13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਜੀ.ਐੱਸ. ਇੰਟਰਨੈਸ਼ਨਲ ਪਬਲਿਕ ਸਕੂਲ ਭਗਵਾਨਪੁਰ ਵਿਚ ਵਿਸਾਖੀ ਤਿਉਹਾਰ ਮਨਾਇਆ

Ad Position 21
No active advertisement
ਅਜੀਤ ਡੈਸਕ 15-04-2026
ਕੋਟਲੀ ਸੂਰਤ ਮੱਲੀ 14 ਅਪ੍ਰੈਲ (ਕੁਲਦੀਪ ਸਿੰਘ ਨਾਗਰਾ)-ਜੀ.ਐੱਸ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ ਵਿਚ ਵਿਸਾਖੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ 6ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਸ਼ਬਦ Tਦੇਹਿ ਸ਼ਿਵਾ ਬਰ ਮੋਹੇU ਦੇ ਗਾਇਨ ਨਾਲ ਹੋਈ, 7ਵੀਂ ਅਤੇ 8ਵੀਂ ਜਮਾਤ ਦੀਆਂ ਵਿਦਿਆਰਥਣਾਂ ਵਲੋਂ ਭੰਗੜਾ ਪੇਸ਼ ਕੀਤਾ ਗਿਆ | ਅਧਿਆਪਕ ਨਿਸ਼ਾ ਅਤੇ ਸਤਿੰਦਰਜੀਤ ਕੌਰ ਨੇ ਵਿਸਾਖੀ ਦੇ ਮਹੱਤਵ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | 9ਵੀਂ ਜਮਾਤ ਦੀ ਵਿਦਿਆਰਥਣ ਸੁਖਮਨਪ੍ਰੀਤ ਅਤੇ 10ਵੀਂ ਜਮਾਤ ਦੀ ਗੁਰਲੀਨ ਕੌਰ ਨੇ ਵੀ ਵਿਸਾਖੀ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ 'ਤੇ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਵਲੋਂ ਕਵੀਸ਼ਰੀ ਪੇਸ਼ ਕੀਤੀ ਗਈ | ਅੰਤ ਵਿਚ ਡਾਇਰੈਕਟਰ ਸ: ਅਜੋਧ ਸਿੰਘ ਨੇ ਗੁਰੂ ਗੋਬਿੰਦ ਸਿੰਘ ਜੀ ਨਾਲ ਸੰਬੰਧਿਤ ਵਿਸਾਖੀ ਦੇ ਇਤਿਹਾਸ ਅਤੇ ਖਾਲਸਾ ਸਾਜਨਾ ਬਾਰੇ ਵਿਸਥਾਰ ਨਾਲ ਦੱਸਿਆ | ਪਿ੍ੰਸੀਪਲ ਸੋਨੀਆ ਮਹਾਜਨ ਨੇ ਕਿਹਾ ਕਿ ਵਿਸਾਖੀ ਸਿਰਫ਼ ਖੁਸ਼ੀ ਦਾ ਤਿਉਹਾਰ ਨਹੀਂ, ਸਗੋਂ ਸਾਨੂੰ ਆਪਣੇ ਸੰਸਕਾਰਾਂ ਤੇ ਇਤਿਹਾਸ ਨਾਲ ਜੋੜਦਾ ਹੈ | ਅੱੈਮ.ਡੀ. ਸ: ਹਰਦਿਆਲ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੀ ਸੰਸਕਿ੍ਤੀ ਅਤੇ ਵਿਰਾਸਤ ਨਾਲ ਜੁੜੇ ਰਹਿਣ ਲਈ ਕਿਹਾ | ਚੇਅਰਪਰਸਨ ਬਲਜਿੰਦਰ ਕੌਰ ਨੇ ਵੀ ਬੱਚਿਆਂ ਨੂੰ ਚੰਗੇ ਨਾਗਰਿਕ ਬਣਨ ਅਤੇ ਸੱਚ ਦੇ ਰਸਤੇ 'ਤੇ ਚੱਲਣ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਮੁੱਖ ਖੇਤੀਬਾੜੀ ਅਫ਼ਸਰ ਤੇ ਜ਼ਿਲ੍ਹਾ ਰੈਵੀਨਿਊ ਅਫ਼ਸਰ ਨੂੰ ਕਿਸਾਨਾਂ ਦਾ ਵਫ਼ਦ ਮਿਲਿਆ ਅਗਲੀ ਖ਼ਬਰ ਵਿਸਾਖੀ ਅਤੇ ਖਾਲਸਾ ਪੰਥ ਨੂੰ ਸਮਰਪਿਤ ਲਾਧੂਪੁਰ ਵਿਚ ਨਗਰ ਕੀਰਤਨ ਸਜਾਇਆ
Ad Position 24