13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਪੰਜਾਬ ਸਰਕਾਰ ਨੇ ਬੇਅਦਬੀਆਂ ਨੂੰ ਰੋਕਣ ਲਈ ਕਾਨੂੰਨ ਬਣਾ ਕੇ ਸ਼ਾਲਾਘਾਯੋਗ ਕੰਮ ਕੀਤਾ — ਰਣਜੀਤ ਸਿੰਘ ਕੈਨੇਡਾ ਤੇ ਸਾਥੀ <br/>

Ad Position 21
No active advertisement
ਅਜੀਤ ਡੈਸਕ 15-04-2026
ਊਧਨਵਾਲ, 14 ਅਪ੍ਰੈਲ (ਪਰਗਟ ਸਿੰਘ)-ਪੰਜਾਬ ਸਰਕਾਰ ਨੇ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ ਸ਼ੈਸਨ ਬੁਲਾ ਕੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਜਿੰਨੇ ਵੀ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਨੂੰ ਰੋਕਣ ਲਈ ਕਾਨੂੰਨ ਬਣਾ ਕੇ ਸ਼ਾਲਾਘਾਯੋਗ ਕੰਮ ਕੀਤਾ ਹੈ | ਇਨ੍ਹਾਂ ਸਬਦਾਂ ਪ੍ਰਗਟਾਵਾ ਪਿੰਡ ਧੀਰਾ ਦੇ ਨੌਜਵਾਨ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਨੇ ਕੈਨੇਡਾ ਵਿਚੋਂ ਆਪਣੇ ਸਾਥੀਆਂ ਨਾਲ ਮਿਲ ਕਿਹਾ ਕਿ ਇਸ ਕਾਨੂੰਨ ਬਣਨ ਨਾਲ ਬੇਅਦਬੀਆਂ ਕਰਨ ਵਾਲਿਆਂ ਸਖ਼ਤ ਸਜਾਵਾਂ ਭੁਗਤਣੀਆਂ ਪੈਣਗੀਆ | ਉਨ੍ਹਾਂ ਆਖਿਆ ਕਿ ਇਹ ਕਾਨੂੰਨ ਦੇ ਬਿੱਲ ਪਾਸ ਹੋਣ ਨਾਲ ਪੂਰੀ ਦੁਨੀਆ ਵਿਚ ਵੱਸਦੇ ਨਾਨਕ ਨਾਮ ਲੇਵਾ ਸੰਗਤਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਕੈਨੇਡਾ ਵਿਚ ਵੀ ਇਸ ਕਾਨੂੰਨ ਦੇ ਬਿੱਲ ਪਾਸ ਦੀ ਸ਼ਲਾਘਾ ਕੀਤੀ ਜਾ ਰਹੀ ਹੈ | ਰਣਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਦੇ ਕੰਮਾਂ ਕਰ ਕੇ ਅਤੇ ਇਸ ਕਾਨੂੰਨ ਦੇ ਬਣਨ ਨਾਲ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਸਰਕਾਰ ਨੇ ਲੋਕਾਂ ਦੇ ਦਿਲਾਂ ਵਿਚ ਘਰ ਕਰ ਲਿਆ ਹੈ | ਇਸ ਮੌਕੇ ਰਣਜੀਤ ਸਿੰਘ ਧੀਰਾ, ਨਵਰੂਪ ਸਿੰਘ, ਦਿਲਰਾਜ ਸਿੰਘ, ਅਮਰੀਕ ਸਿੰਘ, ਹਰਮਨਦੀਪ ਸਿੰਘ, ਕਰਨਦੀਪ, ਮਹਿਤਾਬ ਸਿੰਘ, ਰਾਜੂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਪੰਚ ਹਰਪ੍ਰੀਤ ਸਿੰਘ ਨੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਚਾਲੂ ਕੀਤਾ <br/> ਅਗਲੀ ਖ਼ਬਰ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਗੁਰਦੁਆਰਾ ਸਾਹਿਬ ਹੋਏ ਨਤਮਸਤਕ <br/>
Ad Position 24