11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦੇ ਸ਼ਹੀਦੇ ਦਿਹਾੜੇ ਸੰਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

Ad Position 21
No active advertisement
ਅਜੀਤ ਡੈਸਕ 20-02-2026
ਬਟਾਲਾ, 19 ਫਰਵਰੀ (ਸਤਿੰਦਰ ਸਿੰਘ)-ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਤੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ 'ਚ ਗੁਰਦੁਆਰਾ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਪਿੰਡ ਗੋਧਰਪੁਰ, ਜ਼ਿਲ੍ਹਾ ਗੁਰਦਾਸਪੁਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ | ਇਸ ਦੌਰਾਨ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਈਆਂ | ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਸ਼ਹੀਦ ਸਿੰਘਾਂ ਦੀ ਯਾਦ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਗਏ ਹਨ, ਜਿਨ੍ਹਾਂ ਦੇ ਭੋਗ 21 ਫਰਵਰੀ ਨੂੰ ਪੈਣਗੇ | ਉਪਰੰਤ ਖੁੱਲੇ ਪੰਡਾਲਾਂ ਅੰਦਰ ਗੁਰਮਤਿ ਸਮਾਗਮ ਕਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ ਸਾਕਾ ਨਨਕਾਣਾ ਸਾਹਿਬ ਸਿੱਖ ਕੌਮ ਲਈ ਨਾ ਭੁੱਲਣਯੋਗ ਸਾਕਾ ਹੈ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਮਾਗਮਾਂ 'ਚ ਸੰਗਤਾਂ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਦੀ ਅਧਿਆਪਕਾ ਦਾ ਪਰਸ ਖੋਹ ਕੇ ਫਰਾਰ ਅਗਲੀ ਖ਼ਬਰ ਗਗਨਦੀਪ ਸਿੰਘ ਚੱਢਾ ਦੀ ਯਾਦ 'ਚ 21 ਨੂੰ ਅਮਲੋਹ ਵਿਖੇ ਹੋਵੇਗਾ ਕਬੱਡੀ ਕੱਪ-ਗੈਰੀ ਬੜਿੰਗ
Ad Position 24