12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸਮਾਗਮ

Ad Position 21
No active advertisement
ਅਜੀਤ ਡੈਸਕ 30-01-2026
ਗੁਰਦਾਸਪੁਰ, 29 ਜਨਵਰੀ (ਚੱਕਰਾਜਾ)-ਨੌਜਵਾਨਾਂ 'ਚ ਨਸ਼ਿਆਂ ਦੀ ਵੱਧ ਰਹੀ ਚਿੰਤਾ ਨੂੰ ਦੂਰ ਕਰਨ ਲਈ ਰੈੱਡ ਕਰਾਸ ਨਸ਼ਾ ਛੁਡਾਊ ਤੇ ਪੁਨਰਵਾਸ ਕੇਂਦਰ ਵਲੋਂ ਸ਼ਿਵ ਦੁਲਾਰ ਸਿੰਘ ਢਿੱਲੋਂ ਆਈ.ਏ.ਐਸ ਸੇਵਾਮੁਕਤ, ਸਕੱਤਰ ਇੰਡੀਅਨ ਰੈੱਡ ਕਰਾਸ ਸੁਸਾਇਟੀ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਯਾਤ ਨਗਰ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰੋਮੇਸ਼ ਮਹਾਜਨ ਨੈਸ਼ਨਲ ਅਵਾਰਡੀ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਦੁਰਵਰਤੋਂ ਦੇ ਪ੍ਰਭਾਵਾਂ ਬਾਰੇ ਪ੍ਰੇਰਿਤ ਕਰਨਾ ਸੀ | ਸਮਾਗਮ ਦੀ ਅਗਵਾਈ ਪਿ੍ੰਸੀਪਲ ਇਕਬਾਲ ਸਿੰਘ ਬਾਜਵਾ ਨੇ ਕੀਤੀ | ਇਸ ਮੌਕੇ ਟੀਮ ਨੇ ਨਸ਼ੇ ਦੀ ਲਤ ਦੇ ਕਾਰਨਾਂ ਤੇ ਪ੍ਰਭਾਵਾਂ ਨੂੰ ਉਜਾਗਰ ਕਰਦੇ ਹੋਏ ਇਕ ਪ੍ਰਭਾਵਸ਼ਾਲੀ ਭਾਸ਼ਣ ਦਿੱਤਾ | ਉਨ੍ਹਾਂ ਨੇ ਨਸ਼ਿਆਂ ਦੀ ਦੁਰਵਰਤੋਂ ਦੇ ਲੱਛਣਾਂ, ਸ਼ੁਰੂਆਤੀ ਦਖ਼ਲ-ਅੰਦਾਜ਼ੀ ਤੇ ਸਹਾਇਤਾ ਪ੍ਰਣਾਲੀਆਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਉਨ੍ਹਾਂ ਨੇ ਜੀਵਨ 'ਚ ਕਿਸੇ ਵੀ ਕਿਸਮ ਦੇ ਨਸ਼ਿਆਂ ਦੀ ਵਰਤੋਂ ਨਾ ਕਰਨ ਲਈ ਵੀ ਪ੍ਰੇਰਿਤ ਕੀਤਾ | ਸਕੂਲ ਦੇ ਪ੍ਰਬੰਧਨ ਨੇ ਕੇਂਦਰ ਦੀ ਇਸ ਕਾਰਵਾਈ ਦੀ ਸ਼ਲਾਘਾ ਕੀਤੀ | ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਜੀਵਨ 'ਚ ਕਿਸੇ ਵੀ ਕਿਸਮ ਦੇ ਨਸ਼ਿਆਂ ਨੂੰ ਨਾ ਛੂਹਣ ਦੀ ਸਹੁੰ ਚੁੱਕੀ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਤੇ 120 ਗਰਾਮ ਚਰਸ ਸਮੇਤ 3 ਕਾਬੂ ਅਗਲੀ ਖ਼ਬਰ ਤਰਨ ਤਾਰਨ ਪੁਲਿਸ ਵਲੋਂ 14 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ 1 ਕਿੱਲੋ
Ad Position 24