24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸੇਂਟ ਐਂਡਰਿਊਜ਼ ਕਾਨਵੈਂਟ ਸਕੂਲ ਪੰਮਾ ਦੇ ਵਿਦਿਆਰਥੀਆਂ ਨੇ 'ਨੋ ਮੋਰ ਚਾਈਨਾ ਡੋਰ' ਸੰਬੰਧੀ ਜਾਗਰੂਕਤਾ ਰੈਲੀ ਕੱਢੀ

Ad Position 21
No active advertisement
ਅਜੀਤ ਡੈਸਕ 22-01-2026
ਨਰੋਟ ਜੈਮਲ ਸਿੰਘ, 21 ਜਨਵਰੀ (ਸ਼ਸ਼ੀ ਕੁਮਾਰ)-ਹਲਕਾ ਭੋਆ ਦੇ ਪਿੰਡ ਪੰਮਾ ਦੇ ਸੇਂਟ ਐਂਡਰਿਊਜ਼ ਕਾਨਵੈਂਟ ਸਕੂਲ ਨੇ 'ਨੋ ਮੋਰ ਚਾਈਨਾ ਡੋਰ' ਨੂੰ ਲੈ ਕੇ ਵਿਸ਼ਾਲ ਜਾਗਰੂਕਤਾ ਰੈਲੀ ਦਾ ਆਯੋਜਨ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਰਮੇਸ਼ ਸੈਣੀ ਦੀ ਅਗਵਾਈ ਹੇਠ ਕੀਤਾ | ਜਿਸ ਵਿਚ ਸਕੂਲ ਦੇ ਸਟਾਫ਼ ਤੇ ਸਕੂਲੀ ਬੱਚਿਆਂ ਨੇ ਰੈਲੀ ਨੂੰ ਸਫਲ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ | ਰੈਲੀ ਦੌਰਾਨ ਸਕੂਲੀ ਬੱਚਿਆਂ ਨੇ 'ਨੋ ਮੋਰ ਚਾਈਨੀਜ਼ ਡੋਰ', 'ਸੇਫ਼ ਪਤੰਗ', 'ਸੇਫ਼ ਲਾਈਫਜ਼' ਤੇ 'ਪ੍ਰੋਟੈਕਟਸ ਬਰਥ' ਵਰਗੇ ਜਾਗਰੂਕਤਾ ਸੰਦੇਸ਼ਾਂ ਵਾਲੇ ਪੋਸਟਰ ਤੇ ਤਖ਼ਤੀਆਂ ਚੁੱਕੀਆਂ | ਮੈਨੇਜਿੰਗ ਡਾਇਰੈਕਟਰ ਰਮੇਸ਼ ਸੈਣੀ ਨੇ ਜਨਤਾ ਨੂੰ ਚਾਈਨੀਜ਼ ਡੋਰ ਦੀ ਵਰਤੋਂ ਤੋਂ ਬਚਣ ਤੇ ਸੁਰੱਖਿਅਤ ਡੋਰ ਅਪਣਾਉਣ ਦੀ ਅਪੀਲ ਕੀਤੀ | ਇਸ ਮੌਕੇ ਸਕੂਲ ਦੀਆਂ ਅਧਿਆਪਕਾਵਾਂ ਨੇ ਬੱਚਿਆਂ ਨੂੰ ਉਤਸ਼ਾਹਿਤ ਕੀਤਾ ਤੇ ਰੈਲੀ ਨੂੰ ਸਫਲ ਬਣਾਇਆ | ਅੰਤ 'ਚ ਰਮੇਸ਼ ਸੈਣੀ ਨੇ ਕਿਹਾ ਕਿ ਚਾਈਨਾ ਡੋਰ ਮਨੁੱਖੀ ਜੀਵਨ ਤੇ ਪੰਛੀਆਂ ਦੋਵਾਂ ਲਈ ਬਹੁਤ ਖ਼ਤਰਨਾਕ ਹੈ | ਸਮਾਜ ਨੂੰ ਇਸ ਦੇ ਨੁਕਸਾਨਦੇਹ ਪ੍ਰਭਾਵਾਂ ਨੂੰ ਸਮਝਣਾ ਚਾਹੀਦਾ ਹੈ ਅਤੇ ਇਸ ਦਾ ਪੂਰੀ ਤਰ੍ਹਾਂ ਬਾਈਕਾਟ ਕਰਨਾ ਚਾਹੀਦਾ ਹੈ | ਰਮੇਸ਼ ਸੈਣੀ ਨੇ ਕਿਹਾ ਕਿ ਸਕੂਲ ਅਜਿਹੇ ਸਮਾਜਿਕ ਜਾਗਰੂਕਤਾ ਪ੍ਰੋਗਰਾਮਾਂ ਰਾਹੀਂ ਬੱਚਿਆਂ ਵਿਚ ਜ਼ਿੰਮੇਵਾਰੀ ਤੇ ਸੰਵੇਦਨਸ਼ੀਲਤਾ ਦੀ ਭਾਵਨਾ ਪੈਦਾ ਕਰਨਾ ਜਾਰੀ ਰੱਖੇਗਾ | ਰੈਲੀ ਰਾਹੀਂ ਸੇਂਟ ਐਂਡਰਿਊਜ਼ ਸਕੂਲ ਨੇ ਸਮਾਜ ਨੂੰ ਸੁਰੱਖਿਆ, ਵਾਤਾਵਰਨ ਸੁਰੱਖਿਆ ਅਤੇ ਮਨੁੱਖਤਾ ਦਾ ਇਕ ਮਜ਼ਬੂਤ ਸੰਦੇਸ਼ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਦੀ ਸੰਭਾਲ ਸੰਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ ਸਾਇੰਸ ਅਧਿਆਪਕਾ ਨੇ ਕੌਮੀ ਪੱਧਰ ਦੇ ਮੁਕਾਬਲੇ 'ਚ ਦੂਸਰਾ ਸਥਾਨ ਹਾਸਿਲ ਕੀਤਾ
Ad Position 24