13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੀਤ ਨਗਰ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 15-04-2026
ਪਠਾਨਕੋਟ, 14 ਅਪ੍ਰੈਲ (ਸੰਧੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਪ੍ਰੀਤ ਨਗਰ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਗੁਰਜੀਤ ਸਿੰਘ ਦੀ ਦੇਖਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਸਭ ਤੋਂ ਪਹਿਲਾਂ ਸਵਰਗਵਾਸੀ ਜਥੇਦਾਰ ਜਸਬੀਰ ਸਿੰਘ ਸੰਧੂ ਦੇ ਪਰਿਵਾਰ ਵਲੋਂ ਰੱਖੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ਵਿਕਰਮਜੀਤ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਗੁਰਜੀਤ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਦੀ ਵਿਆਖਿਆ ਕਰਕੇ ਗੁਰੂ ਚਰਨਾਂ ਨਾਲ ਜੋੜਿਆ ਉਪਰੰਤ ਨਿਸ਼ਾਨ ਸਾਹਿਬ ਦਾ ਚੋਲਾ ਸਾਹਿਬ ਬਦਲਣ ਦੀ ਰਸਮ ਅਦਾ ਕੀਤੀ ਗਈ | ਅੰਤ ਵਿਚ ਪਕੌੜੇ ਅਤੇ ਜਲੇਬੀਆਂ ਦੇ ਲੰਗਰ ਅਟੁੱਟ ਵਰਤਾਏ ਗਏ | ਇਸ ਮੌਕੇ ਹਰਭਜਨ ਸਿੰਘ, ਗੁਰਪ੍ਰੀਤ ਸਿੰਘ ਸਵੀਟੀ, ਹਿੰਮਤ ਸਿੰਘ, ਹਰਸਿਮਰਨਜੀਤ ਸਿੰਘ, ਆਜ਼ਾਦਵਿੰਦਰ ਸਿੰਘ, ਨਿਰਮਲਜੀਤ ਕੌਰ ਖ਼ਾਲਸਾ, ਤਜਿੰਦਰ ਕੌਰ, ਕਮਲਜੀਤ ਕੌਰ ਅਤੇ ਸੁਰਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ 'ਚ ਹਰ ਅੱਖ ਨਮ, 10 ਸ਼ਹੀਦ ਪਰਿਵਾਰਾਂ ਦਾ ਕੀਤਾ ਸਨਮਾਨ ਅਗਲੀ ਖ਼ਬਰ ਵਿਸਾਖੀ ਸਿਰਫ਼ ਫ਼ਸਲ ਕਟਾਈ ਦਾ ਤਿਉਹਾਰ ਹੀ ਨਹੀਂ, ਸਗੋਂ ਖ਼ੁਸ਼ਹਾਲੀ, ਤਰੱਕੀ ਤੇ ਨਵੀਂ ਸ਼ੁਰੂਆਤ ਦਾ ਪ੍ਰਤੀਕ- ਪਿ੍ੰਸੀਪ...
Ad Position 24