22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ 27 ਨੂੰ ਫੂਕੇ ਜਾਣਗੇ ਭਲਾਈ ਵਿਭਾਗ ਮੰਤਰੀ ਦੇ ਪੁਤਲੇ-ਯੂਨੀਅਨ ਆਗੂ

Ad Position 21
No active advertisement
ਅਜੀਤ ਡੈਸਕ 22-01-2026
ਤਿੱਬੜ, 21 ਜਨਵਰੀ (ਸੋਹਨ ਮਲਿਕ)-ਐੱਸ.ਸੀ/ਬੀ.ਸੀ ਅਧਿਆਪਕ ਯੂਨੀਅਨ ਦੀ ਮੀਟਿੰਗ ਸੂਬਾ ਪ੍ਰਧਾਨ ਕਿ੍ਸ਼ਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮਾਸਟਰ ਰਛਪਾਲ ਸਿੰਘ ਭੁੰਬਲੀ ਨੇ ਦੱਸਿਆ ਕਿ ਮੀਟਿੰਗ 'ਚ ਸਿੱਖਿਆ ਵਿਭਾਗ ਤੇ ਹੋਰ ਵਿਭਾਗਾਂ 'ਚ ਰਿਜ਼ਰਵੇਸ਼ਨ ਨੀਤੀ, ਵੈੱਲਫੇਅਰ ਵਿਭਾਗ ਦੇ ਪੱਤਰਾਂ, ਕੋਰਟ ਦੇ ਫ਼ੈਸਲਿਆਂ 'ਤੇ ਵਿਚਾਰ ਚਰਚਾ ਕੀਤੀ ਗਈ | ਆਗੂਆਂ ਨੇ ਕਿਹਾ ਕਿ ਤਰੱਕੀਆਂ ਕਰਨ ਸਮੇਂ ਬਣਦੀ ਰਿਜ਼ਰਵੇਸ਼ਨ ਐੱਸ.ਸੀ ਤੇ ਅੰਗਹੀਣ ਕਰਮਚਾਰੀਆਂ ਨੂੰ ਨਹੀਂ ਦਿੱਤੀ ਜਾਂਦੀ | ਜਿਸ ਲਈ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਅਧਿਕਾਰੀ, ਸਕੱਤਰ ਤੇ ਮੰਤਰੀ ਦੋਸ਼ੀ ਹਨ | ਇਸ ਸਬੰਧੀ ਵਾਰ ਵਾਰ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ, ਸਕੱਤਰ ਤੇ ਮੰਤਰੀ ਨੂੰ ਈ ਮੇਲ ਰਾਹੀਂ ਸ਼ਿਕਾਇਤਾਂ ਭੇਜ ਕੇ ਜਾਣੂ ਕਰਵਾਇਆ ਗਿਆ ਹੈ | ਪਰ ਕਾਰਵਾਈ ਨਹੀਂ ਕੀਤੀ ਗਈ | ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਡਾ: ਬਲਜੀਤ ਕੌਰ ਨੂੰ ਮੀਟਿੰਗ ਲਈ ਜਥੇਬੰਦੀ ਵਲੋਂ ਸਮਾਂ ਮੰਗਿਆ ਗਿਆ | ਪਰ ਅਜੇ ਤੱਕ ਮੀਟਿੰਗ ਲਈ ਸਮਾਂ ਨਹੀਂ ਦਿੱਤਾ ਜਾ ਰਿਹਾ | ਜਿਸ ਨੰੂ ਲੈ ਕੇ ਜਥੇਬੰਦੀ ਨੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ 27 ਜਨਵਰੀ ਨੂੰ ਸਕੱਤਰ ਤੇ ਮੰਤਰੀ ਵਿਰੁੱਧ ਜ਼ਿਲ੍ਹਾ ਪੱਧਰ 'ਤੇ ਡੀ.ਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਉਪਰੰਤ ਪੁਤਲੇ ਸਾੜਨ ਦਾ ਫ਼ੈਸਲਾ ਕੀਤਾ ਹੈ | ਇਸ ਮੌਕੇ ਜਨਰਲ ਸਕੱਤਰ ਲਛਮਣ ਸਿੰਘ ਨਬੀਪੁਰ, ਸਕੱਤਰ ਜਨਰਲ ਬਲਵਿੰਦਰ ਸਿੰਘ, ਵਿੱਤ ਸਕੱਤਰ ਗੁਰਪ੍ਰੀਤ ਸਿੰਘ ਗੁਰੂ, ਬੇਅੰਤ ਭਾਂਬਰੀ, ਸੀਨੀਅਰ ਮੀਤ ਪ੍ਰਧਾਨ ਗੁਰਸੇਵਕ ਸਿੰਘ ਕਲੇਰ, ਵੀਰ ਸਿੰਘ ਮੋਗਾ, ਪਰਵਿੰਦਰ ਭਾਰਤੀ, ਮੀਤ ਪ੍ਰਧਾਨ ਹਰਪਾਲ ਸਿੰਘ, ਲੈਕ: ਸੁਨੀਲ ਕੁਮਾਰ ਜਲੰਧਰ, ਦੇਵ ਰਾਜ, ਵਿਜੇ ਮਾਨਸਾ, ਦੀਪਕ ਕੁਮਾਰ, ਰਛਪਾਲ ਸਿੰਘ ਭੁੰਬਲੀ, ਮੀਤ ਪ੍ਰਧਾਨ ਪੰਜਾਬ ਸਵਿੰਦਰ ਸਿੰਘ ਜੈਤੋਸਰਜਾ, ਪੈੱ੍ਰਸ ਸਕੱਤਰ ਪਵਨ ਕੁਮਾਰ ਗੁਰਦਾਸਪੁਰ, ਸੀ.ਐਚ.ਟੀ ਜਗਦੀਸ਼ ਰਾਜ ਬੈਂਸ, ਦਰਸ਼ਨ ਡਾਂਗੋ, ਦੇਸ ਰਾਜ ਪ੍ਰੈੱਸ ਸਕੱਤਰ, ਹਰਜਿੰਦਰ ਪੁਰਾਣੇ ਵਾਲ਼ਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੁਨਰ ਸੁਰਜੀਤ ਸ਼ੋ੍ਰ.ਅ.ਦ. ਦੀ ਕਲਾਨੌਰ 'ਚ ਜ਼ਿਲ੍ਹਾ ਪੱਧਰੀ ਮੀਟਿੰਗ 'ਚ ਵਰਕਰਾਂ ਵਲੋਂ ਗਿਆਨੀ ਹਰਪ੍ਰੀਤ ਸਿੰਘ ਦਾ ਸਵਾਗਤ... ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ 'ਤੇ ਗੜੇ ਤੋਂ ਨਾਜਾਇਜ਼ ਕਬਜ਼ਾ ਛੱਡਵਾਇਆ
Ad Position 24