ਬਜ਼ੁਰਗਾਂ ਦਾ ਸਤਿਕਾਰ ਕਰਨਾ ਸਾਡਾ ਨੈਤਿਕ ਫ਼ਰਜ਼-ਨਕੇਸ਼ ਜਿੰਦਲ
ਬਸੀ ਪਠਾਣਾਂ, 29 ਨਵੰਬਰ (ਰਾਜਿੰਦਰ ਸ਼ਰਮਾ)-ਬਜ਼ੁਰਗ ਸਾਡੇ ਸਮਾਜ ਦੀ ਅਨਮੋਲ ਵਿਰਾਸਤ ਹਨ, ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਵੱਡਾ ਹਿੱਸਾ ਪਰਿਵਾਰ ਅਤੇ ਸਮਾਜ ਦੀ ਸੇਵਾ ਵਿਚ ਲਗਾਇਆ ਹੈ, ਇਸ ਲਈ ਬਜ਼ੁਰਗਾਂ ਦਾ ਸਤਿਕਾਰ ਕਰਨਾ, ਉਨ੍ਹਾਂ ਦੀਆਂ ਲੋੜਾਂ ਦਾ ਧਿਆਨ ਰੱਖਣਾ ਅਤੇ ਉਨ੍ਹਾਂ ਨੂੰ ਇਕੱਲੇਪਣ ਦਾ ਅਹਿਸਾਸ ਨਾ ਹੋਣ ਦੇਣਾ ਹਰ ਇਨਸਾਨ ਦਾ ਨੈਤਿਕ ਫ਼ਰਜ਼ ਹੈ। ਇਹ ਪ੍ਰਗਟਾਵਾ ਸਮਾਜ ਸੇਵਕ ਲਾਲਾ ਲਾਜਪਤ ਰਾਏ ਸਕੂਲ ਦੇ ਚੇਅਰਮੈਨ ਨਕੇਸ਼ ਜਿੰਦਲ ਵਲੋਂ ਬਿਰਧ ਆਸ਼ਰਮ ਵਿਖੇ ਪਹੁੰਚ ਕੇ ਉੱਥੇ ਰਹਿ ਰਹੇ ਬਜ਼ੁਰਗਾਂ ਦਾ ਹਾਲ-ਚਾਲ ਜਾਣਨ ਮੌਕੇ ਗੱਲਬਾਤ ਦੌਰਾਨ ਕੀਤਾ।
ਬਸੀ ਪਠਾਣਾਂ, 29 ਨਵੰਬਰ (ਰਾਜਿੰਦਰ ਸ਼ਰਮਾ)-ਬਜ਼ੁਰਗ ਸਾਡੇ ਸਮਾਜ ਦੀ ਅਨਮੋਲ ਵਿਰਾਸਤ ਹਨ, ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਵੱਡਾ ਹਿੱਸਾ ਪਰਿਵਾਰ ਅਤੇ ਸਮਾਜ ਦੀ ਸੇਵਾ ਵਿਚ ਲਗਾਇਆ ਹੈ, ਇਸ ਲਈ ਬਜ਼ੁਰਗਾਂ ਦਾ ਸਤਿਕਾਰ ਕਰਨਾ, ਉਨ੍ਹਾਂ ਦੀਆਂ ਲੋੜਾਂ ਦਾ ਧਿਆਨ ਰੱਖਣਾ ਅਤੇ ਉਨ੍ਹਾਂ ਨੂੰ ਇਕੱਲੇਪਣ ਦਾ ਅਹਿਸਾਸ ਨਾ ਹੋਣ ਦੇਣਾ ਹਰ ਇਨਸਾਨ ਦਾ ਨੈਤਿਕ ਫ਼ਰਜ਼ ਹੈ। ਇਹ ਪ੍ਰਗਟਾਵਾ ਸਮਾਜ ਸੇਵਕ ਲਾਲਾ ਲਾਜਪਤ ਰਾਏ ਸਕੂਲ ਦੇ ਚੇਅਰਮੈਨ ਨਕੇਸ਼ ਜਿੰਦਲ ਵਲੋਂ ਬਿਰਧ ਆਸ਼ਰਮ ਵਿਖੇ ਪਹੁੰਚ ਕੇ ਉੱਥੇ ਰਹਿ ਰਹੇ ਬਜ਼ੁਰਗਾਂ ਦਾ ਹਾਲ-ਚਾਲ ਜਾਣਨ ਮੌਕੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸਮਾਜ ਵਿਚ ਬਜ਼ੁਰਗਾਂ ਦੀ ਸੇਵਾ ਸਤਿਕਾਰ ਅਤੇ ਉਨ੍ਹਾਂ ਨਾਲ ਪਿਆਰ ਭਰਿਆ ਸਮਾਂ ਬਿਤਾਉਣਾ ਸਭ ਤੋਂ ਵੱਡੀਆਂ ਨੇਕੀਆਂ ਵਿਚੋਂ ਇਕ ਹੈ। ਇਸ ਮੌਕੇ ਨਕੇਸ਼ ਜਿੰਦਲ ਨੇ ਬਜ਼ੁਰਗਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਸਿਹਤ, ਰੋਜ਼ਾਨਾ ਜੀਵਨ ਅਤੇ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਬਜ਼ੁਰਗਾਂ ਦੇ ਚਿਹਰਿਆਂ ’ਤੇ ਮੁਸਕਾਨ ਲਿਆਉਣ ਲਈ ਆਪਣੇ ਪਨ ਦਾ ਅਹਿਸਾਸ ਕਰਵਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਬਜ਼ੁਰਗਾਂ ਨਾਲ ਬੈਠ ਕੇ ਬਜ਼ੁਰਗਾਂ ਦੀਆਂ ਗੱਲਾਂ ਸੁਣਨਾ ਅਤੇ ਉਨ੍ਹਾਂ ਨੂੰ ਸਤਿਕਾਰ ਦਿੱਤਾ। ਨਕੇਸ਼ ਜਿੰਦਲ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੀ ਅਨਮੋਲ ਵਿਰਾਸਤ ਹਨ, ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਵੱਡਾ ਹਿੱਸਾ ਪਰਿਵਾਰ ਅਤੇ ਸਮਾਜ ਦੀ ਸੇਵਾ ਵਿੱਚ ਲਗਾਇਆ ਹੈ। ਉਨ੍ਹਾਂ ਸਮਾਜ ਦੇ ਹੋਰਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਮੇਂ-ਸਮੇਂ ’ਤੇ ਬਿਰਧ ਆਸ਼ਰਮਾਂ ਵਿਚ ਜਾ ਕੇ ਬਜ਼ੁਰਗਾਂ ਨਾਲ ਸਮਾਂ ਬਿਤਾਉਣ ਅਤੇ ਆਪਣੀ ਸਮਰੱਥਾ ਅਨੁਸਾਰ ਉਨ੍ਹਾਂ ਦੀ ਸੇਵਾ ਵਿਚ ਯੋਗਦਾਨ ਪਾਉਣ। ਇਸ ਮੌਕੇ ਲਾਲਾ ਲਾਜਪਤ ਰਾਏ ਸਕੂਲ ਦੇ ਡਾਇਰੈਕਟਰ ਅਨਿਲ ਕੁਮਾਰ ਸ਼ਰਮਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।