29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਜਸਵਾਲੀ ਰੈਸਟ ਹਾਊਸ ਵਿਖੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ਾ ਵੰਡਿਆ

Ad Position 21
No active advertisement
ਅਜੀਤ ਡੈਸਕ 02-04-2026
ਨਰੋਟ ਮਹਿਰਾ, 1 ਅਪ੍ਰੈਲ (ਰਾਜ ਕੁਮਾਰੀ)- ਅੱਜ ਵਿਧਾਨ ਸਭਾ ਹਲਕਾ ਭੋਆ ਦੇ ਅਧੀਨ ਆਉਂਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਆਰਥਿਕ ਰਾਹਤ ਮੁਹੱਈਆ ਕਰਵਾਉਣ ਲਈ ਜਸਵਾਲੀ ਰੈਸਟ ਹਾਊਸ ਵਿਖੇ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਲਗਪਗ 190 ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਕੁੱਲ 1 ਕਰੋੜ 81 ਲੱਖ ਰੁਪਏ ਦੇ ਮੁਆਵਜ਼ੇ ਦੇ ਚੈੱਕ ਵੰਡੇ ਗਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨਿਤਿਨ ਠਾਕੁਰ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਭੁਪਿੰਦਰ ਸਿੰਘ, ਬਲਾਕ ਪ੍ਰਧਾਨ ਰਵੀ ਸਿੰਘ, ਸਰਪੰਚ ਬਮਿਆਲ ਮੁਨੀਸ਼ ਗੁਪਤਾ, ਬਲਾਕ ਸੰਮਤੀ ਬਮਿਆਲ ਚੇਅਰਮੈਨ ਧਰਮਪਾਲ, ਸਰਪੰਚ ਕਰਨਜੀਤ ਡੇਰਾ ਬਾਬਾ ਬਸੰਤ ਪੂਰੀ, ਜ਼ਿਲ੍ਹਾ ਮਾਲ ਅਫਸਰ ਸੰਜੀਵ ਪਠਾਨੀਆ, ਨਾਇਬ ਤਹਿਸੀਲਦਾਰ ਜਸਕਰਨ ਸਿੰਘ, ਸਰਪੰਚ ਰਾਜੀਵ ਲਾਹੜੀ ਬਾਵਿਆਂ ਅਤੇ ਹੋਰ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ | ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਕਾਰਨ ਨੁਕਸਾਨ ਝੱਲਣ ਵਾਲੇ ਹਰ ਪਰਿਵਾਰ ਨੂੰ ਪੂਰੀ ਮਦਦ ਦਿੱਤੀ ਜਾ ਰਹੀ ਹੈ ਜਿਨ੍ਹਾਂ ਪਰਿਵਾਰਾਂ ਦੇ ਮਕਾਨ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ ਤੇ ਜਿਨ੍ਹਾਂ ਦੇ ਅੱਧ-ਨੁਕਸਾਨੇ ਹੋਏ ਸਨ, ਦੋਵਾਂ ਨੂੰ ਨਿਯਮਾਂ ਅਨੁਸਾਰ ਮੁਆਵਜ਼ਾ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਕੁਝ ਪਰਿਵਾਰਾਂ ਨੂੰ ਪਹਿਲਾਂ ਤਕਨੀਕੀ ਖਾਮੀਆਂ ਜਿਵੇਂ ਆਧਾਰ ਕਾਰਡ ਜਾਂ ਬੈਂਕ ਖਾਤਿਆਂ ਵਿਚ ਗਲਤੀਆਂ ਕਾਰਨ ਰਕਮ ਨਹੀਂ ਮਿਲ ਸਕੀ ਸੀ ਪਰ ਹੁਣ ਉਨ੍ਹਾਂ ਸਮੱਸਿਆਵਾਂ ਨੂੰ ਦੂਰ ਕਰਕੇ ਅੱਜ ਉਨ੍ਹਾਂ ਨੂੰ ਵੀ ਚੈੱਕ ਸੌਂਪੇ ਗਏ ਹਨ | ਸਮਾਗਮ ਦੌਰਾਨ ਸਥਾਨਕ ਅਧਿਕਾਰੀਆਂ ਤੇ ਵੱਡੀ ਗਿਣਤੀ 'ਚ ਇਲਾਕਾ ਵਾਸੀ ਮੌਜੂਦ ਰਹੇ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਤੇ ਬੀ.ਐਸ.ਐਫ. ਵਲੋਂ ਸਰਹੱਦੀ ਇਲਾਕੇ 'ਚ ਤੀਸਰੇ ਦਿਨ ਵੀ ਚਲਾਈ ਗਈ ਤਲਾਸ਼ੀ ਮੁਹਿੰਮ ਅਗਲੀ ਖ਼ਬਰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਯੂ.ਬੀ.ਡੀ.ਸੀ. ਨਹਿਰ ਦਾ ਜਾਇਜ਼ਾ
Ad Position 24