15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਮੋਗਾ ਰੈਲੀ 'ਚ ਹਲਕਾ ਸੁਜਾਨਪੁਰ ਤੋਂ ਜਾਵੇਗਾ ਵਰਕਰਾਂ ਦਾ ਵੱਡਾ ਕਾਫ਼ਲਾ- ਦਿਨੇਸ਼ ਸਿੰਘ ਬੱਬੂ

Ad Position 21
No active advertisement
ਅਜੀਤ ਡੈਸਕ 02-03-2026
ਸੁਜਾਨਪੁਰ, 1 ਮਾਰਚ (ਜਗਦੀਪ ਸਿੰਘ) - ਭਾਜਪਾ ਮੰਡਲ ਮਾਧੋਪੁਰ ਦੀ ਮੀਟਿੰਗ ਮੰਡਲ ਪ੍ਰਧਾਨ ਅਵਤਾਰ ਸਿੰਘ ਕੋਹਾਲ ਦੀ ਪ੍ਰਧਾਨਗੀ ਹੇਠ ਪਿੰਡ ਵੱਡਾ ਭਨਵਾਲ ਵਿਖੇ ਹੋਈ | ਮੀਟਿੰਗ ਵਿਚ ਸਾਬਕਾ ਡਿਪਟੀ ਸਪੀਕਰ ਦਿਨੇਸ਼ ਸਿੰਘ ਬੱਬੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੌਰਾਨ 14 ਮਾਰਚ ਨੂੰ ਮੋਗਾ ਵਿਖੇ ਹੋਣ ਵਾਲੀ ਰੈਲੀ ਜਿਸ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋ ਰਹੇ ਨੇ, ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਦਿਨੇਸ਼ ਸਿੰਘ ਬੱਬੂ ਅਤੇ ਅਵਤਾਰ ਸਿੰਘ ਕੋਹਾਲ ਨੇ ਕਿਹਾ ਕਿ 14 ਮਾਰਚ ਦੀ ਹੋਣ ਵਾਲੀ ਮੋਗਾ ਰੈਲੀ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਹਲਕਾ ਸੁਜਾਨਪੁਰ ਤੋਂ ਭਾਜਪਾ ਵਰਕਰ ਸ਼ਾਮਿਲ ਹੋਣ ਲਈ ਜਾਣਗੇ | ਇਸ ਸਬੰਧੀ ਪੂਰੇ ਹਲਕੇ ਵਿਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ ਅਤੇ ਵਰਕਰਾਂ ਦੀਆਂ ਇਸ ਰੈਲੀ ਸਬੰਧੀ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ | ਰੈਲੀ ਵਿਚ ਸ਼ਾਮਿਲ ਹੋਣ ਲਈ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਇਸ ਮੌਕੇ ਮੰਡਲ ਉਪ ਪ੍ਰਧਾਨ ਰਾਜ ਕੁਮਾਰ ਸ਼ਰਮਾ, ਬਲਾਕ ਸੰਮਤੀ ਮੈਂਬਰ ਦਵਿੰਦਰ ਸਿੰਘ ਨੀਟੂ, ਅਨਿਲ ਮਹਾਜਨ, ਸੁਖਦੇਵ ਸਿੰਘ, ਬਲਦੇਵ ਸਿੰਘ ਜਿਆਣੀ, ਕਸ਼ਮੀਰ ਸਿੰਘ ਬਾਦਲ, ਵਿੱਦਿਆ ਪ੍ਰਕਾਸ਼, ਰਾਮ ਪ੍ਰਸ਼ਾਦ, ਦੇਵਰਾਜ ਸ਼ਰਮਾ, ਸ਼ੁੱਭ ਦਾਸ, ਨਰੇਸ਼ ਭੂਰੀ, ਮਹਿੰਦਰ ਸਿੰਘ, ਪ੍ਰੇਮ ਸਿੰਘ, ਗਿਆਨ ਸਿੰਘ, ਜਸਬੀਰ ਸਿੰਘ, ਸੁਰਿੰਦਰ ਕੁਮਾਰ, ਨਸੀਬ ਸਿੰਘ ਅਤੇ ਸੰਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ ਸ਼ਹਿਰ ਦੇ ਰੇਲਵੇ ਸਟੇਸ਼ਨ 'ਤੇ ਕਰੋੜਾਂ ਰੁਪਏ ਖ਼ਰਚ ਕਰਨ ਦੇ ਬਾਵਜੂਦ ਲੋਕ ਅਜੇ ਵੀ ਕਰ ਰਹੇ ਹਨ ਰੇਲਗੱਡੀਆਂ ਦੇ... ਅਗਲੀ ਖ਼ਬਰ 3 ਮਾਰਚ ਨੰੂ ਬੇਟ ਇਲਾਕੇ ਦੀਆਂ ਸੰਗਤਾਂ ਵਲੋਂ ਪੁਰਾਣਾ ਸ਼ਾਲਾ ਵਿਖੇ ਸੰਗ ਦਾ ਭਰਵਾਂ ਸਵਾਗਤ ਹੋਵੇਗਾ- ਲਾਡੀ
Ad Position 24