15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਪਿੰਡ ਸੁਚੇਤਗੜ੍ਹ ਵਾਸੀਆਂ ਵਲੋਂ ਲੰਗਰ ਦੀ ਸੇਵਾ ਨਿਰੰਤਰ ਜਾਰੀ

Ad Position 21
No active advertisement
ਅਜੀਤ ਡੈਸਕ 02-03-2026
ਨੌਸ਼ਹਿਰਾ ਮੱਝਾ ਸਿੰਘ, 1 ਮਾਰਚ (ਰਵੀ ਭਗਤ)- ਸਥਾਨਕ ਰਾਸ਼ਟਰੀ ਰਾਜ ਮਾਰਗ 'ਤੇ ਪਿੰਡ ਸੁਚੇਤਗੜ੍ਹ ਦੇ ਵਾਸੀਆਂ ਅਤੇ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਨੌਸ਼ਹਿਰਾ ਮੱਝਾ ਸਿੰਘ ਵਿਖੇ ਹੋਲੇ-ਮਹੱਲੇ ਦੇ ਤਿਉਹਾਰ ਨੂੰ ਸਮਰਪਿਤ 6 ਦਿਨ ਵਿਸ਼ਾਲ ਲੰਗਰ ਦੀ ਸੇਵਾ ਨਿਰੰਤਰ ਨਿਭਾਈ ਜਾ ਰਹੀ ਹੈ | ਇਸ ਸਬੰਧੀ ਡਾ. ਜਗਜੀਤ ਸਿੰਘ ਜੱਗੀ ਯੂ.ਕੇ., ਹੀਰਾ ਸਿੰਘ ਯੂ.ਕੇ., ਕੁਲਦੀਪ ਸਿੰਘ ਬਸਰਾ ਯੂ.ਕੇ., ਬਾਬਾ ਬਲਦੇਵ ਸਿੰਘ, ਨਿਰਮਲ ਸਿੰਘ ਆਦਿ ਨੇ ਦੱਸਿਆ ਕਿ ਅੰਮਿ੍ਤਸਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਇਹ ਧਾਰਮਿਕ ਸਮਾਗਮ ਤੇ ਲੰਗਰ ਦੀ ਸੇਵਾ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਪੂਰਾ ਇਲਾਕਾ ਖਾਲਸਾਈ ਰੰਗਾਂ _ਚ ਰੰਗਿਆ ਦਿਖਾਈ ਦੇ ਰਿਹਾ ਹੈ | ਉਨ੍ਹਾਂ ਕਿਹਾ ਕਿ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਹੋਲੇ-ਮਹੱਲੇ ਦੇ ਤਿਉਹਾਰ ਮੌਕੇ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦਾ ਭਰਵਾਂ ਸਵਾਗਤ ਹੋਵੇਗਾ | ਇਸ ਮੌਕੇ ਪ੍ਰਧਾਨ ਹਰਭਜਨ ਸਿੰਘ, ਸਾ. ਸਰਪੰਚ ਮਨਜੀਤ ਸਿੰਘ ਸੰਧੂ, ਜਰਮਨ ਸਿੰਘ ਆਸਟ੍ਰੇਲੀਆ, ਹਰਜੰਤ ਸਿੰਘ, ਏ.ਐੱਸ.ਆਈ. ਸੁਖਜੀਤ ਸਿੰਘ, ਰਾਕੇਸ਼ ਕੁਮਾਰ, ਗੋਰਾ, ਮੇਜ਼ਰ ਸਿੰਘ, ਸੁੱਚਾ ਸਿੰਘ ਆਦਿ ਨੇ ਸੇਵਾ ਨਿਭਾਈ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਵਲੋਂ ਭਾਜਪਾ ਜ਼ਿਲ੍ਹਾ ਮੋਗਾ ਦੀ ਕਾਰਜਕਾਰਨੀ ਜਾਰੀ ਅਗਲੀ ਖ਼ਬਰ ਬੁੱਟਰ ਸ਼ੂਗਰ ਮਿੱਲ ਵਲੋਂ ਕਿਸਾਨਾਂ ਦੇ 45 ਦਿਨਾਂ ਤੋਂ ਰੋਕੇ ਗੰਨੇ ਦੇ ਪੈਸਿਆਂ ਦੀ ਅਦਾਇਗੀ ਨਾ ਹੋਈ ਤਾਂ ਮਿੱਲ ਦਾ ਘਿਰਾ...
Ad Position 24