13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗੁਰਦੁਆਰਾ ਸਿੰਘ ਸਭਾ ਵਿਖੇ ਖ਼ਾਲਸਾ ਸਾਜਨਾ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 15-04-2026
ਕਾਦੀਆਂ, 14 ਅਪ੍ਰੈਲ (ਕੁਲਵਿੰਦਰ ਸਿੰਘ)-ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਪਾਵਨ ਪਵਿੱਤਰ ਦਿਹਾੜਾ ਗੁਰਦੁਆਰਾ ਸਿੰਘ ਸਭਾ ਮੁਹੱਲਾ ਧਰਮਪੁਰਾ ਕਾਦੀਆਂ ਵਿਖੇ ਮਨਾਇਆ ਗਿਆ | ਗੁਰਦੁਆਰਾ ਸਿੰਘ ਸਭਾ ਵਿਖੇ ਸ: ਦਵਿੰਦਰ ਸਿੰਘ ਭਾਟੀਆ ਦੇ ਪਰਿਵਾਰ ਵਲੋਂ ਬੀਬੀ ਰਜਵੰਤ ਕੌਰ ਭਾਟੀਆ ਵਲੋਂ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਸੰਪੂਰਨ ਭੋਗ ਪਾਏ ਗਏ | ਉਪਰੰਤ ਗੁਰਦੁਆਰਾ ਸਿੰਘ ਸਭਾ ਦੇ ਗ੍ਰੰਥੀ ਭਾਈ ਗੁਰਭੇਜ ਸਿੰਘ ਨੇ ਹੁਕਮਨਾਮਾ ਲੈ ਕੇ ਸਰਬੱਤ ਦੇ ਭਲੇ ਤੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਤੇ ਭਾਈ ਸਰਦਾਰਾ ਸਿੰਘ ਠੀਕਰੀਵਾਲ ਦੇ ਜਥੇ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰ ਕੇ ਸੰਗਤਾਂ ਨੂੰ ਗੁਰਮਤਿ ਨਾਲ ਜੋੜਿਆ | ਇਸ ਮੌਕੇ ਤਰਲੋਕ ਸਿੰਘ ਪ੍ਰਧਾਨ, ਸੁਖਜਿੰਦਰ ਸਿੰਘ, ਬਲਜੀਤ ਸਿੰਘ ਭਾਟੀਆ, ਸੁਰਜੀਤ ਸਿੰਘ ਆਰੇ ਵਾਲੇ, ਜਤਿੰਦਰਪਾਲ ਸਿੰਘ ਵਿੱਕੀ, ਮਨਜੀਤ ਸਿੰਘ, ਚੈਨ ਸਿੰਘ, ਸੁਰਿੰਦਰ ਸਿੰਘ ਬਾਜਵਾ, ਬਲਦੇਵ ਸਿੰਘ, ਸੁਖਦੀਪ ਸਿੰਘ, ਸਤਿੰਦਰਪਾਲ ਸਿੰਘ, ਹਰਕੰਵਲਪ੍ਰੀਤ ਸਿੰਘ, ਰਘਬੀਰ ਸਿੰਘ ਭਾਟੀਆ, ਬਲਬੀਰ ਸਿੰਘ ਭਾਟੀਆ, ਕੁਲਵੰਤ ਸਿੰਘ, ਬੀਬੀ ਰਜਵੰਤ ਕੌਰ ਭਾਟੀਆ, ਬੀਬੀ ਬਲਜੀਤ ਕੌਰ, ਬੀਬੀ ਸਤਵੰਤ ਕੌਰ, ਬੀਬੀ ਰਜਿੰਦਰ ਕੌਰ, ਬੀਬੀ ਮਨਜੀਤ ਕੌਰ ਭਾਟੀਆ, ਜੁਗਰਾਜ ਸਿੰਘ, ਜੈਪ੍ਰੀਤ ਸਿੰਘ ਅÏਲਖ ਸਮੇਤ ਵੱਡੀ ਗਿਣਤੀ ਵਿਚ ਨਾਨਕ ਨਾਮ ਲੇਵਾ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗਗਨ ਇੰਟਰਨੈਸ਼ਨਲ ਸਕੂਲ 'ਚ ਵਿਸਾਖੀ ਮਨਾਈ ਅਗਲੀ ਖ਼ਬਰ ਭਗਵਾਨ ਵਾਲਮੀਕਿ ਜੀ ਨੂੰ ਸਮਰਪਿਤ ਚੌਂਕ ਦਾ ਪ੍ਰਧਾਨ ਨੇਹਾ ਵਲੋਂ ਉਦਘਾਟਨ
Ad Position 24