12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਨਸ਼ੀਲੇ ਕੈਪਸੂਲਾਂ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 20-02-2026
ਹਰਚੋਵਾਲ, 19 ਫਰਵਰੀ (ਭਾਮ, ਢਿੱਲੋਂ)-ਪੁਲਿਸ ਚੌਕੀ ਹਰਚੋਵਾਲ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕਰਨ ਤੇ ਇਕ ਨੂੰ ਨਾਮਜ਼ਦ ਕੀਤਾ ਹੈ | ਚੌਂਕੀ ਹਰਚੋਵਾਲ ਦੇ ਇੰਚਾਰਜ ਏ.ਐੱਸ.ਆਈ. ਸਰਵਣ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਪਿੰਡ ਭਾਮੜੀ ਸੂਏ ਦੀ ਪੱਟੜੀ ਤੇ ਨੰਗਲ ਝੌਰ ਵਲੋਂ ਇਕ ਵਿਅਕਤੀ ਨੂੰ ਆਉਂਦੇ ਦੇਖਿਆ ਤਾਂ ਉਹ ਪੁਲਿਸ ਵੇਖ ਕੇ ਘਬਰਾ ਗਿਆ ਤੇ ਆਪਣੀ ਜੇਬ 'ਚੋਂ ਇਕ ਲਿਫ਼ਾਫ਼ਾ ਜ਼ਮੀਨ 'ਤੇ ਸੁੱਟ ਦਿੱਤਾ, ਜਿਸ ਵਿਚੋਂ 50 ਨਸ਼ੀਲੇ ਕੈਪਸੂਲ ਬਰਾਮਦ ਹੋਏ, ਜਦੋਂ ਪੁਲਿਸ ਪਾਰਟੀ ਵਲੋਂ ਉਸ ਵਿਅਕਤੀ ਨੂੰ ਕਾਬੂ ਕੀਤਾ ਤਾਂ ਉਸ ਨੇ ਆਪਣਾ ਨਾਂਅ ਪ੍ਰਦੀਪ ਸਿੰਘ ਦੀਪੂ ਪੁੱਤਰ ਅਜੈਬ ਸਿੰਘ ਵਾਸੀ ਕੀੜੀ ਅਫਗਾਨਾ ਦੱਸਿਆ | ਪੁਲਿਸ ਵਲੋਂ ਸਰਸਰੀ ਪੁਛਗਿੱਛ 'ਤੇ ਉਸ ਨੇ ਦੱਸਿਆ ਕਿ ਉਹ ਇਹ ਕੈਪਸੂਲ ਕਰਨਬੀਰ ਸਿੰਘ ਭਾਲੂ ਪੁੱਤਰ ਮਨਜੀਤ ਸਿੰਘ ਵਾਸੀ ਕੀੜੀ ਅਫਗਾਨਾ ਤੋਂ ਲੈ ਕੇ ਪਿੰਡਾਂ ਵਿਚ ਸਪਲਾਈ ਕਰਦਾ ਹਾਂ | ਪੁਲਿਸ ਨੇ ਕਰਨਬੀਰ ਸਿੰਘ ਨੂੰ ਵੀ ਮੁਕੱਦਮੇ ਵਿਚ ਨਾਮਜ਼ਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਨਰੇਸ਼ ਮਹਾਜਨ ਨੇ ਮਜੀਠੀਆ ਨਾਲ ਮੁਲਾਕਾਤ ਕੀਤੀ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਲਾਗੂ ਕਰਵਾਉਣ ਲਈ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
Ad Position 24