25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਤਲਵੰਡੀ ਗੋਰਾਇਆ ਵਿਖੇ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ-ਗੋਰਾਇਆ

Ad Position 21
No active advertisement
ਅਜੀਤ ਡੈਸਕ 19-02-2026
ਡੇਰਾ ਬਾਬਾ ਨਾਨਕ, 18 ਫਰਵਰੀ (ਵਿਜੇ ਸ਼ਰਮਾ)-ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਅੰਦਰ 4 ਮਾਰਚ ਤੋਂ ਸ਼ੁਰੂ ਹੋਣ ਜਾ ਰਹੇ ਸਾਲਾਨਾ ਜੋੜ ਮੇਲਾ ਸ੍ਰੀ ਚੋਲਾ ਸਾਹਿਬ ਮੌਕੇ ਵੱਡੀ ਗਿਣਤੀ 'ਚ ਪਹੁੰਚ ਰਹੀਆਂ ਸੰਗਤਾਂ ਦੀ ਸਹੂਲਤ ਲਈ ਪਿੰਡ ਤਲਵੰਡੀ ਗੋਰਾਇਆ ਦੀ ਸੰਗਤ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਇਹ ਜਾਣਕਾਰੀ ਦਿੰਦਿਆਂ ਬਲਾਕ ਸੰਮਤੀ ਮੈਂਬਰ ਬਲਵਿੰਦਰ ਸਿੰਘ ਗੋਰਾਇਆ ਨੇ ਦੱਸਿਆ ਕਿ ਜੋੜ ਮੇਲੇ ਮੌਕੇ ਵੱਡੀ ਗਿਣਤੀ 'ਚ ਪਹੁੰਚ ਰਹੀਆਂ ਸੰਗਤਾਂ ਲਈ ਪਿੰਡ ਦੇ ਸਰਕਾਰੀ ਸਕੂਲ ਅੰਦਰ ਸੰਗਤਾਂ ਲਈ ਲੰਗਰ, ਰਿਹਾਇਸ਼ ਆਦਿ ਦੇ ਵਧੀਆ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਜੋੜ ਮੇਲੇ ਨੂੰ ਲੈ ਕੇ ਇਲਾਕੇ ਦੀਆਂ ਸੰਗਤਾਂ 'ਚ ਭਾਰੀ ਉਤਸ਼ਾਹ ਹੈ, ਜਿਸ ਦੇ ਚਲਦਿਆਂ ਪਿੰਡ ਦੇ ਬਾਹਰ ਮੁੱਖ ਮਾਰਗਾਂ ਉੱਪਰ ਵੀ ਸੰਗਤਾਂ ਦੀ ਸਹੂਲਤ ਦੇ ਪ੍ਰਬੰਧ ਕੀਤੇ ਜਾ ਰਹੇ ਹਨ | ਇਸ ਮੌਕੇ ਸੁਖਦੇਵ ਸਿੰਘ, ਕੁਲਵਿੰਦਰ ਸਿੰਘ, ਦਲਜੀਤ ਸਿੰਘ, ਜਰਨੈਲ ਸਿੰਘ, ਕਸ਼ਮੀਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੱਲ੍ਹ ਗੜ੍ਹੀ ਵਲੋਂ ਸ਼ਿਵ ਕੁਮਾਰ ਆਡੀਟੋਰੀਅਮ ਬਟਾਲਾ ਵਿਖੇ ਅਦਾਲਤ ਲਗਾਈ ਜਾਵੇਗੀ-ਜੈਤੋਸਰਜਾ ਅਗਲੀ ਖ਼ਬਰ ਨਿਊ ਅਕਾਲ ਹਸਪਤਾਲ ਵਲੋਂ ਅੱਖਾਂ ਦਾ ਮੁਫ਼ਤ ਕੈਂਪ 23 ਨੂੰ
Ad Position 24