24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

'ਆਪ' ਆਗੂ ਸੌਰਭ ਬਹਿਲ ਨੂੰ ਇੰਪਰੂਵਮੈਂਟ ਟਰੱਸਟ ਪਠਾਨਕੋਟ ਦਾ ਚੇਅਰਮੈਨ ਨਿਯੁਕਤ ਕਰਨ 'ਤੇ ਖੁਸ਼ੀ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 22-01-2026
ਪਠਾਨਕੋਟ, 21 ਜਨਵਰੀ (ਸੰਧੂ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਰਾਜ ਵਿਚ ਪ੍ਰਸ਼ਾਸਕੀ ਤੇ ਸੰਗਠਨਾਤਮਿਕ ਪੱਧਰ 'ਤੇ ਨਿਯੁਕਤੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸੇ ਕੜੀ ਤਹਿਤ ਆਮ ਆਦਮੀ ਪਾਰਟੀ ਦੇ ਪਠਾਨਕੋਟ ਤੋਂ ਕਰਮਠ ਨੇਤਾ ਸੌਰਭ ਬਹਿਲ ਨੂੰ ਇੰਪਰੂਵਮੈਂਟ ਟਰੱਸਟ ਪਠਾਨਕੋਟ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਦੀ ਜਾਣਕਾਰੀ ਮਿਲਦਿਆਂ ਹੀ ਜ਼ਿਲ੍ਹੇ ਦੇ 'ਆਪ' ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ | ਸੌਰਭ ਬਹਿਲ ਕਾਫ਼ੀ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ ਤੇ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਵਿਚ ਉਨ੍ਹਾਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ | ਚੇਅਰਮੈਨ ਬਣਨ ਦੀ ਖ਼ਬਰ ਸਾਹਮਣੇ ਆਉਂਦੇ ਹੀ ਸੌਰਭ ਬਹਿਲ ਦੇ ਨਿਵਾਸ ਤੇ ਪਾਰਟੀ ਦਫ਼ਤਰ 'ਤੇ ਵਧਾਈ ਦੇਣ ਵਾਲਿਆਂ ਦੀ ਭੀੜ ਲੱਗ ਗਈ | ਵਰਕਰਾਂ ਨੇ ਢੋਲ-ਧਮਾਕਿਆਂ ਨਾਲ ਅਤੇ ਲੱਡੂ ਵੰਡ ਕੇ ਆਪਣੀ ਖ਼ੁਸ਼ੀ ਦਾ ਇਜ਼ਹਾਰ ਕੀਤਾ | ਪਾਰਟੀ ਦੇ ਸਥਾਨਕ ਆਗੂਆਂ ਨੇ ਕਿਹਾ ਕਿ ਸੌਰਵ ਬਹਿਲ ਦੀ ਨਿਯੁਕਤੀ ਨਾਲ ਨਾ ਸਿਰਫ਼ ਵਰਕਰਾਂ ਦਾ ਮਨੋਬਲ ਵਧਿਆ ਹੈ, ਸਗੋਂ ਪਠਾਨਕੋਟ ਸ਼ਹਿਰ ਦੇ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਵੀ ਹੁਣ ਨਵੀਂ ਰਫ਼ਤਾਰ ਮਿਲੇਗੀ |
Ad Position 22
No active advertisement
ਪਿਛਲੀ ਖ਼ਬਰ ਬਾਲ ਸੁਰੱਖਿਆ ਯੂਨਿਟ ਵਲੋਂ ਸਕੂਲ ਬੱਸਾਂ ਦੀ ਚੈਕਿੰਗ ਅਗਲੀ ਖ਼ਬਰ ਵਾਤਾਵਰਨ ਦੀ ਸੰਭਾਲ ਸੰਬੰਧੀ ਕੀਤਾ ਜਾਗਰੂਕ
Ad Position 24