11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸਹਾਇਕ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 20-02-2026
ਗੁਰਦਾਸਪੁਰ, 19 ਫਰਵਰੀ (ਅਸ਼ੋਕ ਸ਼ਰਮਾ)-ਸਹਾਇਕ ਕਮਿਸ਼ਨਰ (ਜਨਰਲ) ਆਦਿਤਿਆ ਗੁਪਤਾ ਦੀ ਪ੍ਰਧਾਨਗੀ ਹੇਠ ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਨਾਲ ਸਬੰਧਿਤ ਮੁੱਦਿਆਂ ਤੇ ਮੁਸ਼ਕਿਲਾਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ | ਸਹਾਇਕ ਕਮਿਸ਼ਨਰ (ਜ) ਆਦਿਤਿਆ ਗੁਪਤਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਗੁਰਦਾਸਪੁਰ ਦੇ ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਦੇ ਪ੍ਰਤੀਨਿਧੀਆਂ ਬਾਬਾ ਪ੍ਰਵੀਨ ਤੇ ਬਾਬਾ ਮਮਤਾ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਜਿਹੜੀਆਂ ਸਮੱਸਿਆਵਾਂ ਦਾ ਹੱਲ ਜ਼ਿਲ੍ਹਾ ਪੱਧਰ 'ਤੇ ਸੰਭਵ ਹੈ, ਉਨ੍ਹਾਂ ਦਾ ਨਿਪਟਾਰਾ ਜਲਦ ਕਰਵਾਇਆ ਜਾਵੇਗਾ ਤੇ ਜਿਹੜੇ ਮਾਮਲੇ ਉੱਚ ਪੱਧਰ 'ਤੇ ਹੱਲ ਹੋਣ ਵਾਲੇ ਹਨ, ਉਹ ਸਬੰਧਿਤ ਵਿਭਾਗਾਂ ਦੇ ਧਿਆਨ 'ਚ ਲਿਆਂਦੇ ਜਾਣਗੇ ਤਾਂ ਜੋ ਉਨ੍ਹਾਂ ਦਾ ਜਲਦ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ | ਮੀਟਿੰਗ ਦਾ ਸੰਚਾਲਨ ਡੀ.ਐਸ.ਐਸ.ਓ ਡਾ: ਕਿਰਤਪ੍ਰੀਤ ਕੌਰ ਵਲੋਂ ਕੀਤਾ ਗਿਆ | ਇਸ ਮੌਕੇ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਬਾਜਵਾ, ਡੀ.ਐਸ.ਪੀ ਪਲਵਿੰਦਰਜੀਤ ਕੌਰ, ਸੀ.ਡੀ.ਪੀ.ਓ ਕਲਾਨੌਰ ਹਰਜੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਸਪੈਸ਼ਲ ਨਾਕਾ ਲਗਾ ਕੇ ਵਾਹਨਾਂ ਦੀ ਕੀਤੀ ਚੈਕਿੰਗ ਅਗਲੀ ਖ਼ਬਰ ਕਲਸ਼ ਯਾਤਰਾ ਦਾ ਕਬੀਰ ਮੰਦਿਰ ਕਮੇਟੀ ਫੱਜੂਪੁਰ ਵਲੋਂ ਸਵਾਗਤ
Ad Position 24