29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਬੇਗੋਵਾਲ ਪੰਚਾਇਤ ਵਲੋਂ ਆਮ ਇਜਲਾਸ, 'ਆਪ' ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਵਿਕਾਸ ਕਾਰਜਾਂ ਬਾਰੇ ਲੋਕਾਂ ਨੂੰ ਦੱਸਿਆ

Ad Position 21
No active advertisement
ਅਜੀਤ ਡੈਸਕ 02-04-2026
ਤਾਰਾਗੜ੍ਹ, 1 ਅਪ੍ਰੈਲ (ਸੋਹਨ ਲਾਲ)- ਵਿਧਾਨ ਸਭਾ ਹਲਕਾ ਭੋਆ 'ਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਆਪ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ | ਇਸ ਤਹਿਤ ਅੱਜ ਪਿੰਡ ਬੇਗੋਵਾਲ ਵਿਖੇ ਪੰਚਾਇਤ ਵੱਲੋਂ ਇੱਕ ਆਮ ਇਜਲਾਸ ਕਰਵਾਇਆ ਗਿਆ | ਇਸ ਮੌਕੇ ਬਲਾਕ ਸੰਮਤੀ ਚੇਅਰਮੈਨ ਸੋਹਨ ਲਾਲ ਤੇ ਸੰਮਤੀ ਮੈਂਬਰ ਕਵੀ ਸੈਣੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਪਿੰਡ ਦੀ ਸਰਪੰਚ ਅਨੀਸ਼ਾ ਸੈਣੀ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਆਪ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ 'ਚ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਜੋ ਵਾਅਦੇ ਜਨਤਾ ਨਾਲ ਕੀਤੇ ਸਨ | ਉਹ ਹਰੇਕ ਵਾਅਦਾ ਪੂਰਾ ਕੀਤਾ ਹੈ | ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ 10 ਲੱਖ ਰੁਪਏ ਤੱਕ ਦਾ ਫ਼ਰੀ ਇਲਾਜ, 9000 ਖੇਡ ਮੈਦਾਨ, ਕਿਸਾਨਾਂ ਨੂੰ ਅੱਠ ਘੰਟੇ ਦਿਨ ਸਮੇਂ ਬਿਜਲੀ, ਹਰੇਕ ਮਹਿਲਾਂ ਨੂੰ ਹਜ਼ਾਰ ਰੁਪਏ ਤੇ ਅਨੁਸੂਚਿਤ ਮਹਿਲਾਵਾਂ ਨੂੰ 1500 ਰੁਪਏ ਦੇਣ ਦੇ ਵਾਅਦੇ ਨੂੰ ਪੂਰਾ ਕੀਤਾ ਹੈ ਤੇ ਹਰੇਕ ਪਰਿਵਾਰ ਨੂੰ 600 ਯੂਨਿਟ ਬਿਜਲੀ ਫ਼ਰੀ ਦਿੱਤੀ ਹੈ | ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ | ਇਸ ਮੌਕੇ ਪੰਚ ਯੁੱਧਵੀਰ, ਠਾਕੁਰ ਅਸ਼ਵਨੀ ਕੁਮਾਰ, ਵੀਰੋ ਦੇਵੀ, ਰਿੰਪੀ ਸੁਰੀ, ਕਮਲੇਸ਼, ਰੀਨਾ, ਧਰਮਪਾਲ, ਨੇਕ ਰਾਮ, ਸੁਭਾਸ਼ ਚੰਦਰ, ਸਾਬਰ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਆਰੀਆ ਮਹਿਲਾ ਮਹਾਵਿਦਿਆਲਾ ਦੀਆਂ ਐਨ.ਐਸ.ਐਸ. ਵਿਦਿਆਰਥਣਾਂ ਦਾ ਰਾਜ ਪੱਧਰੀ ਯੂਥ ਪਾਰਲੀਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸਬ-ਇੰਸਪੈਕਟਰ ਸ਼ੋਹਰਤ ਮਾਨ ਤੇ ਸਬ-ਇੰਸਪੈਕਟਰ ਅਮਨਪ੍ਰੀਤ ਕੌਰ ਬਣੇ ਇੰਸਪੈਕਟਰ
Ad Position 24