23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਆਲ ਮਿਉਂਸੀਪਲ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਏ.ਡੀ.ਸੀ ਨੰੂ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 22-01-2026
ਗੁਰਦਾਸਪੁਰ, 21 ਜਨਵਰੀ (ਚੱਕਰਾਜਾ)-ਆਲ ਮਿਉਂਸੀਪਲ ਪੈਨਸ਼ਨਰਜ਼ ਵੈੱਲਫੇਅਰ ਸੁਸਾਇਟੀ ਵਲੋਂ ਮੰਗਾਂ ਨੰੂ ਲੈ ਕੇ ਜ਼ਿਲ੍ਹਾ ਪ੍ਰਧਾਨ ਰਮੇਸ਼ ਗੁਪਤਾ ਦੀ ਪ੍ਰਧਾਨਗੀ ਹੇਠ ਵਧੀਕ ਡਿਪਟੀ ਕਮਿਸ਼ਨਰ (ਜ) ਨੰੂ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਆਗੂਆਂ ਨੇ ਆਪਣੀਆਂ ਮੰਗਾਂ ਤੇ ਮੁਸ਼ਕਿਲਾਂ ਤੋਂ ਏ.ਡੀ.ਸੀ ਨੰੂ ਜਾਣੂ ਕਰਵਾਇਆ | ਉਨ੍ਹਾਂ ਮੰਗ ਕਰਦਿਆਂ ਮਿਉਂਸੀਪਲ ਪੈਨਸ਼ਨਰਾਂ ਦੀਆਂ ਦੇਣਦਾਰੀਆਂ ਦਾ ਭੁਗਤਾਨ ਤੁਰੰਤ ਕਰਨ ਲਈ ਸਬੰਧਿਤ ਜ਼ਿਲ੍ਹਾ ਗੁਰਦਾਸਪੁਰ ਦੀਆਂ 7 ਨਗਰ ਕੌਂਸਲਾਂ ਦੇ ਸਮੂਹ ਕਾਰਜਸਾਧਕ ਅਫ਼ਸਰਾਂ ਨੰੂ ਸਖਤ ਹਦਾਇਤਾਂ ਜਾਰੀ ਕਰਨ ਦੀ ਮੰਗ ਕੀਤੀ | ਆਗੂਆਂ ਨੇ ਕਿਹਾ ਕਿ 7 ਮਹੀਨੇ ਪਹਿਲਾਂ ਵੀ ਏ.ਡੀ.ਸੀ ਵਲੋਂ ਨਗਰ ਕੌਂਸਲਾਂ ਦੇ ਸਮੂਹ ਕਾਰਜਸਾਧਕ ਅਫ਼ਸਰਾਂ ਨੰੂ 18 ਜੂਨ 2025 ਅਤੇ 11 ਅਗਸਤ 2025 ਨੰੂ ਹੁਕਮ ਜਾਰੀ ਕੀਤੇ ਸਨ | ਪਰ ਪੈਨਸ਼ਨਰਾਂ ਦੇ ਰਹਿੰਦੇ ਬਕਾਏ ਅਜੇ ਤੱਕ ਨਹੀਂ ਦਿੱਤੇ ਗਏ | ਜਿਸ 'ਤੇ ਵਧੀਕ ਡਿਪਟੀ ਕਮਿਸ਼ਨਰ ਨੇ ਜਥੇਬੰਦੀ ਨੰੂ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਦੇਣਦਾਰੀਆਂ ਦਾ ਭੁਗਤਾਨ ਕਰਨ ਲਈ ਸਮੂਹ ਕਾਰਜਸਾਧਕ ਅਫ਼ਸਰਾਂ ਨੰੂ ਤੁਰੰਤ ਹਦਾਇਤਾਂ ਕੀਤੀਆਂ ਜਾਣਗੀਆਂ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਨਰਿੰਦਰਪਾਲ, ਕਾਦੀਆਂ ਤੋਂ ਸਤਪਾਲ, ਧਾਰੀਵਾਲ ਤੋਂ ਸਲਾਮਤ ਮਸੀਹ ਅਤੇ ਗੁਰਦਾਸਪੁਰ ਤੋਂ ਰਵਿੰਦਰ ਮਹਾਜਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਉੱਚੀ ਆਵਾਜ਼ 'ਚ ਵੱਜਦੇ ਪ੍ਰੈਸ਼ਰ ਹਾਰਨਾਂ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ ਅਗਲੀ ਖ਼ਬਰ ਰਾਸ਼ਟਰੀ ਵੋਟਰ ਦਿਵਸ ਐਸ.ਐਮ.ਐਸ ਕਾਲਜ ਦੀਨਾਨਗਰ ਵਿਖੇ 25 ਨੂੰ ਮਨਾਇਆ ਜਾਵੇਗਾ
Ad Position 24