13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਮਾਨ ਸਰਕਾਰ ਦੇ 4 ਸਾਲ ਦੀਆਂ ਗਿਣਾਈਆਂ ਪ੍ਰਾਪਤੀਆਂ

Ad Position 21
No active advertisement
ਅਜੀਤ ਡੈਸਕ 15-04-2026
ਬਟਾਲਾ, 14 ਅਪ੍ਰੈਲ (ਸਤਿੰਦਰ ਸਿੰਘ)-ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਧਰਮਕੋਟ ਬੱਗਾ ਵਿਖੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਸਰਪੰਚ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਇਸ ਮੌਕੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਕਿਹਾ ਕਿ ਬੀਤੇ 4 ਸਾਲਾਂ ਦੌਰਾਨ ਮਾਨ ਸਰਕਾਰ ਨੇ ਪੰਜਾਬ ਦੇ ਵਿਕਾਸ ਨੂੰ ਨਵੀਂ ਤਰੱਕੀ ਦੀ ਰਫ਼ਤਾਰ ਦਿੱਤੀ ਹੈ | ਉਨ੍ਹਾਂ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਸਹੂਲਤਾਂ ਬਾਰੇ ਇਲਾਕਾ ਵਾਸੀਆਂ ਨੂੰ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਰੁਜ਼ਗਾਰ, ਮੁਫ਼ਤ ਬਿਜਲੀ, ਸਿਹਤ ਸੁਰੱਖਿਆ, ਮੁਫ਼ਤ ਇਲਾਜ, ਸਿੱਖਿਆ 'ਚ ਸੁਧਾਰ, ਖੇਡ ਸੱਭਿਆਚਾਰ ਦਾ ਪਸਾਰ ਮਾਨ ਸਰਕਾਰ ਦੇ ਪੰਜਾਬ ਪ੍ਰਤੀ ਸਮਰਪਣ ਦੀ ਗਵਾਹੀ ਭਰਦੇ ਹਨ, ਜਿਸ ਸਦਕਾ 2027 ਵਿਚ ਪੰਜਾਬ ਦੇ ਲੋਕ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ | ਇਸ ਮੌਕੇ ਸਰਪੰਚ ਲੱਕੀ, ਗੁੱਡੀ, ਬਿੱਟੂ, ਕਾਂਟਾ, ਜੋਤੀ, ਜੀਨਾ, ਬੀਰੋ, ਜਾਗੀਰੋ, ਨਿੰਦਰ, ਪੂਜਾ, ਜਾਨਵੀ, ਰੋਹਿਤ, ਮੈਥਿਊ, ਸਾਹਿਲ ਭੱਟੀ, ਸੈਮ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਬਲਾਕ ਪ੍ਰਧਾਨ ਮਲਜਿੰਦਰ ਸਿੰਘ, ਬਲਾਕ ਪ੍ਰਧਾਨ ਰਘਬੀਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿਖੇ ਮਨਾਇਆ ਵਿਸਾਖੀ ਦਾ ਤਿਉਹਾਰ ਅਗਲੀ ਖ਼ਬਰ ਕੋਟਲੀ ਸੂਰਤ ਮੱਲ੍ਹੀ 'ਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ
Ad Position 24