18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਲਾਲ ਚੰਦ ਕਟਾਰੂਚੱਕ ਦੀ ਪ੍ਰਧਾਨਗੀ ਹੇਠ ‘ਨਸ਼ਾ ਮੁਕਤੀ ਮੋਰਚਾ’ ਦੀ ਜ਼ਿਲ੍ਹਾ ਪੱਧਰੀ ਰਿਵੀਊ ਮੀਟਿੰਗ

Ad Position 21
No active advertisement
ਅਜੀਤ ਡੈਸਕ 24-06-2026
ਦੀਨਾਨਗਰ, 23 ਜੂਨ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਨਸ਼ਿਆਂ ਖ਼ਿਲਾਫ਼ ਜੰਗ ᾿ਚ ਮੁੱਖ ਮੰਤਰੀ ਭਗਵੰਤ ਮਾਨ ਦੀ ਮਜ਼ਬੂਤ ਇੱਛਾ ਸ਼ਕਤੀ ਸਦਕਾ ਨਸ਼ਾ ਮੁਕਤੀ ਮੋਰਚਾ ਦੀ ਟੀਮ ਵਲੋਂ ਗਰਾਊਂਡ ਪੱਧਰ ’ਤੇ ਕੀਤੇ ਜਾ ਰਹੇ ਕੰਮ ਸ਼ਲਾਘਾਯੋਗ ਹਨ ਤੇ ਇਨ੍ਹਾਂ ਯਤਨਾਂ ਦੇ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਐਸ. ਐਸ. ਐਮ. ਕਾਲਜ ਵਿਖੇ ਨਸ਼ਾ ਮੁਕਤੀ ਮੋਰਚਾ ਦੀ ਜਿਲ੍ਹਾ ਪੱਧਰੀ ਰਿਵਿਊ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਐੱਸ. ਐੱਸ. ਪੀ. ਆਦਿੱਤਯ, ਐੱਸ. ਐੱਸ. ਪੀ. ਬਟਾਲਾ ਡਾ. ਮਹਿਤਾਬ ਸਿੰਘ, ਹਲਕਾ ਇੰਚਾਰਜ ਦੀਨਾਨਗਰ ਸ਼ਮਸ਼ੇਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਗਿੱਲ, ਜ਼ੋਨ ਇੰਚਾਰਜ ਨਸ਼ਾ ਮੁਕਤੀ ਮੋਰਚਾ ਰੋਹਿਤ ਸਿਆਲ, ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਆਰ. ਟੀ. ਏ. ਜੋਬਨਜੀਤ ਕੌਰ, ਜ਼ਿਲ੍ਹਾ ਕੋਆਰਡੀਨੇਟਰ-1 ਡਾ: ਅਰਸ਼ਦੀਪ ਸਿੰਘ, ਜ਼ਿਲ੍ਹਾ ਕੋਆਰਡੀਨੇਟਰ-2 ਅਨਮੋਲਜੋਤ ਸਿੰਘ ਰੰਧਾਵਾ, ਪ੍ਰਿੰਸੀਪਲ ਡਾ: ਆਰ. ਕੇ. ਤੁਲੀ, ਹਲਕਾ ਕੋਆਰਡੀਨੇਟਰ ਨੀਰਜ ਸਲਹੋਤਰਾ, ਹਲਕਾ ਕੋਆਡੀਨੇਟਰ ਕਾਰਤਿਕ ਤੇ ਮਨਜੀਤ ਸਿੰਘ ਬਮਰਾਹ ਦੇ ਇਲਾਵਾ ਸਮੂਹ ਹਲਕਿਆਂ ਦੇ ਕੋਆਡੀਨੇਟਰ, ਵਾਈਸ ਕੋਆਡੀਨੇਟਰ ਤੇ ਪੁਲਿਸ ਅਧਿਕਾਰੀ ਵੀ ਮੌਜੂਦ ਰਹੇ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਵਿਚ ਨਸ਼ਿਆਂ ਨੂੰ ਖਤਮ ਕਰਨ ਦਾ ਤਹੱਈਆ ਕੀਤਾ ਹੈ ਅਤੇ ਇਸ ਲਈ ਜ਼ਮੀਨੀ ਪੱਧਰ ’ਤੇ ਕੀਤਾ ਕੰਮ ਨਜ਼ਰ ਆ ਰਿਹਾ ਹੈ। ਪੰਜਾਬ ਸਰਕਾਰ ਵਲੋ ਨਾ ਕੇਵਲ ਨਸ਼ਾਂ ਤਸਕਰਾਂ ਖ਼ਿਲਾਫ਼ ਲੜਾਈ ਲੜੀ ਜਾ ਰਹੀ ਹੈ, ਬਲਕਿ ਨਸ਼ਾ ਗ੍ਰਸਤ ਪੀੜਤ ਲੋਕਾਂ ਦਾ ਨਸ਼ਾ ਛੁਡਾਊ ਕੇਂਦਰਾਂ ਵਿਚ ਇਲਾਜ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਸਪੱਸ਼ਟ ਸੰਦੇਸ਼ ਹੈ ਕਿ ਨਸ਼ਾ ਤਸਕਰਾਂ ਵਿਰੁੱਧ ਕਿਸੇ ਕਿਸਮ ਦੀ ਰਿਆਇਤ ਨਹੀਂ ਵਰਤੀ ਜਾਵੇਗੀ। ਜਿਸ ਦੇ ਚੱਲਦਿਆ ਯੁੱਧ ਨਸ਼ਿਆ ਵਿਰੁੱਧ ਤਹਿਤ ਹਜ਼ਾਰਾ ਨਸ਼ਾ ਤਸਕਰ ਗ੍ਰਿਫਤਾਰ ਕੀਤੇ ਹਨ ਅਤੇ ਐੱਫ.ਆਈ.ਆਰ ਦਰਜ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਤੁਹਾਡੀ ਸਾਰਿਆਂ ਦੀ ਵੱਡੀ ਭੂਮਿਕਾ ਹੈ ਅਤੇ ਬਿਨ੍ਹਾਂ ਭੈਅ ਦੇ ਆਪਣੇ ਫਰਜ਼ ਪੂਰੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸਰਕਾਰ ਨੇ ਸੰਕਲਪ ਕੀਤਾ ਹੈ ਅਤੇ ਸਰਕਾਰ ਵਲੋਂ ਬੱਝਵੇਂ ਰੂਪ ਵਿਚ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਥੇ ਨਸ਼ਿਆਂ ਨੂੰ ਖਤਮ ਕੀਤਾ ਜਾ ਰਿਹਾ ਹੈ, ਉਸ ਦੇ ਨਾਲ ਨੌਜਵਾਨਾਂ ਨੂੰ ਖੇਡਾਂ ਲਈ ਪਲੇਟਫਾਰਮ ਮੁਹੱਈਆ ਕਰਵਾਇਆ ਗਿਆ ਹੈ ਤੇ ਸੂਬੇ ਅੰਦਰ ਕਰੀਬ 3 ਹਜ਼ਾਰ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ। ਨੌਜਵਾਨਾਂ ਨੂੰ ਰੁਜਗਾਰ ਮੁਹੱਇਆ ਕਰਵਾਇਆ ਗਿਆ ਹੈ ਅਤੇ 67027 ਨੌਕਰੀਆਂ ਸਰਕਾਰ ਵਲੋਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲ ਅੰਦਰ ਹਰ ਖੇਤਰ ਅਤੇ ਹਰ ਵਰਗ ਦੀ ਭਲਾਈ ਲਈ ਇਤਿਹਾਸਿਕ ਕਾਰਜ ਕੀਤੇ ਹਨ ਅਤੇ ਸੂਬੇ ਨੂੰ ਦੁਬਾਰਾ ਰੰਗਲਾ ਪੰਜਾਬ ਬਣਾਉਣ ਲਈ ਸਫਲ ਯਤਨ ਕੀਤੇ ਜਾ ਰਹੇ ਹਨ। ਮੀਟਿੰਗ ਨੂੰ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ, ਐੱਸ. ਐੱਸ. ਪੀ. ਅਦਿੱਤਯ, ਡਾ. ਮਹਿਤਾਬ ਸਿੰਘ ਐੱਸ. ਐੱਸ. ਪੀ. ਬਟਾਲਾ, ਹਲਕਾ ਇੰਚਾਰਜ ਸ਼ਮਸ਼ੇਰ ਸਿੰਘ, ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਜਿਲ਼੍ਹਾ ਕੋਆਡੀਨੇਟਰ-1 ਡਾ. ਅਰਸ਼ਦੀਪ ਸਿੰਘ ਤੇ ਜ਼ਿਲ੍ਹਾ ਕੋਆਡੀਨੇਟਰ-2 ਅਨਮੋਲਜੋਤ ਸਿੰਘ ਰੰਧਾਵਾ ਨੇ ਵੀ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਠਿਆਲੀ ਹੈੱਡਵਰਕਸ ਨੇੜੇ ਪਾੜ ਪਾਉਣ ਲਈ ਨਹਿਰੀ ਵਿਭਾਗ ਨੇ ਚੂਹੇ ਨੂੰ ਜ਼ਿੰਮੇਵਾਰ ਦੱਸਿਆ ਅਗਲੀ ਖ਼ਬਰ ਸੀਵਰੇਜ ਬੋਰਡ ਦੇ ਪ੍ਰਾਈਵੇਟ ਆਊਟਸੋਰਸ ਮੁਲਾਜ਼ਮਾਂ ਵਲੋਂ ਕੰਮ ਬੰਦ ਕਰਨ ਦਾ ਐਲਾਨ
Ad Position 24