13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਵਿਧਾਇਕ ਕਲਸੀ ਨੇ ਬਟਾਲਾ ਵਿਖੇ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਵਰਕਰਾਂ ਨੂੰ ਲਾਮਬੰਦ ਕੀਤਾ

Ad Position 21
No active advertisement
ਅਜੀਤ ਡੈਸਕ 15-04-2026
ਡੇਹਰੀਵਾਲ ਦਰੋਗਾ, 14 ਅਪ੍ਰੈਲ (ਹਰਦੀਪ ਸਿੰਘ ਸੰਧੂ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਨੂੰ ਲੈ ਕੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕਾ ਬਟਾਲਾ ਅਧੀਨ ਪੈਂਦੇ ਪਿੰਡ ਕੋਹਾੜ 'ਚ ਬਲਰਾਜ ਸਿੰਘ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਕਿਹਾ 16 ਅਪ੍ਰੈਲ ਨੂੰ ਦਾਣਾ ਮੰਡੀ ਬਟਾਲਾ ਵਿਖੇ ਵੱਡੀ ਰੈਲੀ ਕੀਤੀ ਜਾ ਰਹੀ, ਜਿਸ ਵਿਚ ਆਪ ਵਰਕਰ ਆਪ ਮੁਹਾਰੇ ਵਧ ਚੜ ਕੇ ਹਿੱਸਾ ਲੈਣਗੇ | ਇਹ ਇਕੱਠ ਇਤਿਹਾਸਕ ਹੋ ਨਿਬੜੇਗਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ | ਇਸ ਮੌਕੇ ਹਰਦਿਆਲ ਸਿੰਘ ਕੋਹਾੜ, ਗੁਰਮੀਤ ਸਿੰਘ ਕੋਹਾੜ, ਦਰਸ਼ਨ ਸਿੰਘ ਕੋਹਾੜ, ਸੰਦੀਪ ਸਿੰਘ ਕੋਹਾੜ, ਬਲਾਕ ਸੰਮਤੀ ਦੇ ਉਪ ਚੇਅਰਮੈਨ ਮਨਜਿੰਦਰ ਸਿੰਘ ਮਿੰਟੂ ਤੱਤਲਾ, ਸੁਖਵਿੰਦਰ ਸਿੰਘ ਕੋਹਾੜ, ਗੁਰਨਾਮ ਸਿੰਘ ਸੇਖਵਾਂ, ਪਹਿਲਵਾਨ ਸੁਖਰਾਜ ਸਿੰਘ, ਗਗਨ ਪੀ.ਏ., ਮਲਕੀਤ ਸਿੰਘ ਬਾਠ, ਰੀਡਰ ਸੰਜੀਵ ਸਰਮਾ, ਪੀ.ਏ. ਕੁਲਦੀਪ ਸਿੰਘ ਧਾਰੀਵਾਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਅਕੈਡਮੀ ਨੇ ਕੀਤਾ ਕਬੱਡੀ ਕੱਪ 'ਤੇ ਕਬਜ਼ਾ ਅਗਲੀ ਖ਼ਬਰ ਪੰਜਾਬ ਨੈਸ਼ਨਲ ਬੈਂਕ ਵਡਾਲਾ ਗ੍ਰੰਥੀਆਂ ਵਲੋਂ 132ਵੀਂ ਵਰੇਗੰਢ ਮਨਾਈ
Ad Position 24