13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਵਿਸਾਖੀ ਅਤੇ ਖਾਲਸਾ ਪੰਥ ਨੂੰ ਸਮਰਪਿਤ ਲਾਧੂਪੁਰ ਵਿਚ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 15-04-2026
ਕਾਹਨੂੰਵਾਨ, 14 ਅਪ੍ਰੈਲ (ਜਸਪਾਲ ਸਿੰਘ ਸੰਧੂ)-ਕਸਬਾ ਕਾਹਨੂੰਵਾਨ ਦੇ ਨਜ਼ਦੀਕ ਪੈਂਦੇ ਪਿੰਡ ਲਾਧੂਪੁਰ ਵਿਚ ਵਿਸਾਖੀ ਅਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਅਰੰਭਤਾ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਹੋਈ, ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਸੰਗਤਾਂ ਦਾ ਵਿਸ਼ਾਲ ਇਕੱਠ ਵੇਖਣ ਨੂੰ ਮਿਲਿਆ | ਇਸ ਮੌਕੇ ਸ਼ਰਧਾਲੂਆਂ ਵਲੋਂ ਗੁਰਬਾਣੀ ਦਾ ਜਸ ਗਾਇਨ ਕੀਤਾ ਗਿਆ | ਨਗਰ ਕੀਰਤਨ ਦੇ ਰਸਤੇ ਨੂੰ ਸੰਗਤਾਂ ਵਲੋਂ ਬਹੁਤ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਸੀ | ਥਾਂ-ਥਾਂ ਸ਼ਰਧਾਲੂਆਂ ਵਲੋਂ ਸੰਗਤਾਂ ਦੀ ਚਾਹ-ਪਕੌੜਿਆਂ ਅਤੇ ਫ਼ਲਾਂ ਆਦਿ ਨਾਲ ਸੇਵਾ ਕੀਤੀ ਗਈ | ਅੰਤ ਇਹ ਨਗਰ ਕੀਰਤਨ ਪਿੰਡ ਦੀ ਪ੍ਰਕਰਮਾ ਕਰਦਾ ਹੋਇਆ ਆਪਣੇ ਨਿੱਜੀ ਸਥਾਨ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋ ਗਿਆ |
Ad Position 22
No active advertisement
ਪਿਛਲੀ ਖ਼ਬਰ ਜੀ.ਐੱਸ. ਇੰਟਰਨੈਸ਼ਨਲ ਪਬਲਿਕ ਸਕੂਲ ਭਗਵਾਨਪੁਰ ਵਿਚ ਵਿਸਾਖੀ ਤਿਉਹਾਰ ਮਨਾਇਆ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿਖੇ ਮਨਾਇਆ ਵਿਸਾਖੀ ਦਾ ਤਿਉਹਾਰ
Ad Position 24