14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਵਤਾਰ ਸਿੰਘ ਕਲੇਰ ਨੂੰ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 15-04-2026
ਪਠਾਨਕੋਟ, 14 ਅਪ੍ਰੈਲ (ਸੰਧੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਦੀ ਅਗਵਾਈ ਹੇਠ ਇਕ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦਿਹਾਤੀ ਦੇ ਨਵ ਨਿਯੁਕਤ ਜ਼ਿਲ•ਾ ਪ੍ਰਧਾਨ ਬਣੇ ਅਵਤਾਰ ਸਿੰਘ ਕਲੇਰ ਅਤੇ ਆਗੂ ਵਿਜੇ ਬਾਗ਼ੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਗੁਰਦੁਆਰਾ ਕਮੇਟੀ ਵਲੋਂ ਉਨ•ਾਂ ਨੂੰ ਸਿਰੋਪਾ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਜ਼ਿਲ੍ਹਾ ਪ੍ਰਧਾਨ ਦਿਹਾਤੀ ਅਵਤਾਰ ਸਿੰਘ ਕਲੇਰ ਨੇ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਚਨਬੱਧ ਹਨ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਤੋਂ ਇਲਾਵਾ ਜ਼ਿਲ•ਾ ਪ੍ਰਧਾਨ ਸੁਰਿੰਦਰ ਸਿੰਘ ਕੰਵਰ ਮਿੰਟੂ, ਗੁਰਵਿੰਦਰ ਸਿੰਘ ਡਿੱਕੀ, ਸੰਦੀਪ ਸਿੰਘ ਸ਼ਿੰਗਾਰੀ, ਰਣਵੀਰ ਸਿੰਘ, ਭਾਈ ਰਛਪਾਲ ਸਿੰਘ, ਪ੍ਰੀਤਮ ਸਿੰਘ, ਨਰਾਇਣ ਦੀਪ ਸਿੰਘ ਅਤੇ ਸੁਰਿੰਦਰ ਸਿੰਘ ਯੂ.ਐਸ.ਏ. ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਕਲੈਂਡ ਪਬਲਿਕ ਸਕੂਲ ਵਿਖੇ ਵਿਸਾਖੀ ਤੇ ਡਾ. ਭੀਮ ਰਾਓ ਅੰਬੇਡਕਰ ਜੈਅੰਤੀ ਮਨਾਈ <br/> ਅਗਲੀ ਖ਼ਬਰ ਪੀ. ਐੱਮ. ਸ੍ਰੀ ਸਕੂਲ ਘਰੋਟਾ 'ਚ ਹਵਨ ਯੱਗ ਨਾਲ ਹੋਇਆ ਨਵੇਂ ਸੈਸ਼ਨ ਦਾ ਆਗਾਜ਼ <br/>
Ad Position 24