29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਘੁੰਮਣ ਖੁਰਦ 'ਚ ਬਣ ਰਹੇ ਖੇਡ ਸਟੇਡੀਅਮ ਦਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਜਾਇਜ਼ਾ

Ad Position 21
No active advertisement
ਅਜੀਤ ਡੈਸਕ 02-04-2026
ਨਿੱਕੇ ਘੁੰਮਣ, 1 ਅਪ੍ਰੈਲ (ਸਤਬੀਰ ਸਿੰਘ ਘੁੰਮਣ)- ਪਿੰਡ ਘੁੰਮਣ ਖੁਰਦ ਵਿਖੇ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਬਣਾਏ ਜਾ ਰਹੇ ਖੇਡ ਸਟੇਡੀਅਮ ਦਾ ਹਲਕਾ ਵਿਧਾਇਕ ਸ: ਗੁਰਦੀਪ ਸਿੰਘ ਰੰਧਾਵਾ ਵਜੋਂ ਮੌਕੇ 'ਤੇ ਪਹੁੰਚ ਕੇ ਜਾਇਜ਼ਾ ਲਿਆ ਗਿਆ | ਇਸ ਮੌਕੇ ਵਿਧਾਇਕ ਗੁਰਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਤੇ ਪਿੰਡਾਂ 'ਚ ਆਧੁਨਿਕ ਖੇਡ ਸਹੂਲਤਾਂ ਉਪਲੱਬਧ ਕਰਵਾਉਣ ਲਈ ਲਗਾਤਾਰ ਯਤਨ ਤੇਜ਼ ਕੀਤੇ ਜਾ ਰਹੇ ਹਨ ਜਿਸ ਤਹਿਤ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਹੇਠ ਹਲਕਾ ਡੇਰਾ ਬਾਬਾ ਨਾਨਕ ਦੇ ਵੱਖ-ਵੱਖ ਪਿੰਡਾਂ ਅੰਦਰ 29 ਖੇਡ ਸਟੇਡੀਅਮ ਉਸਾਰੇ ਜਾਣਗੇ, ਜੋ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵਰਦਾਨ ਸਾਬਤ ਹੋਣਗੇ | ਵਿਧਾਇਕ ਰੰਧਾਵਾ ਨੇ ਖੇਡ ਸਟੇਡੀਅਮ ਦੀ ਉਸਾਰੀ ਨਾਲ ਸਬੰਧਤ ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਤੇ ਮਿਆਰੀ ਢੰਗ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ | ਇਸ ਮੌਕੇ ਸਰਪੰਚ ਦਲੇਰ ਸਿੰਘ ਘੁੰਮਣ, ਮੈਂਬਰ ਗੁਰਮੀਤ ਸਿੰਘ, ਮੈਂਬਰ ਬੀਰ ਸਿੰਘ, ਡਾਕਟਰ ਸੁਖਵਿੰਦਰ ਸਿੰਘ, ਹਰਜਿੰਦਰ ਸਿੰਘ, ਮੰਗਲ ਸਿੰਘ, ਸਮਸ਼ੇਰ ਸਿੰਘ, ਦਲਜੀਤ ਸਿੰਘ, ਸਰਪੰਚ ਪ੍ਰਗਟ ਸਿੰਘ ਗਾਦੜੀਆਂ, ਮਾ. ਬਚਿੱਤਰ ਸਿੰਘ, ਮੈਂਬਰ ਜਗਦੀਪ ਸਿੰਘ, ਰਜਿੰਦਰ ਸਿੰਘ ਸਾਬਾ, ਨਿਰਮਲ ਸਿੰਘ, ਝਿਰਮਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਇੰਸਪੈਕਟਰ ਗੁਰਨਾਮ ਸਿੰਘ ਨੇ ਥਾਣਾ ਭੈਣੀ ਮੀਆਂ ਖਾਂ ਦੇ ਮੁੱਖ ਅਫ਼ਸਰ ਵਜੋਂ ਚਾਰਜ ਸੰਭਾਲਿਆ ਅਗਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਕਣਕ ਦੇ ਨਾੜ ਨੂੰ ਅੱਗ ਲਗਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ
Ad Position 24