29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਬਜ਼ੁਰਗਾਂ ਦੀਆਂ ਪੈਨਸ਼ਨਾਂ ਵਿਚ ਵਾਧਾ ਨਾ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਜ਼ੁਰਗ ਵਰਗ ਨਾਲ ਕੀਤਾ ਧੋਖਾ-ਪ੍ਰਧਾਨ ਜਗਬੀਰ ਸਲਾਣਾ

ਅਮਲੋਹ, 29 ਨਵੰਬਰ (ਕੇਵਲ ਸਿੰਘ)-ਝੂਠੇ ਵਾਅਦਿਆਂ ਦਾ ਸਹਾਰਾ ਲੈ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੱਤਾ ਤੋਂ ਲਾਂਭੇ ਕਰਨ ਦਾ ਮਨ ਬਣਾ ਚੁੱਕੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਕਾਂਗਰਸ ਕਮੇਟੀ ਅਮਲੋਹ ਦੇ ਪ੍ਰਧਾਨ ਜਗਬੀਰ ਸਿੰਘ ਸਲਾਣਾ ਨੇ ਪਾਰਟੀ ਦਫ਼ਤਰ ਅਮਲੋਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 30-11-2026
ਅਮਲੋਹ, 29 ਨਵੰਬਰ (ਕੇਵਲ ਸਿੰਘ)-ਝੂਠੇ ਵਾਅਦਿਆਂ ਦਾ ਸਹਾਰਾ ਲੈ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੱਤਾ ਤੋਂ ਲਾਂਭੇ ਕਰਨ ਦਾ ਮਨ ਬਣਾ ਚੁੱਕੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਕਾਂਗਰਸ ਕਮੇਟੀ ਅਮਲੋਹ ਦੇ ਪ੍ਰਧਾਨ ਜਗਬੀਰ ਸਿੰਘ ਸਲਾਣਾ ਨੇ ਪਾਰਟੀ ਦਫ਼ਤਰ ਅਮਲੋਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਆਪਣੇ ਆਪ ਨੂੰ ਠਗਿਆ ਹੋਇਆ ਮਹਿਸੂਸ ਕਰ ਰਹੇ ਹਨ ਕਿਉਂਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਨੂੰ ਕਰਜ਼ਾ ਮੁਕਤ ਕਰਨ ਦੇ ਵਾਅਦੇ ਕੀਤੇ ਸਨ, ਪਰ ਲਗਭਗ ਸਾਢੇ ਚਾਰ ਸਾਲ ਬੀਤਣ ਦੇ ਬਾਵਜੂਦ ਪੰਜਾਬ ਸਿਰ ਕਰਜ਼ੇ ਦੀ ਪੰਡ ਹੋਰ ਭਾਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪੰਜਾਬ ਨੂੰ ਕਰਜ਼ੇ ਤੋਂ ਮੁਕਤ ਕਰਨ ਦੀ ਬਜਾਏ ਹੋਰ ਕਰਜ਼ਾਈ ਕਰ ਦਿੱਤਾ ਹੈ। ਇਸ ਦੇ ਨਾਲ ਹੀ ਬਜ਼ੁਰਗਾਂ ਦੀਆਂ ਪੈਨਸ਼ਨਾਂ ਵਿਚ ਵੀ ਕੋਈ ਵਾਧਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕ ਇਨ੍ਹਾਂ ਵਾਅਦਾ ਖ਼ਿਲਾਫ਼ੀਆਂ ਦਾ ਜਵਾਬ ਆਉਣ ਵਾਲੀਆਂ ਚੋਣਾਂ ਵਿਚ ਦੇਣਗੇ। ਉਨ੍ਹਾਂ ਪੰਜਾਬ ਵਾਸੀਆਂ ਨੂੰ 2027 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਇੰਸਪੈਕਟਰ ਅਸ਼ੋਕ ਕੁਮਾਰ ਨੇ ਥਾਣਾ ਸਰਹਿੰਦ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ ‘ ਆਪ’ ਆਗੂ ਬਲਜਿੰਦਰ ਸਿੰਘ ਕਾਕਾ ਤੇ ਸਮਾਜ ਸ... ਅਗਲੀ ਖ਼ਬਰ ਹੁਲਕਾ ਦੇ ਸਰਪੰਚ ਵਲੋਂ ਆਪਣੇ ਨਿੱਜੀ ਖਰਚੇ ਚੋਂ ਲੜਕੀ ਦੇ ਵਿਆਹ ਮੌਕੇ 25 ਹਜਾਰ ਰੁਪਏ ਦਿੱਤਾ ਸ਼ਗਨ
Ad Position 24