13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗਗਨਦੀਪ ਸਿੰਘ ਰਿਆੜ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਵਰਕਿੰਗ ਕਮੇਟੀ ਮੈਂਬਰ ਨਿਯੁਕਤ

Ad Position 21
No active advertisement
ਅਜੀਤ ਡੈਸਕ 15-04-2026
ਬਟਾਲਾ, 14 ਅਪ੍ਰੈਲ (ਸਤਿੰਦਰ ਸਿੰਘ)-ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਜਨਰਲ ਸਕੱਤਰ ਤੇ ਸਮਾਜ ਸੇਵੀ ਆਗੂ ਭਾਈ ਗਗਨਦੀਪ ਸਿੰਘ ਰਿਆੜ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਵਰਕਿੰਗ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ | ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਸਰਪ੍ਰਸਤ-ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਵਲੋਂ ਗਗਨਦੀਪ ਸਿੰਘ ਰਿਆੜ ਨੂੰ ਵਰਕਿੰਗ ਕਮੇਟੀ ਮੈਂਬਰ ਨਿਯੁਕਤ ਕਰਨ 'ਤੇ ਭਾਈ ਗਗਨਦੀਪ ਸਿੰਘ ਰਿਆੜ ਨੇ ਸਮੂਹ ਹਾਈਕਮਾਂਡ ਦਾ ਧੰਨਵਾਦ ਕੀਤਾ ਗਿਆ | ਜ਼ਿਕਰਯੋਗ ਹੈ ਕਿ ਭਾਈ ਗਗਨਦੀਪ ਸਿੰਘ ਰਿਆੜ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਵੱਖ-ਵੱਖ ਅਹੁਦਿਆਂ 'ਤੇ ਪਿਛਲੇ 30 ਸਾਲਾਂ ਤੋਂ ਉਪਰ ਸਮੇਂ ਜਥੇਬੰਦੀ ਵਿਚ ਕੰਮ ਕਰਦੇ ਆ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਕੋਟਲੀ ਸੂਰਤ ਮੱਲ੍ਹੀ 'ਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਅਗਲੀ ਖ਼ਬਰ ਜ਼ੋਨਲ ਪੱਧਰੀ ਸਕੇਟਿੰਗ ਮੁਕਾਬਲਿਆਂ ਵਿਚ ਲਿਟਲ ਫਲਾਵਰ ਕਾਨਵੈਂਟ ਸਕੂਲ ਧਾਰੀਵਾਲ ਨੇ ਮੱਲਾਂ ਮਾਰੀਆਂ
Ad Position 24