13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸਾਬਕਾ ਸੈਂਟਰਲ ਆਰਮਡ ਪੁਲਿਸ ਫੋਰਸ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 15-04-2026
ਗੁਰਦਾਸਪੁਰ, 14 ਅਪ੍ਰੈਲ (ਪੰਕਜ ਸ਼ਰਮਾ)-ਸਾਬਕਾ ਸੈਂਟਰਲ ਆਰਮਡ ਪੁਲਿਸ ਫੋਰਸ ਵੈਲਫੇਅਰ ਐਸੋਸੀਏਸ਼ਨ ਦੀ ਤਿਮਾਹੀ ਮੀਟਿੰਗ ਚੀਫ਼ ਨਿਰਮਲ ਸਿੰਘ ਮਾਨ ਦੀ ਅਗਵਾਈ ਹੇਠ ਬੀ. ਐੱਸ. ਐੱਫ. ਹੈੱਡਕੁਆਰਟਰ ਗੁਰਦਾਸਪੁਰ ਵਿਖੇ ਹੋਈ | ਇਸ ਮੌਕੇ 150 ਤੋਂ ਵੱਧ ਸਾਬਕਾ ਆਰਮਡ ਤੇ ਵਿਧਵਾ ਔਰਤਾਂ ਨੇ ਭਾਗ ਲਿਆ | ਇਸ ਮੌਕੇ ਸਾਬਕਾ ਆਰਮਡ ਪੁਲਿਸ ਫੋਰਸ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਐਸੋਸੀਏਸ਼ਨ ਵਲੋਂ ਚੰਗੇ ਕੰਮ ਕਰਨ ਵਾਲੇ ਮੈਂਬਰਾਂ ਨੰੂ ਸਨਮਾਨਿਤ ਕੀਤਾ ਅਤੇ ਨਵੇਂ ਮੈਂਬਰਾਂ ਨੰੂ ਜੋੜਨ ਵਾਸਤੇ ਲਾਮਬੰਦ ਕੀਤਾ | ਇਸ ਮੌਕੇ ਐਸੋਸੀਏਸ਼ਨ ਵਲੋਂ ਮੈਂਬਰਾਂ ਨੰੂ 8ਵੇਂ ਪੇਅ ਕਮਿਸ਼ਨ ਅਤੇ ਹੋਰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਉਨ੍ਹਾਂ ਸੀ.ਜੀ.ਐੱਚ.ਐੱਸ. ਕਾਰਡ ਜ਼ਿਆਦਾ ਤੋਂ ਜ਼ਿਆਦਾ ਬਣਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੈ ਸਕਣ | ਇਸ ਮੌਕੇ ਗੁਰਦਾਸਪੁਰ ਸੀ.ਜੀ.ਐੱਚ.ਐੱਸ. ਹਸਪਤਾਲ ਗੁਰਦਾਸਪੁਰ ਖੋਲ੍ਹਣ 'ਤੇ ਵਿਚਾਰ ਚਰਚਾ ਕੀਤੀ | ਇਸ ਮੌਕੇ ਯਸ਼ਪਾਲ ਥਾਪਾ ਚੇਅਰਮੈਨ, ਜਸਬੀਰ ਸਿੰਘ ਡਾਲਾ ਪ੍ਰਧਾਨ, ਜਰਨੈਲ ਸਿੰਘ ਉਪ ਚੇਅਰਮੈਨ, ਹਰਬੰਸ ਸਿੰਘ ਜਨਰਲ ਸੈਕਟਰੀ, ਸ਼ਰਮ ਸਿੰਘ, ਮੋਹਿੰਦਰ ਪਾਲ, ਤਿਲਕ ਰਾਜ, ਦਰਸ਼ਨ ਸਿੰਘ, ਜਗਤਾਰ ਸਿੰਘ, ਪ੍ਰਸ਼ੋਤਮ ਸਿੰਘ, ਧਰਮਪਾਲ, ਤਰਸੇਮ ਲਾਲ ਅਤੇ ਹੋਰ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਸਕੂਲ ਚਲੋ' ਮੁਹਿੰਮ ਤਹਿਤ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਜੀਆ ਲਾਲ ਮਿੱਤਲ ਸਕੂਲ ਵਿਖੇ ਵਿਸਾਖੀ, ਖ਼ਾਲਸਾ ਪੰਥ ਸਾਜਣਾ ਦਿਵਸ ਅਤੇ ਡਾ. ਅੰਬੇਡਕਰ ਦਾ ਜਨਮ ਦਿਵਸ ਮਨਾਇਆ
Ad Position 24