14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੈਅੰਤੀ ਮੌਕੇ 'ਅੰਬੇਡਕਰ ਸਨਮਾਨ ਯਾਤਰਾ' ਕੱਢੀ

Ad Position 21
No active advertisement
ਅਜੀਤ ਡੈਸਕ 15-04-2026
ਪਠਾਨਕੋਟ, 14 ਅਪ੍ਰੈਲ (ਸੰਧੂ)-ਪਠਾਨਕੋਟ ਦੇ ਮੁਹੱਲਾ ਪਿੱਪਲਾਂ, ਅੰਬੇਡਕਰ ਨਗਰ, ਓਾਕਾਰ ਨਗਰ, ਭਦਰੋਆ ਸਮੇਤ ਵੱਖ-ਵੱਖ ਇਲਾਕਿਆਂ ਵਿਚ ਸਮਾਜਿਕ ਬਦਲਾਅ ਬਹੁਜਨ ਮੂਵਮੈਂਟ ਨੂੰ ਸਮਰਪਿਤ ਸੰਯੁਕਤ ਕਮੇਟੀ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਮਿਸ਼ਨ ਜ਼ਿਲ੍ਹਾ ਪਠਾਨਕੋਟ (ਪੰਜਾਬ) ਦੇ ਸਹਿਯੋਗ ਨਾਲ ਡਾ: ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਨ 'ਤੇ 'ਅੰਬੇਡਕਰ ਸਨਮਾਨ ਯਾਤਰਾ' ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਭੈਣਾਂ ਅਤੇ ਭਰਾਵਾਂ ਨੇ ਉਤਸ਼ਾਹ ਨਾਲ ਭਾਗ ਲਿਆ | ਯਾਤਰਾ ਦੌਰਾਨ ਬਾਬਾ ਸਾਹਿਬ ਦੇ ਵਿਚਾਰਾਂ ਅਤੇ ਸਮਾਜ ਲਈ ਉਨ੍ਹਾਂ ਵਲੋਂ ਕੀਤੇ ਗਏ ਸੰਘਰਸ਼ਾਂ ਨੂੰ ਯਾਦ ਕੀਤਾ ਗਿਆ | ਹੱਥਾਂ ਵਿਚ ਝੰਡੇ ਅਤੇ ਬੈਨਰ ਫੜ ਕੇ ਨਿਕਲੇ ਲੋਕਾਂ ਨੇ 'ਜੈ ਭੀਮ' ਦੇ ਨਾਅਰਿਆਂ ਨਾਲ ਮਾਹੌਲ ਗੂੰਜਾ ਦਿੱਤਾ | ਆਯੋਜਕਾਂ ਨੇ ਕਿਹਾ ਕਿ ਬਾਬਾ ਸਾਹਿਬ ਡਾ: ਅੰਬੇਡਕਰ ਨੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਅਧਿਕਾਰ ਦਿਵਾਉਣ ਲਈ ਆਪਣੀ ਪੂਰੀ ਜ਼ਿੰਦਗੀ ਸਮਰਪਿਤ ਕੀਤੀ | ਉਨ੍ਹਾਂ ਦੇ ਦੱਸੇ ਰਾਹ 'ਤੇ ਚੱਲ ਕੇ ਹੀ ਸਮਾਜ ਵਿਚ ਸਮਾਨਤਾ, ਸਿੱਖਿਆ ਅਤੇ ਭਾਈਚਾਰੇ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ | ਯਾਤਰਾ ਵੱਖ-ਵੱਖ ਮੁਹੱਲਿਆਂ ਵਿਚੋਂ ਗੁਜ਼ਰੀ, ਜਿੱਥੇ ਥਾਂ-ਥਾਂ ਲੋਕਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਹਾਈ ਵੋਲਟੇਜ਼ ਬਿਜਲੀ ਦੀਆਂ ਨੰਗੀਆਂ ਤਾਰਾਂ ਹਟਾ ਕੇ ਲਗਵਾਈ ਗਈ ਕੇਬਲ ਤਾਰ ਅਗਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਜੈਅੰਤੀ ਮੌਕੇ ਗੁਰੂ ਨਾਭਾ ਦਾਸ ਮੰਦਰ 'ਚ ਸਮਾਗਮ ਕਰਵਾਇਆ
Ad Position 24