11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਕੌਮਾਂਤਰੀ ਮਾਂ-ਬੋਲੀ ਦਿਵਸ ਕੱਲ੍ਹ ਸ਼ਿਵਾਲਿਕ ਕਾਲਜ ਵਿਖੇ ਮਨਾਇਆ ਜਾਵੇਗਾ

Ad Position 21
No active advertisement
ਅਜੀਤ ਡੈਸਕ 20-02-2026
ਗੁਰਦਾਸਪੁਰ, 19 ਫਰਵਰੀ (ਪੰਕਜ ਸ਼ਰਮਾ)-ਜ਼ਿਲ੍ਹਾ ਸਾਹਿਤ ਕੇਂਦਰ ਦੇ ਅਹੁਦੇਦਾਰਾਂ ਦੀ ਮੀਟਿੰਗ ਸਥਾਨਕ ਸ਼ਹੀਦ ਬਲਜੀਤ ਸਿੰਘ ਯਾਦਗਾਰੀ ਹਾਲ ਵਿਖੇ ਪ੍ਰਧਾਨ ਡਾ: ਲੇਖ ਰਾਜ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪਹਿਲਾਂ ਸਦੀਂਵੀ ਵਿਛੋੜਾ ਦੇ ਗਏ ਪ੍ਰਸਿੱਧ ਕਹਾਣੀਕਾਰ ਲਾਲ ਸਿੰਘ ਦਸੂਹਾ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ | ਉਪਰੰਤ ਜ਼ਿਲ੍ਹਾ ਸਾਹਿਤ ਕੇਂਦਰ ਦੇ ਸੰਯੋਜਕ ਮੱਖਣ ਕੁਹਾੜ ਨੇ ਦੱਸਿਆ ਕਿ 21 ਫਰਵਰੀ ਨੂੰ ਕੌਮਾਂਤਰੀ ਮਾਂ ਬੋਲੀ ਦਿਵਸ ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਨਿਊ ਸੰਤ ਨਗਰ ਤਿ੍ਮੋ ਰੋਡ ਗੁਰਦਾਸਪੁਰ ਵਿਖੇ ਕਾਲਜ ਪ੍ਰਬੰਧਕਾਂ ਦੇ ਸਹਿਯੋਗ ਨਾਲ ਮਨਾਉਣ ਲਈ ਰੂਪ ਰੇਖਾ ਤਿਆਰ ਕੀਤੀ ਗਈ | ਸਮਾਗਮ ਦਾ ਸਮਾਂ ਸਵੇਰੇ 10 ਤੋਂ ਬਾਅਦ ਦੁਪਹਿਰ 1 ਵਜੇ ਤੱਕ ਰੱਖਿਆ ਗਿਆ ਹੈ | ਪਹਿਲੇ ਪੜ੍ਹਾਅ ਵਿਚ ਕੌਮਾਂਤਰੀ ਮਾਂ ਬੋਲੀ ਦਿਵਸ ਦੀ ਮਹੱਤਤਾ, ਪਿਛੋਕੜ, ਸਾਰਥਿਕਤਾ ਤੇ ਮਾਂ ਬੋਲੀ ਪੰਜਾਬੀ ਵਿਸ਼ੇ 'ਤੇ ਵਿਦਵਾਨਾਂ ਵਲੋਂ ਵਿਚਾਰ ਪੇਸ਼ ਕੀਤੇ ਜਾਣਗੇ | ਦੂਜੇ ਪੜ੍ਹਾਅ ਵਿਚ ਕਵੀ ਦਰਬਾਰ ਕਰਵਾਇਆ ਜਾਵੇਗਾ | ਸਮਾਗਮ ਦੀ ਸਮਾਪਤੀ ਉਪਰੰਤ ਲੇਖਕਾਂ ਦੇ ਵਫ਼ਦ ਵਲੋਂ ਡਿਪਟੀ ਕਮਿਸ਼ਨਰ ਨੂੰ ਮਾਂ ਬੋਲੀ ਪੰਜਾਬੀ ਨੂੰ ਬਣਦਾ ਸਤਿਕਾਰ ਦੇਣ ਲਈ ਮੰਗ ਪੱਤਰ ਦਿੱਤਾ ਜਾਵੇਗਾ | ਸਮਾਗਮ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਲੇਖਕਾਂ, ਕਵੀਆਂ, ਚਿੰਤਕਾਂ ਨੂੰ ਸਮੇਂ ਸਿਰ ਪੁੱਜਣ ਦੀ ਬੇਨਤੀ ਕੀਤੀ ਗਈ | ਇਸ ਮੌਕੇ ਜਨਰਲ ਸਕੱਤਰ ਮੰਗਤ ਚੰਚਲ, ਸੀਨੀਅਰ ਮੀਤ ਪ੍ਰਧਾਨ ਸ਼ੀਤਲ ਸਿੰਘ ਗੁਨੋਪੁਰੀ, ਵਿੱਤ ਸਕੱਤਰ ਸੋਹਣ ਸਿੰਘ ਤੇ ਬੂਟਾ ਰਾਮ ਆਜ਼ਾਦ, ਮੀਤ ਪ੍ਰਧਾਨ ਡਾ: ਰਜਵਿੰਦਰ ਕੌਰ ਨਾਗਰਾ, ਸੁਖਵਿੰਦਰ ਸਿੰਘ ਰੰਧਾਵਾ, ਗੁਰਮੀਤ ਬਾਜਵਾ, ਸੁੱਚਾ ਸਿੰਘ ਪਸਨਾਵਾਲ, ਗੁਰਪ੍ਰੀਤ ਰੰਗੀਲਪੁਰ, ਹਰਪਾਲ ਸਿੰਘ ਨਾਗਰਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭੋਗ 'ਤੇ ਵਿਸ਼ੇਸ਼:- ਮਾਤਾ ਰਾਜਵੰਤ ਕੌਰ ਬੱਬਰੀ ਨੰਗਲ ਅਗਲੀ ਖ਼ਬਰ ਪੁਲਿਸ ਵਲੋਂ ਸਪੈਸ਼ਲ ਨਾਕਾ ਲਗਾ ਕੇ ਵਾਹਨਾਂ ਦੀ ਕੀਤੀ ਚੈਕਿੰਗ
Ad Position 24