14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਆਕਲੈਂਡ ਪਬਲਿਕ ਸਕੂਲ ਵਿਖੇ ਵਿਸਾਖੀ ਤੇ ਡਾ. ਭੀਮ ਰਾਓ ਅੰਬੇਡਕਰ ਜੈਅੰਤੀ ਮਨਾਈ <br/>

Ad Position 21
No active advertisement
ਅਜੀਤ ਡੈਸਕ 15-04-2026
ਸ਼ਾਹਪੁਰ ਕੰਢੀ, 14 ਅਪ੍ਰੈਲ (ਰਣਜੀਤ ਸਿੰਘ)-ਆਕਲੈਂਡ ਪਬਲਿਕ ਸਕੂਲ ਵਿਖੇ ਚੇਅਰਪਰਸਨ ਉਰਮਿਲਾ ਠਾਕੁਰ, ਡਾਇਰੈਕਟਰ ਸਵਰ ਠਾਕੁਰ, ਐੱਮ. ਡੀ. ਰਾਜੇਸ਼ ਕਾਂਡਾ ਦੀ ਅਗਵਾਈ ਹੇਠ ਵਿਸਾਖੀ ਦਾ ਪਵਿੱਤਰ ਤਿਉਹਾਰ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ: ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਹਿੱਸਾ ਲਿਆ | ਪ੍ਰੋਗਰਾਮ ਦੀ ਸ਼ੁਰੂਆਤ ਮਾਤਾ ਸਰਸਵਤੀ ਦੀ ਫੋਟੋ ਸਾਹਮਣੇ ਜੋਤੀ ਜਗਾ ਕੇ ਕੀਤੀ ਗਈ | ਸਕੂਲੀ ਵਿਦਿਆਰਥੀਆਂ ਵਲੋਂ ਪੰਜਾਬੀ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਐੱਮ.ਡੀ. ਰਾਜੇਸ਼ ਕਾਂਡਾ ਨੇ ਡਾਕਟਰ ਸਾਹਿਬ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਕਟਰ ਸਾਹਿਬ ਵਲੋਂ ਬਣਾਏ ਸੰਵਿਧਾਨ ਸਦਕਾ ਹਰੇਕ ਨਾਗਰਿਕ ਨੰੂ ਵੋਟ ਪਾਉਣ ਦਾ ਹੱਲ ਹੈ | ਮਨੁੱਖ ਨੰੂ ਮੌਲਿਕ ਅਧਿਕਾਰ ਦਿਵਾਏ ਅਤੇ ਸੰਵਿਧਾਨ ਵਿਚ ਆਮ ਨਾਗਰਿਕ ਦੀਆਂ ਜ਼ਿੰਮੇਵਾਰੀਆਂ ਦਾ ਵੀ ਵਰਣਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਜੈਅੰਤੀ ਮੌਕੇ ਗੁਰੂ ਨਾਭਾ ਦਾਸ ਮੰਦਰ 'ਚ ਸਮਾਗਮ ਕਰਵਾਇਆ ਅਗਲੀ ਖ਼ਬਰ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਵਤਾਰ ਸਿੰਘ ਕਲੇਰ ਨੂੰ ਕੀਤਾ ਸਨਮਾਨਿਤ <br/>
Ad Position 24