13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਵਿਦੇਸ਼ ਭੇਜਣ ਦੇ ਨਾਂਅ 'ਤੇ 24 ਲੱਖ ਠੱਗੇ, ਪਤੀ ਪਤਨੀ ਸਮੇਤ ਚਾਰ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 15-04-2026
ਦੀਨਾਨਗਰ, 14 ਅਪ੍ਰੈਲ (ਸ਼ਾਮ ਸਿੰਘ ਘੁੰਮਣ)-ਵਿਦੇਸ਼ ਭੇਜਣ ਦੇ ਨਾਂਅ 'ਤੇ ਦੋ ਨੌਜਵਾਨਾਂ ਕੋਲੋਂ 24 ਲੱਖ ਰੁਪਏ ਠੱਗਣ ਦੇ ਦੋਸ਼ਾਂ ਹੇਠ ਦੀਨਾਨਗਰ ਪੁਲਿਸ ਨੇ ਪਤੀ-ਪਤਨੀ ਸਮੇਤ ਚਾਰ ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਭੀਮ ਸਿੰਘ ਪੁੱਤਰ ਰਾਮ ਕਿਸ਼ਨ ਵਾਸੀ ਡੀਡਾ ਸਾਂਸੀਆਂ ਨੇ ਕਿਹਾ ਸੀ ਕਿ ਉਸ ਦੇ ਬੇਟੇ ਗਗਨਦੀਪ ਸੈਣੀ ਅਤੇ ਇਕ ਹੋਰ ਨੌਜਵਾਨ ਅੰਕਿਤ ਸੈਣੀ ਪੁੱਤਰ ਜੰਗ ਬਹਾਦਰ ਵਾਸੀ ਮਰਾੜਾ ਨੂੰ ਵਿਦੇਸ਼ ਭੇਜਣ ਲਈ ਅਮਨਪ੍ਰੀਤ ਸਿੰਘ ਪੁੱਤਰ ਜਰਨੈਲ ਸਿੰਘ, ਜਰਨੈਲ ਸਿੰਘ ਪੁੱਤਰ ਮਨਵੀਰ ਸਿੰਘ, ਮਨਵੀਰ ਕੌਰ ਪਤਨੀ ਅਮਨਪ੍ਰੀਤ ਸਿੰਘ ਸਾਰੇ ਵਾਸੀ ਖੁਦਾਵਰ ਥਾਣਾ ਸੁਜਾਨਪੁਰ ਅਤੇ ਨਿਸ਼ਾਨ ਸਿੰਘ ਪੁੱਤਰ ਗੁਰਜੀਤ ਸਿੰਘ ਵਾਸੀ ਝੇਲਾ ਥਾਣਾ ਤਾਰਾਗੜ੍ਹ ਨੇ ਉਨ੍ਹਾਂ ਦੋਵਾਂ ਕੋਲੋਂ 12 ਲੱਖ ਰੁਪਏ ਪ੍ਰਤੀ ਵਿਅਕਤੀ ਦੇ ਹਿਸਾਬ ਨਾਲ ਕੁੱਲ 24 ਲੱਖ ਰੁਪਏ ਲਏ ਸਨ, ਪਰ ਉਨ੍ਹਾਂ ਦੇ ਬੱਚਿਆਂ ਨੂੰ ਵਿਦੇਸ਼ ਨਹੀਂ ਭੇਜਿਆ | ਬਾਅਦ ਵਿਚ ਦੋਵਾਂ ਧਿਰਾਂ ਦਰਮਿਆਨ ਹੋਏ ਇਕ ਰਾਜ਼ੀਨਾਮੇ ਅਨੁਸਾਰ ਕਥਿਤ ਦੋਸ਼ੀਆਂ ਨੇ ਸ਼ਿਕਾਇਤਕਰਤਾ ਨੂੰ 24 ਲੱਖ ਵਿਚੋਂ 14 ਲੱਖ ਰੁਪਏ ਦੇ ਛੇ ਚੈਕ ਦੇ ਦਿੱਤੇ, ਪਰ ਉਹ ਵੀ ਬਾਉਂਸ ਹੋ ਗਏ ਹਨ | ਮਾਮਲੇ ਦੀ ਪੜਤਾਲ ਕਰਨ ਮਗਰੋਂ ਡੀ. ਐੱਸ. ਪੀ. ਦੀਨਾਨਗਰ ਦੇ ਨਿਰਦੇਸ਼ਾਂ ਹੇਠ ਦੀਨਾਨਗਰ ਪੁਲਿਸ ਨੇ ਉਕਤ ਚਾਰ ਮੁਲਜ਼ਮਾਂ ਅਮਨਪ੍ਰੀਤ ਸਿੰਘ ਪੱੁਤਰ ਜਰਨੈਲ ਸਿੰਘ, ਜਰਨੈਲ ਸਿੰਘ ਪੁੱਤਰ ਮਨਵੀਰ ਸਿੰਘ, ਮਨਵੀਰ ਕੌਰ ਪਤਨੀ ਅਮਨਪ੍ਰੀਤ ਸਿੰਘ ਸਾਰੇ ਵਾਸੀ ਖੁਦਾਵਰ ਥਾਣਾ ਸੁਜਾਨਪੁਰ ਅਤੇ ਨਿਸ਼ਾਨ ਸਿੰਘ ਪੁੱਤਰ ਗੁਰਜੀਤ ਸਿੰਘ ਵਾਸੀ ਝੇਲਾ ਥਾਣਾ ਤਾਰਾਗੜ੍ਹ ਦੇ ਖ਼ਿਲਾਫ਼ ਮਿਲੀਭੁਗਤ ਕਰਕੇ ਧੋਖਾਧੜੀ ਕਰਨ ਦੇ ਦੋਸ਼ਾਂ ਹੇਠ ਮੁਕੱਦਮਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਮੁਹੱਲਾ ਕਲੀਨਿਕ ਕਿਸੇ ਹੋਰ ਥਾਂ 'ਤੇ ਖੋਲਿ੍ਹਆ ਜਾਵੇ - ਵਿਜੇ ਕੁਮਾਰ ਸੋਨੀ <br/> ਅਗਲੀ ਖ਼ਬਰ ਮੰਗਾਂ ਨੂੰ ਲੈ ਕੇ ਮੁੱਖ ਖੇਤੀਬਾੜੀ ਅਫ਼ਸਰ ਤੇ ਜ਼ਿਲ੍ਹਾ ਰੈਵੀਨਿਊ ਅਫ਼ਸਰ ਨੂੰ ਕਿਸਾਨਾਂ ਦਾ ਵਫ਼ਦ ਮਿਲਿਆ
Ad Position 24