11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸਰਕਾਰੀ ਸਕੂਲ ਦੀ ਅਧਿਆਪਕਾ ਦਾ ਪਰਸ ਖੋਹ ਕੇ ਫਰਾਰ

Ad Position 21
No active advertisement
ਅਜੀਤ ਡੈਸਕ 20-02-2026
ਬਟਾਲਾ, 19 ਫਰਵਰੀ (ਰਾਕੇਸ਼ ਰੇਖੀ)-ਘਰ ਜਾ ਰਹੀ ਅਧਿਆਪਕਾ ਦਾ ਪਰਸ ਖੋਹ ਕੇ 2 ਨੌਜਵਾਨ ਫਰਾਰ ਹੋ ਗਏ | ਪਰਸ ਵਿਚ ਫੋਨ, ਨਗਦੀ ਤੇ ਹੋਰ ਕਾਗਜ਼ਾਤ ਸਨ | ਚੌਕੀ ਅਰਬਨ ਅਸਟੇਟ ਦੇ ਏ.ਐਸ.ਆਈ. ਜਸਬੀਰ ਸਿੰਘ ਨੇ ਦੱਸਿਆ ਕਿ ਨਵਰੂਪ ਨਗਰ ਦੀ ਰਹਿਣ ਵਾਲੀ ਰਣਜੀਤ ਕੌਰ ਪਤਨੀ ਮਲਕੀਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਸਰਕਾਰੀ ਹਾਈ ਸਕੂਲ ਚਾਹਲ ਕਲਾਂ ਵਿਚ ਅਧਿਆਪਕਾ ਹੈ | ਬੀਤੇ ਦਿਨ ਉਹ ਕਰੀਬ 3:30 ਵਜੇ ਆਪਣੇ ਘਰ ਜਾ ਰਹੀ ਸੀ, ਜਦੋਂ ਉਹ ਨਵਰੂਪ ਨਗਰ ਪਹੁੰਚੀ ਤਾਂ ਮੋਟਰਸਾਈਕਲ 'ਤੇ ਆਏ 2 ਨੌਜਵਾਨ ਉਸ ਦਾ ਪਰਸ ਖੋਹ ਕੇ ਫਰਾਰ ਹੋ ਗਏ, ਪਰਸ 'ਚ ਇਕ ਆਈਫੋਨ, 11600 ਰੁਪਏ ਅਤੇ ਸਕੂਲ ਦੀ ਡਾਇਰੀ ਸੀ | ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਝਪਟਮਾਰਾਂ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਧਰਨੇ ਦੀ ਤਿਆਰੀ ਲਈ ਕਿਰਤੀ ਕਿਸਾਨ ਯੂਨੀਅਨ ਵਲੋਂ ਮੀਟਿੰਗ ਅਗਲੀ ਖ਼ਬਰ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦੇ ਸ਼ਹੀਦੇ ਦਿਹਾੜੇ ਸੰਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ
Ad Position 24