13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗੁਰਦੁਆਰਾ ਅਰਬਨ ਅਸਟੇਟ 'ਚ ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 15-04-2026
ਬਟਾਲਾ, 14 ਅਪ੍ਰੈਲ (ਸਤਿੰਦਰ ਸਿੰਘ)-ਗੁਰਦੁਆਰਾ ਅਰਬਨ ਅਸਟੇਟ ਵਿਖੇ ਇਲਾਕੇ ਦੀਆਂ ਸੰਗਤਾਂ ਵਲੋਂ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸੰਬੰਧੀ ਰੱਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਮਲਜੀਤ ਸਿੰਘ ਤੇ ਭਾਈ ਜਸਵਿੰਦਰ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਨੇ ਇਲਾਹੀ ਬਾਣੀ ਦਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਨੇ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੀ ਇਤਿਹਾਸ ਬਾਰੇ ਜਾਣੂ ਕਰਵਾਇਆ | ਪ੍ਰਬੰਧਕਾਂ ਵਲੋਂ ਰਾਗੀ ਸਿੰਘਾਂ ਨੂੰ ਸਿਰੋਪਾਓ ਸਾਹਿਬ ਭੇਟ ਕਰ ਕੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰਧਾਨ ਮਨਬੀਰ ਸਿੰਘ ਰੰਧਾਵਾ, ਮਾਸਟਰ ਗੁਰਨਾਮ ਸਿੰਘ ਬਾਜਵਾ, ਮਾਸਟਰ ਹਰਪਾਲ ਸਿੰਘ, ਜੋਗਿੰਦਰ ਸਿੰਘ ਧਾਲੀਵਾਲ, ਬਾਬਾ ਰਾਜਿੰਦਰ ਸਿੰਘ, ਬਾਬਾ ਅਵਤਾਰ ਸਿੰਘ, ਜੁਗਰਾਜ਼ ਸਿੰਘ ਜੋਤੀ, ਹਰਪਾਲ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦੇਸੀ ਕੱਟੇ ਸਮੇਤ ਇਕ ਨੌਜਵਾਨ ਗਿ੍ਫ਼ਤਾਰ <br/> ਅਗਲੀ ਖ਼ਬਰ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਅਕੈਡਮੀ ਨੇ ਕੀਤਾ ਕਬੱਡੀ ਕੱਪ 'ਤੇ ਕਬਜ਼ਾ
Ad Position 24