12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਨਾਬਾਲਗ ਲੜਕੀ ਦੀ ਭੇਦਭਰੀ ਹਾਲਤ 'ਚ ਘਰ 'ਚੋਂ ਮਿਲੀ ਲਾਸ਼

Ad Position 21
No active advertisement
ਅਜੀਤ ਡੈਸਕ 30-01-2026
ਬਟਾਲਾ, 29 ਜਨਵਰੀ (ਸਤਿੰਦਰ ਸਿੰਘ)-ਅੱਜ ਸੁੰਦਰ ਨਗਰ ਇਲਾਕੇ 'ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਘਰ ਅੰਦਰੋਂ ਨਾਬਾਲਗ ਲੜਕੀ ਦੀ ਭੇਦਭਰੀ ਹਲਾਤਾਂ 'ਚ ਘਰ 'ਚ ਲਾਸ਼ ਮਿਲੀ | ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ | ਇਸ ਸੰਬੰਧ 'ਚ ਮਿ੍ਤਕਾ ਦੀ ਮਾਂ ਪ੍ਰਵੀਨ ਪਤਨੀ ਅਸ਼ਵਨੀ ਕੁਮਾਰ ਵਾਸੀ ਸੁੰਦਰ ਨਗਰ ਨੇ ਦੱਸਿਆ ਕਿ ਉਹ ਆਪਣੇ ਲੜਕੇ ਨਾਲ ਬਾਜ਼ਾਰ ਗਈ ਹੋਈ ਸੀ ਤੇ 13 ਸਾਲਾ ਲੜਕੀ ਸੁਮਿਤੀ ਨੂੰ ਘਰ ਹੀ ਛੱਡ ਗਈ | ਜਦੋਂ ਉਹ ਬਾਜ਼ਾਰ ਤੋਂ ਵਾਪਸ ਆਈ ਤਾਂ ਦੇਖਿਆ ਕਿ ਘਰ ਦੇ ਅੰਦਰ ਪੌੜੀਆਂ ਦੇ ਨਜ਼ਦੀਕ ਉਸ ਦੀ ਲੜਕੀ ਸੁਮਿਤੀ ਮਿ੍ਤਕ ਹਾਲਤ ਵਿਚ ਪਈ ਸੀ | ਉੁਸ ਨੇ ਦੱਸਿਆ ਕਿ ਉਸ ਦਾ ਦੂਸਰਾ ਵਿਆਹ ਹੋਇਆ ਹੈ ਤੇ ਉਹ ਆਪਣੇ ਪਤੀ ਤੇ ਬੱਚਿਆਂ ਨਾਲ ਇਸ ਮਕਾਨ ਵਿਚ ਕਿਰਾਏ 'ਤੇ ਰਹਿੰਦੇ ਹਨ ਤੇ ਉਸ ਦਾ ਪਤੀ ਠੇਕੇ 'ਤੇ ਕੰਮ ਕਰਦਾ ਹੈ | ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਵਲ ਲਾਈਨ ਦੇ ਐਸ.ਐਚ.ਓ. ਨਿਰਮਲ ਸਿੰਘ ਮੌਕੇ 'ਤੇ ਪਹੁੰਚੇ | ਐਸ.ਐਚ.ਓ. ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ ਤੇ ਘਟਨਾ ਦੇ ਪਹਿਲੂਆਂ 'ਤੇ ਜਾਂਚ ਕੀਤੀ ਜਾ ਰਹੀ ਹੈ ਤੇ ਨਜ਼ਦੀਕ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਵੀ ਜਾਂਚਿਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਮਿ੍ਤਕਾ ਦੇ ਮਾਤਾ-ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਬੀ.ਪੀ.ਈ.ਓ. ਖ਼ਿਲਾਫ਼ ਜਾਂਚ ਪੜਤਾਲ ਟੀਮ ਅੱਗੇ ਪੇਸ਼ ਹੋ ਪੀੜਤ ਅਧਿਆਪਕਾਂ ਨੇ ਦਰਜ ਕਰਵਾਏ ਬਿਆਨ ਅਗਲੀ ਖ਼ਬਰ ਲੁਧਿਆਣਾ ਵਿਚ ਹੋਏ ਰਾਸ਼ਟਰ ਪੱਧਰੀ ਯੋਗਾ ਮੁਕਾਬਲੇ 'ਚ ਆਰ.ਡੀ. ਖੋਸਲਾ ਸਕੂਲ ਦੀ ਗੁਰਲੀਨ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ...
Ad Position 24