18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਨਕਾਬਪੋਸ਼ ਮੋਟਰਸਾਇਕਲ ਸਵਾਰਾਂ ਵਲੋਂ ਲੜਕੀ ਤੋਂ ਸਕੂਟਰੀ ਖੋਹੀ

Ad Position 21
No active advertisement
ਅਜੀਤ ਡੈਸਕ 24-06-2026
ਬਟਾਲਾ, 23 ਜੂਨ (ਰਾਕੇਸ਼ ਰੇਖੀ)-ਕਿਸੇ ਕੰਮ ਲਈ ਘਰੋ ਫਤਹਿਗੜ੍ਹ ਚੂੜੀਆਂ ਜਾ ਰਹੀ ਲੜਕੀ ਤੋਂ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਉਸ ਦੀ ਸਕੂਟਰੀ ਖੋਹ ਲਈ। ਥਾਣਾ ਡੇਰਾ ਬਾਬਾ ਨਾਨਕ ਦੇ ਸਬ ਇੰਸਪੇਕਟਰ ਬੇਅੰਤ ਸਿੰਘ ਨੇ ਦੱਸਿਆ ਕਿ ਪਿੰਡ ਖੋਦੇਬੇਟ ਦੀ ਰਹਿਣ ਵਾਲੀ ਅਨਮੋਲਪ੍ਰੀਤ ਕੌਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਬੀਤੇ ਦਿਨ ਕਿਸੇ ਕੰਮ ਲਈ ਆਪਣੇ ਪਿੰਡ ਤੋਂ ਫਤਹਿਗੜ੍ਹ ਚੂੜੀਆਂ ਜਾ ਰਹੀ ਸੀ। ਦੁਪਹਿਰ ਬਾਅਦ ਕਰੀਬ 2:30 ਵਜੇ ਜਦੋਂ ਉਹ ਪਿੰਡ ਸ਼ਾਹਪੁਰਜ਼ਾਜਨ ਨਜ਼ਦੀਕ ਪਹੁੰਚੀ ਤਾਂ ਪਿੱਛੋ ਮੋਟਰਸਾਈਕਲ ਸਵਾਰ 2 ਵਿਅਕਤੀ ਆਏ ਜਿਨ੍ਹਾਂ ਨੇ ਮੂੰਹ ਕੱਪੜੇ ਨਾਲ ਢੱਕੇ ਹੋਏ ਸਨ। ਉਨ੍ਹਾਂ ਨੇ ਉਸ ਨੂੰ ਰੋਕ ਲਿਆ ਤੇ ਜ਼ਬਰਦਸਤੀ ਉਸ ਦੀ ਸਕੂਟਰੀ ਨੰਬਰ ਪੀਬੀ06ਬੀਐਲ 8936 ਖੋਹ ਕੇ ਫਰਾਰ ਹੋ ਗਏ। ਪੁਲਿਸ ਨੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਮਨਦੀਪ ਸਿੰਘ ਰੰਗੜ ਨੰਗਲ ਦੀ ਅਗਵਾਈ ’ਚ ਯੂਥ ਕਾਂਗਰਸ ਦੇ ਨੌਜਵਾਨਾਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ ਅਗਲੀ ਖ਼ਬਰ ਨਹਿਰਾਂ ਦੇ ਕਿਨਾਰਿਆਂ ਦੀ ਮੁਰੰਮਤ ਨਾ ਹੋਣ ਕਾਰਨ ਪੰਜਾਬ ’ਚ ਵਧਿਆ ਟੁੱਟਣ ਦਾ ਖਤਰਾ
Ad Position 24