11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਜਮਹੂਰੀ ਕਿਸਾਨ ਸਭਾ ਦੀ ਮੀਟਿੰਗ 'ਚ ਮਾਨ ਸਰਕਾਰ ਵਲੋਂ ਕਿਸਾਨਾਂ 'ਤੇ ਕੀਤੇ ਤਸ਼ੱਦਦ ਦੀ ਨਿਖੇਧੀ

Ad Position 21
No active advertisement
ਅਜੀਤ ਡੈਸਕ 20-02-2026
ਗੁਰਦਾਸਪੁਰ, 19 ਫਰਵਰੀ (ਗੁਰਪ੍ਰਤਾਪ ਸਿੰਘ)-ਜਮਹੂਰੀ ਕਿਸਾਨ ਸਭਾ ਦੀ ਮੀਟਿੰਗ ਸ਼ਹੀਦ ਬਲਜੀਤ ਸਿੰਘ ਭਵਨ ਵਿਖੇ ਜ਼ਿਲ੍ਹ ਪ੍ਰਧਾਨ ਸਾਥੀ ਹਰਜੀਤ ਸਿੰਘ ਕਾਹਲੋਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸੂਬਾ ਪ੍ਰਧਾਨ ਸਾਥੀ ਸਤਨਾਮ ਸਿੰਘ ਅਜਨਾਲਾ ਉਚੇਚੇ ਤੌਰ 'ਤੇ ਪੁੱਜੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ਅਜਨਾਲਾ ਨੇ ਮੋਦੀ ਸਰਕਾਰ ਦੀਆਂ ਕਿਸਾਨ, ਮਜ਼ਦੂਰ ਵਿਰੋਧੀ ਨੀਤੀਆਂ ਦੀ ਸਖਤ ਆਲੋਚਨਾ ਕੀਤੀ | ਉਨ੍ਹਾਂ ਕਿਹਾ ਕਿ ਕੇਂਦਰ ਨੇ ਪਹਿਲਾਂ ਮਨਰੇਗਾ ਕਾਨੂੰਨ ਤੇ ਚਾਰ ਲੇਬਰ ਕੋਡ ਬਣਾ ਕੇ ਮਜ਼ਦੂਰਾਂ ਨੂੰ ਉੱਕਾ ਹੀ ਤਬਾਹ ਕਰ ਦਿੱਤਾ ਹੈ ਤੇ ਹੁਣ ਅਮਰੀਕਾ ਨਾਲ ਜੋ ਵਪਾਰ ਸਮਝੌਤਾ ਕੀਤਾ ਹੈ, ਉਸ 'ਚ ਖੇਤੀ ਵਸਤਾਂ ਨੂੰ ਸ਼ਾਮਿਲ ਕਰਨ ਨਾਲ ਭਾਰਤੀ ਕਿਸਾਨ ਖੇਤੀ ਛੱਡ ਕੇ ਮਜ਼ਦੂਰ ਬਣਨ ਲਈ ਮਜਬੂਰ ਹੋ ਜਾਣਗੇ | ਉਨ੍ਹਾਂ ਕਿਹਾ ਕਿ ਇਸ ਨਾਲ ਘੱਟੋ ਘੱਟ ਸਮਰਥਨ ਮੁੱਲ ਦਾ ਕਿਸਾਨੀ ਸੁਪਨਾ ਵੀ ਗੰੁਮ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਜੇ ਅਮਰੀਕਾ ਤੋਂ 0 ਫ਼ੀਸਦੀ ਟੈਰਿਫ਼ ਨਾਲ ਬਹੁਤ ਸਸਤੀਆਂ ਕਿਸਾਨੀ ਵਸਤਾਂ ਭਾਰਤ ਵਿਚ ਆਉਣਗੀਆਂ ਤਾਂ ਭਾਰਤ ਦੇ ਕਿਸਾਨਾਂ ਦੇ ਉਤਪਾਦਨ ਕੌਣ ਖ਼ਰੀਦੇਗਾ | ਇਸ ਦੇ ਨਾਲ ਸਾਰੇ ਸਹਾਇਕ ਧੰਦੇ ਵੀ ਬਰਬਾਦ ਹੋ ਜਾਣਗੇ | ਮੀਟਿੰਗ ਵਿਚ ਮਾਨ ਸਰਕਾਰ ਵਲੋਂ ਕਿਸਾਨਾਂ ਉੱਪਰ ਕੀਤੇ ਤਸ਼ੱਦਦ ਦੀ ਜ਼ੋਰਦਾਰ ਨਿਖੇਧੀ ਕੀਤੀ | ਇਸ ਮੌਕੇ ਜਗੀਰ ਸਿੰਘ ਸਲਾਚ, ਮੱਖਣ ਸਿੰਘ ਕੁਹਾੜ, ਰਘਬੀਰ ਸਿੰਘ ਚਾਹਲ, ਅਜੀਤ ਸਿੰਘ ਹੁੰਦਲ, ਗੁਰਮੀਤ ਸਿੰਘ ਥਾਣੇਵਾਲ, ਬਲਜੀਤ ਸਿੰਘ ਕਲਾਨੌਰ, ਵੀਰ ਸਿੰਘ, ਦਿਲਬਾਗ ਸਿੰਘ, ਬਲਪ੍ਰੀਤ ਸਿੰਘ ਘਰਾਲਾ, ਕੁਲਜੀਤ ਸਿੰਘ ਸਿਧਵਾਂ ਜਮੀਤਾਂ, ਬਲਵੰਤ ਸਿੰਘ ਫਜਲਾਬਾਦ, ਕੁਲਜੀਤ ਸਿੰਘ ਰੰਧਾਵਾ, ਪੁਸ਼ਪਿੰਦਰ ਸਿੰਘ ਤੇ ਮਹਿੰਦਰ ਸਿੰਘ ਸ਼ਾਹਪੁਰ ਜਾਜਨ ਨੇ ਵੀ ਆਪਣੇ ਵਿਚਾਰ ਰੱਖੇ |
Ad Position 22
No active advertisement
ਪਿਛਲੀ ਖ਼ਬਰ ਮਾਤਾ ਜਸਬੀਰ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਮਦਰਾ ਭਾਈਚਾਰੇ ਦੇ ਜਠੇਰਿਆਂ ਦਾ ਸਾਲਾਨਾ ਮੇਲ 22 ਨੂੰ
Ad Position 24