12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਪਿੰਡ ਮੜ੍ਹੀਆਂਵਾਲ 'ਚ ਆਯੁਸ਼ ਵਿਭਾਗ ਵਲੋਂ ਮੁਫਤ ਮੈਡੀਕਲ ਕੈਂਪ

Ad Position 21
No active advertisement
ਅਜੀਤ ਡੈਸਕ 30-01-2026
ਬਟਾਲਾ, 29 ਜਨਵਰੀ (ਹਰਦੇਵ ਸਿੰੰਘ ਸੰਧੂ)-ਪੰਜਾਬ ਸਰਕਾਰ ਵਲੋਂ ਘਰ-ਘਰ ਸਿਹਤ ਸੁਵਿਧਾਵਾਂ ਪਹੁੰਚਾਉਣ ਦੇ ਉਦੇਸ਼ ਨਾਲ ਡਾਇਰੈਕਟਰ ਆਯੂਰਵੈਦਿਕ ਪੰਜਾਬ ਡਾ. ਰਮਨ ਖੰਨਾ ਤੇ ਡੀ.ਡੀ.ਓ. ਜ਼ਿਲ੍ਹਾ ਆਯੂਰਵੈਦਿਕ/ਯੂਨਾਨੀ ਅਫ਼ਸਰ ਡਾ. ਹਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਿੰਡ ਮੜ੍ਹੀਆਂਵਾਲ ਦੇ ਡੇਰਾ ਬੁੱਧੂ ਸ਼ਾਹ ਵਿਖੇ ਮੁਫ਼ਤ ਆਯੂਸ਼ ਕੈਂਪ ਲਗਾਇਆ ਗਿਆ | ਕੈਂਪ ਦੇ ਇੰਚਾਰਜ ਡਾ. ਅਮਿਤ ਵਰਮਾ ਆਯੂਰਵੈਦਿਕ ਮੈਡੀਕਲ ਅਫ਼ਸਰ ਆਯੂਸ਼ਮਾਨ ਅਰੋਗਿਆ ਕੇਂਦਰ ਨੇ ਦੱਸਿਆ ਕਿ ਕੈਂਪ ਦੌਰਾਨ 708 ਮਰੀਜ਼ਾਂ ਦੀ ਜਾਂਚ ਕੀਤੀ ਗਈ ਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਡੇਰਾ ਬੁੱਧੂ ਸ਼ਾਹ ਦੇ ਮੁੱਖ ਸੇਵਾਦਾਰ ਬਾਬਾ ਮੇਸ਼ੀ ਸ਼ਾਹ ਨੇ ਡਾ. ਰਮਨ ਖੰਨਾ ਤੇ ਸਮੁੱਚੇ ਸਟਾਫ਼ ਦਾ ਧੰਨਵਾਦ ਕੀਤਾ | ਇਸ ਮੌਕੇ ਉਪ ਵੈਂਦ ਮੁਖਤਿਆਰ ਸਿੰਘ, ਉਪ ਵੈਦ ਅਮਨਦੀਪ ਸ਼ਰਮਾ, ਡਾ. ਹਰਜਿੰਦਰ ਕੌਰ, ਡਾ. ਰੁਪਿੰਦਰ ਕੌਰ, ਸੀਮਾ, ਸੁਨੀਤਾ ਜ਼ੋਸੀ, ਮੋਨਿਕਾ, ਅਰਸ਼ਦੀਪ ਸਿੰਘ, ਵੀਨਾ, ਪੂਜਾ, ਪੂਰਨ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਪੰਨੂ ਨੇ ਸਿਹਤ ਕਾਰਡ ਬਣਾਉਣ ਦੀ ਸ਼ੁਰੂਆਤ ਕਰਵਾਈ ਅਗਲੀ ਖ਼ਬਰ ਜੀਆ ਲਾਲ ਮਿੱਤਲ ਸਕੂਲ ਦੇ ਵਿਦਿਆਰਥੀ ਨੇ ਰਾਸ਼ਟਰੀ ਰਿਕਾਰਡ ਬਣਾਇਆ
Ad Position 24