਟੀ, ਡਾ. ਹਰਦੇਵ ਸਿੰਘ ਡੀਨ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਫੈਕਲਟੀ, ਡਾ. ਜਗਜੀਤ ਸਿੰਘ, ਡਾ. ਵਰਿੰਦਰ ਸਿੰਘ ਭੁੱਲਰ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂ ਜੱਗਾ ਨੇ ਜਨਮ ਦਿਨ ਮੌਕੇ ਕੀਤਾ ਸ਼ਕਤੀ ਪ੍ਰਦਰਸ਼ਨ ਅਗਲੀ ਖ਼ਬਰ ਔਰਤਾਂ ਕਾਂਗਰਸ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਅੱਗੇ ਆਉਣ-ਬਹਿਸ਼ਤਾ ਸਿੰਘ ਨਾਭਾ ਵਾਰਡ ਨੰਬਰ 5, ਅਜਨਾਲੀ ਵਿਖੇ ਔ...
Ad Position 24