24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਦੂਜੀ ਰਿਹਰਸਲ ਕਰਵਾਈ

Ad Position 21
No active advertisement
ਅਜੀਤ ਡੈਸਕ 22-01-2026
ਪਠਾਨਕੋਟ, 21 ਜਨਵਰੀ (ਸੰਧੂ)-ਜ਼ਿਲ੍ਹਾ ਪੱਧਰ 'ਤੇ ਗਣਤੰਤਰ ਦਿਵਸ ਨੂੰ ਧੂਮਧਾਮ ਨਾਲ ਮਨਾਉਣ ਲਈ ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਕਮਲਦੀਪ ਕੌਰ ਦੀ ਯੋਗ ਅਗਵਾਈ 'ਚ ਜ਼ਿਲ੍ਹਾ ਖੇਡ ਕੋਆਰਡੀਨੇਟਰ ਅਰੁਣ ਕੁਮਾਰ ਦੀ ਦੇਖ ਰੇਖ ਹੇਠ ਸਥਾਨਕ ਮਲਟੀਪਰਪਜ਼ ਖੇਡ ਸਟੇਡੀਅਮ ਵਿਖੇ ਦੂਜੀ ਰਿਹਰਸਲ ਕਰਵਾਈ ਗਈ | ਜਿਸ 'ਚ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਅੱਜ ਸਹਾਇਕ ਕਮਿਸ਼ਨਰ (ਜ) ਵਿਕਰਮਜੀਤ ਸਿੰਘ ਤੇ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਰਾਮ ਲੁਭਾਇਆ ਵਲੋਂ ਜਾਇਜ਼ਾ ਲਿਆ ਗਿਆ | ਸਮਾਗਮ ਦੀ ਦੂਜੀ ਰਿਹਰਸਲ ਦੌਰਾਨ ਸਭ ਤੋਂ ਪਹਿਲੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਐਨ.ਸੀ.ਸੀ. ਕੈਡਟਾਂ ਵਲੋਂ ਮਾਰਚ ਪਾਸਟ ਕੀਤਾ ਗਿਆ | ਉਪਰੰਤ ਰਹਿਮਾ ਇੰਟਰਨੈਸ਼ਨਲ ਸਕੂਲ, ਮਹਾਰਾਣਾ ਪ੍ਰਤਾਪ ਸਕੂਲ ਪਠਾਨਕੋਟ, ਅਕਾਲ ਅਕੈਡਮੀ ਸੁਜਾਨਪੁਰ, ਏਾਜਲਸ ਪਬਲਿਕ ਸਕੂਲ ਪਠਾਨਕੋਟ, ਸੈਂਟ ਫਰਾਂਸਿਸ ਐਚ.ਆਈ. ਸਕੂਲ, ਜਵਾਹਰ ਨਵੋਦਿਆ ਵਿਦਿਆਲੇ ਨਾਜੋਚੱਕ, ਪ੍ਰਤਾਪ ਵਰਲਡ ਸਕੂਲ ਪਠਾਨਕੋਟ, ਕੇ. ਐਲ. ਐਮ. ਇੰਟਰਨੈਸ਼ਨਲ ਸਕੂਲ ਪਠਾਨਕੋਟ ਦੇ ਵਿਦਿਆਰਥੀਆਂ ਵਲੋਂ ਸਭਿਆਚਾਰ ਨਾਲ ਭਰਪੂਰ ਦੇਸ਼ ਭਗਤੀ ਦਾ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਸਹਾਇਕ ਕਮਿਸ਼ਨ (ਜ) ਵਲੋਂ ਵੱਖ-ਵੱਖ ਪ੍ਰੋਗਰਾਮਾਂ ਦੇ ਇੰਚਾਰਜ ਨੂੰ ਪ੍ਰੋਗਰਾਮ ਹੋਰ ਬਿਹਤਰ ਕਰਨ ਲਈ ਟਿਪਸ ਦਿੱਤੇ ਗਏ | ਇਸ ਮੌਕੇ ਲੈਕਚਰਾਰ ਹਰੀਸ਼ ਕੁਮਾਰ, ਕੁਲਵਿੰਦਰ ਸਿੰਘ, ਮਨਦੀਪ ਸਿੰਘ, ਅਵਤਾਰ ਸਿੰਘ, ਹਰਸਿਮਰਨਜੀਤ ਸਿੰਘ, ਅਮਨਜੋਤੀ, ਮੋਹਿਤ ਸ਼ਰਮਾ, ਪੂਜਾ ਪਠਾਨੀਆ, ਸ਼ਿਖਾ, ਰਜਨੀ, ਮਰੀਦੁਭਾਸ਼ੀਨੀ, ਮੋਸਮੀ ਅਰੋੜਾ, ਸੁਲਕਸ਼ਣਾ, ਪ੍ਰਵੀਨ ਬਾਲਾ, ਸੰਜੀਵ ਕੁਮਾਰ ਪੀ.ਟੀ.ਆਈ. ਅਤੇ ਮਦਨ ਲਾਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਮ ਕਲੱਬ ਘਰੋਟਾ ਵਲੋਂ ਭਗਵਤੀ ਜਾਗਰਣ ਅੱਜ ਅਗਲੀ ਖ਼ਬਰ ਬਾਲ ਸੁਰੱਖਿਆ ਯੂਨਿਟ ਵਲੋਂ ਸਕੂਲ ਬੱਸਾਂ ਦੀ ਚੈਕਿੰਗ
Ad Position 24