29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਹੁਣ 112 ਨੰਬਰ 'ਤੇ ਐਮਰਜੈਂਸੀ ਕਾਲ ਕਰਨ 'ਤੇ ਤੁਰੰਤ ਪਹੁੰਚੇਗੀ ਪੁਲਿਸ ਸਹਾਇਤਾ

Ad Position 21
No active advertisement
ਅਜੀਤ ਡੈਸਕ 02-04-2026
ਗੁਰਦਾਸਪੁਰ, 1 ਅਪ੍ਰੈਲ (ਚੱਕਰਾਜਾ)- ਪੰਜਾਬ ਸਰਕਾਰ ਵਲੋਂ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਨੰੂ ਦਿੱਤੇ ਗਏ 21 ਐਮਰਜੈਂਸੀ ਰਿਸਪਾਂਸ ਵਾਹਨਾਂ ਨੰੂ ਅੱਜ ਐੱਸ.ਐੱਸ.ਪੀ. ਗੁਰਦਾਸਪੁਰ ਆਦਿੱਤਯ ਵਲੋਂ ਪੁਲਿਸ ਲਾਈਨ ਗੁਰਦਾਸਪੁਰ ਤੋਂ ਰਵਾਨਾ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਆਦਿੱਤਯ ਨੇ ਦੱਸਿਆ ਕਿ ਹੁਣ 112 ਨੰਬਰ 'ਤੇ ਕਾਲ ਕਰਨ 'ਤੇ ਤੁਹਾਡੇ ਤੱਕ ਤੁਰੰਤ ਪੁਲਿਸ ਸਹਾਇਤਾ ਪਹੁੰਚ ਜਾਏਗੀ ਕਿਉਂਕਿ ਪੰਜਾਬ ਸਰਕਾਰ ਵਲੋਂ ਪੁਲਿਸ ਜ਼ਿਲਾ ਗੁਰਦਾਸਪੁਰ ਨੂੰ 21 ਐਮਰਜੈਂਸੀ ਰਿਸਪਾਂਸ ਵਾਹਨ ਹੋਰ ਮੁਹੱਈਆ ਕਰਵਾ ਦਿੱਤੇ ਗਏ ਹਨ ਜਿਸ ਨਾਲ ਹੁਣ ਗੁਰਦਾਸਪੁਰ ਪੁਲਿਸ ਕੋਲ ਐਮਰਜੈਂਸੀ ਵਾਹਨਾਂ ਦੀ ਗਿਣਤੀ ਵੱਧ ਕੇ 32 ਹੋ ਗਈ | ਉਨ੍ਹਾਂ ਕਿਹਾ ਕਿ ਐਮਰਜੈਂਸੀ ਕਾਲ ਆਉਣ 'ਤੇ ਪੁਲਿਸ ਵਲੋਂ ਤੁਰੰਤ ਹੀ ਰਿਸਪਾਂਸ ਦਿੱਤਾ ਜਾਵੇਗਾ ਤੇ ਪੁਲਿਸ ਨੰੂ ਘਟਨਾ ਵਾਲੀ ਥਾਂ 'ਤੇ ਤੁਰੰਤ ਪਹੁੰਚਣਾ ਹੋਰ ਸੌਖਾ ਹੋ ਜਾਵੇਗਾ ਤੇ ਕਾਨੂੰਨ ਵਿਵਸਥਾ ਨੂੰ ਬਹਾਲ ਰੱਖਣਾ ਵੀ ਆਸਾਨ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਲੇਬਰ ਕੋਡਾਂ ਖ਼ਿਲਾਫ਼ ਬਿਜਲੀ ਕਾਮਿਆਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਹੈਰੋਇਨ ਤੇ ਕਾਰ ਸਮੇਤ 3 ਨੌਜਵਾਨ ਕਾਬੂ
Ad Position 24