13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗੁਰਪ੍ਰੀਤ ਕੌਰ ਪੰਨੂੰ ਵਲੋਂ 'ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ' ਤਹਿਤ ਪਿੰਡ ਚੱਠਾ ਵਿਖੇ ਮੀਟਿੰਗ

Ad Position 21
No active advertisement
ਅਜੀਤ ਡੈਸਕ 15-04-2026
ਬਟਾਲਾ, 14 ਅਪ੍ਰੈਲ (ਸਤਿੰਦਰ ਸਿੰਘ)-ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਚੱਠਾ ਵਿਖੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਦੀ ਪਤਨੀ ਸ਼੍ਰੀਮਤੀ ਗੁਰਪ੍ਰੀਤ ਕੌਰ ਪੰਨੂੰ, ਹਲਕਾ ਕੋਆਰਡੀਨੇਟਰ ਦਵਿੰਦਰ ਕੌਰ, ਮਨਦੀਪ ਕੌਰ ਪੰਨੂੰ ਅਤੇ ਸਰਪੰਚ ਹਰਜੀਤ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਵਲੋਂ ਬੀਤੇ 4 ਸਾਲਾਂ ਦੌਰਾਨ ਮਾਨ ਸਰਕਾਰ ਨੇ ਪੰਜਾਬ ਦੇ ਵਿਕਾਸ ਨੂੰ ਦਿੱਤੀ ਨਵੀਂ ਤਰੱਕੀ ਦੀ ਰਫ਼ਤਾਰ ਅਤੇ ਲੋਕਾਂ ਦੀ ਭਲਾਈ ਲਈ ਚਲਾਈਆਂ ਸਹੂਲਤਾਂ ਬਾਰੇ ਇਲਾਕਾ ਵਾਸੀਆਂ ਨੂੰ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਰੁਜ਼ਗਾਰ, ਮੁਫ਼ਤ ਬਿਜਲੀ, ਸਿਹਤ ਸੁਰੱਖਿਆ, ਮੁਫ਼ਤ ਇਲਾਜ, ਸਿੱਖਿਆ 'ਚ ਸੁਧਾਰ, ਖੇਡ ਸੱਭਿਆਚਾਰ ਦਾ ਪਸਾਰ ਮਾਨ ਸਰਕਾਰ ਦੇ ਪੰਜਾਬ ਪ੍ਰਤੀ ਸਮਰਪਣ ਦੀ ਗਵਾਹੀ ਭਰਦੇ ਹਨ | ਇਸ ਮੌਕੇ ਗੁਰਪ੍ਰੀਤ ਸਿੰਘ, ਗੁਵਿੰਦਰ ਸਿੰਘ, ਮਨਪ੍ਰੀਤ ਸਿੰਘ, ਇਕਬਾਲ ਸਿੰਘ, ਜਸਪਿੰਦਰ ਸਿੰਘ, ਲਵਪ੍ਰੀਤ ਸਿੰਘ, ਗੁਰਸ਼ੀਸ਼ ਸਿੰਘ ਸਮੇਤ ਵੱਡੀ ਗਿਣਤੀ ਵਿਚ ਔਰਤਾਂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਤਾ ਅਤਰ ਕੌਰ ਦੀ ਯਾਦ 'ਚ ਕਰਵਾਏ ਸਨਮਾਨ ਸਮਾਗਮ ਦੌਰਾਨ ਬੁੱਧੀਜੀਵੀਆਂ ਤੇ ਲੇਖਕਾਂ ਦਾ ਕੀਤਾ ਸਨਮਾਨ- ਡਾ. ਸੁਰਿੰਦਰ ਕਾ... ਅਗਲੀ ਖ਼ਬਰ ਬਾਬਾ ਬੁੱਢਾ ਸਾਹਿਬ ਮਾਡਰਨ ਸਕੂਲ ਉਗਰੇਵਾਲ 'ਚ ਵਿਸਾਖੀ ਦਿਹਾੜਾ ਮਨਾਇਆ
Ad Position 24