13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿਖੇ ਮਨਾਇਆ ਵਿਸਾਖੀ ਦਾ ਤਿਉਹਾਰ

Ad Position 21
No active advertisement
ਅਜੀਤ ਡੈਸਕ 15-04-2026
ਧਾਰੀਵਾਲ, 14 ਅਪ੍ਰੈਲ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਸ੍ਰੀਮਤੀ ਪਰਮਿੰਦਰ ਕੌਰ ਚਾਹਲ ਅਤੇ ਪਿ੍ੰਸੀਪਲ ਕਿਰਨ ਕੇਸਰ ਦੀ ਅਗਵਾਈ ਹੇਠ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ ਵਿਚ ਵਿਦਿਆਰਥਣ ਸੁਖਮਨਪ੍ਰੀਤ ਕੌਰ ਵਲੋਂ ਵਿਸਾਖੀ ਦੇ ਤਿਉਹਾਰ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਲਿਟਲ ਸਪਰਾਊਟਸ ਦੇ ਵਿਦਿਆਰਥੀਆਂ ਦਾ ਪ੍ਰੋਗਰਾਮ ਵੀ ਕਰਵਾਇਆ ਗਿਆ | ਸਕੂਲ ਵਿਚ ਪਹਿਲੀ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਗਤੀਵਿਧੀਆਂ ਵੀ ਕਰਵਾਈਆਂ ਗਈਆਂ, ਜਿਸ ਵਿਚ ਵਿਸਾਖੀ ਦੇ ਤਿਉਹਾਰ ਨਾਲ ਸਬੰਧਿਤ ਪੇਂਟਿੰਗ ਕਰਵਾਈਆਂ ਗਈਆਂ | ਪਿ੍ੰਸੀਪਲ ਕਿਰਨ ਕੇਸਰ ਨੇ ਦੱਸਿਆ ਕਿ ਇਸ ਦਿਨ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਜੀ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੰਜ ਪਿਆਰਿਆਂ ਨੂੰ ਅੰਮਿ੍ਤ ਛਕਾ ਕੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ ਅਤੇ ਸਿੱਖਾਂ ਨੂੰ ਨਵੀਂ ਪਹਿਚਾਣ ਦਿੱਤੀ | ਇਹ ਦਿਨ ਸਿੱਖ ਧਰਮ ਲਈ ਬਹੁਤ ਹੀ ਮਹੱਤਵਪੂਰਨ ਮੰਨਿਆ ਜਾਂਦਾ ਹੈ |
Ad Position 22
No active advertisement
ਪਿਛਲੀ ਖ਼ਬਰ ਵਿਸਾਖੀ ਅਤੇ ਖਾਲਸਾ ਪੰਥ ਨੂੰ ਸਮਰਪਿਤ ਲਾਧੂਪੁਰ ਵਿਚ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਮਾਨ ਸਰਕਾਰ ਦੇ 4 ਸਾਲ ਦੀਆਂ ਗਿਣਾਈਆਂ ਪ੍ਰਾਪਤੀਆਂ
Ad Position 24