22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਪੁਲਿਸ ਵਲੋਂ ਪਿਸਤੌਲ ਦੀ ਬਰਾਮਦਗੀ ਲਈ ਨਾਲ ਲੈ ਕੇ ਗਏ ਨੌਜਵਾਨ ਨੇ ਹੀ ਚਲਾਈ ਗੋਲੀ

Ad Position 21
No active advertisement
ਫੋਟੋਕੈਪਸ਼ਨ ਡੀ.ਆਈ.ਜੀ. ਬਾਰਡਰ ਰੇਂਜ ਸੰਦੀਪ ਗੋਇਲ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਨਾਲ ਹਨ ਐਸਐਸਪੀ ਬਟਾਲਾ ਡਾਕਟਰ ਮਹਿਤਾਬ ਸਿੰਘ ਤੇ ਹੋਰ | ਅਜੀਤ ਤਸਵੀਰ <br/> 22-01-2026
ਬਟਾਲਾ, 21 ਜਨਵਰੀ (ਹਰਦੇਵ ਸਿੰਘ ਸੰਧੂ)-ਪੰਜਾਬ ਪੁਲਿਸ ਵਲੋਂ ਸ਼ੁਰੂ ਕੀਤੇ ਗਏ ਆਪਰੇਸ਼ਨ ਪ੍ਰਹਾਰ ਦੇ ਤਹਿਤ ਅੱਜ ਦੇਰ ਸ਼ਾਮ ਬਟਾਲਾ ਦੇ ਅਲੀਵਾਲ ਨਹਿਰ ਨੇੜੇ ਅਸਲੇ ਦੀ ਰਿਕਵਰੀ ਲਈ ਖੜੇ੍ਹ ਬਦਮਾਸ਼ ਨੇ ਪੁਲਿਸ 'ਤੇ ਗੋਲੀ ਚਲਾ ਦਿੱਤੀ | ਪੁਲਿਸ ਦੀ ਜਵਾਬੀ ਗੋਲੀਬਾਰੀ ਦੌਰਾਨ ਬਦਮਾਸ਼ ਦੇ ਲੱਤ 'ਚ ਗੋਲੀ ਲੱਗੀ | ਘਟਨਾ ਵਾਲੀ ਥਾਂ 'ਤੇ ਡੀ.ਆਈ.ਜੀ. ਬਾਰਡਰ ਰੇਂਜ ਸੰਦੀਪ ਗੋਇਲ ਤੇ ਐਸ.ਐਸ.ਪੀ. ਬਟਾਲਾ ਡਾ. ਮਹਿਤਾਬ ਸਿੰਘ ਪੁੱਜੇ | ਪੁਲਿਸ ਦੀ ਗੋਲੀ ਨਾਲ ਜ਼ਖ਼ਮੀ ਹੋਏ ਮੁਲਜਮ ਦੀ ਪਛਾਣ ਜਸਕਰਨ ਸਿੰਘ ਉਰਫ ਜਸ ਵਾਸੀ ਗ੍ਰੰਥਗੜ ਵਜੋ ਹੋਈ ਹੈ | ਡੀ.ਆਈ.ਜੀ. ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਲੰਘੀ 6 ਦਸੰਬਰ ਨੂੰ ਬਟਾਲਾ ਦੇ ਸਟਾਫ ਰੋਡ 'ਤੇ ਗੱਡੀ ਲੰਘਾਉਣ ਤੋਂ ਹੋਏ ਤਕਰਾਰ 'ਚ ਗੋਲੀ ਚਲੀ ਸੀ ਅਤੇ ਇਸ ਮਾਮਲੇ 'ਚ ਦੋ ਨੌਜਵਾਨ ਜ਼ਖਮੀ ਹੋ ਗਏ ਸਨ | ਉਨ੍ਹਾਂ ਦੱਸਿਆ ਕਿ ਥਾਣਾ ਸਿਵਲ ਲਾਈਨ ਦੀ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ | ਉਨ੍ਹਾਂ ਅੱਗੇ ਦੱਸਿਆ ਕਿ ਐਸ.ਐਸ.ਪੀ. ਬਟਾਲਾ ਦੇ ਨਿਰਦੇਸ਼ਾਂ 'ਤੇ ਸੀਆਈਏ ਤੇ ਥਾਣਾ ਸਿਵਲ ਲਾਈਨ ਦੀ ਪੁਲਿਸ ਦੀਆਂ ਟੀਮਾਂ ਬਣਾਈਆਂ ਗਈਆਂ ਸਨ ਤੇ ਜਾਂਚ ਦੌਰਾਨ ਇਸ ਮਾਮਲੇ 'ਚ ਜਸਕਰਨ ਸਿੰਘ ਉਰਫ ਜਸ ਵਾਸੀ ਗ੍ਰੰਥ ਗੜ੍ਹ ਤੇ ਗੁਰਭੇਜ ਸਿੰਘ ਉਰਫ ਵਿਸ਼ਾਲ ਵਾਸੀ ਘਸੀਟਪੁਰਾ ਦੋਸ਼ੀ ਪਾਏ ਗਏ ਸਨ | ਉਨ੍ਹਾਂ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਗੁਰਭੇਜ ਸਿੰਘ ਉਰਫ ਵਿਸ਼ਾਲ ਨੂੰ ਤਿੰਨ ਕਿਲੋ ਹੈਰੋਇਨ ਤੇ ਅਸਲੇ ਸਮੇਤ ਗਿ੍ਫਤਾਰ ਕੀਤਾ ਗਿਆ ਸੀ ਤੇ ਜਸਕਰਨ ਸਿੰਘ ਜੱਸ ਫਰਾਰ ਸੀ | ਉਨ੍ਹਾਂ ਦੱਸਿਆ ਕਿ 19 ਜਨਵਰੀ ਨੂੰ ਜਸਕਰਨ ਜਸ ਨੂੰ ਗਿ੍ਫਤਾਰ ਕੀਤਾ ਗਿਆ ਤੇ ਉਸ ਦੀ ਨਿਸ਼ਾਨਦੇਹੀ 'ਤੇ ਇਕ ਕਿਲੋ ਹੈਰੋਇਨ ਬਰਾਮਦ ਹੋਈ ਸੀ | ਉਨਾ ਦੱਸਿਆ ਕਿ ਅੱਜ ਸ਼ਾਮ ਜਸਕਰਨ ਜਸ ਨੂੰ ਜਦ ਅਸਲੇ ਦੀ ਰਿਕਵਰੀ ਲਈ ਕਸਬਾ ਅਲੀਵਾਲ ਨਜ਼ਦੀਕ ਨਹਿਰ ਦੇ ਕਿਨਾਰੇ ਲਿਆਂਦਾ ਗਿਆ ਤਾਂ ਉਸ ਨੇ ਹਨੇਰੇ ਦਾ ਫਾਇਦਾ ਉਠਾਉਂਦਿਆਂ ਲੁਕੋ ਕੇ ਰੱਖੇ ਹੋਏ ਪਿਸਤੌਲ ਨਾਲ ਪੁਲਿਸ ਪਾਰਟੀ 'ਤੇ ਗੋਲੀ ਚਲਾ ਦਿੱਤੀ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਚਲਾਈ ਗਈ ਜਵਾਬੀ ਗੋਲੀ 'ਚ ਬਦਮਾਸ਼ ਜਸਕਰਨ ਜਸ ਦੇ ਲੱਤ 'ਚ ਗੋਲੀ ਲੱਗੀ ਹੈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ 'ਚ ਦਾਖਲ ਕਰਾਇਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰਵਿੰਦਰ ਸਿੰਘ ਕੋਟਲਾ ਬਾਮਾ ਦਾ ਜ਼ਿਲ੍ਹਾ ਗੁਰਦਾਸਪੁਰ ਸੋਸ਼ਲ ਮੀਡੀਆ ਦਾ ਸੈਕਟਰੀ ਲੱਗਣ 'ਤੇ ਸਨਮਾਨ ਅਗਲੀ ਖ਼ਬਰ ਕਬਰਿਸਤਾਨ 'ਚ ਸੋਨਾ ਬਾਜਵਾ ਨੇ ਸ਼ੈੱਡ ਬਣਾਉਣ ਦਾ ਕੰਮ ਕਰਵਾਇਆ ਸ਼ੁਰੂ
Ad Position 24