18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

26 ਨੂੰ ਜ਼ਿਲ੍ਹਾ ਰੁਜ਼ਗਾਰ ਜਨਰੇਸ਼ਨ ਤੇ ਟ੍ਰੇਨਿੰਗ ਦਫਤਰ ਗੁਰਦਾਸਪੁਰ ਵਿਖੇ ਲਗਾਇਆ ਜਾ ਰਿਹਾ ਸਵੈ ਰੁਜ਼ਗਾਰ/ਲੋਨ ਮੇਲਾ

Ad Position 21
No active advertisement
ਅਜੀਤ ਡੈਸਕ 24-06-2026
ਗੁਰਦਾਸਪੁਰ, 23 ਜੂਨ (ਅਸ਼ੋਕ ਸ਼ਰਮਾ)-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਚ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਹਿੱਤ ਸਵੈ ਰੁਜ਼ਗਾਰ /ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਜਿਹੜੇ ਪ੍ਰਾਰਥੀ ਸਵੈ-ਰੁਜ਼ਗਾਰ ਕਰਨ ਦੇ ਚਾਹਵਾਨ ਹਨ, ਉਨ੍ਹਾਂ ਨੂੰ ਸਵੈ-ਰੁਜ਼ਗਾਰ ਦੀਆਂ ਸਕੀਮਾਂ ਅਧੀਨ ਲੋਨ ਦਿੱਤੇ ਜਾ ਰਹੇ ਹਨ। ਜਿਹੜੇ ਨੌਜਵਾਨ ਪ੍ਰਾਰਥੀ ਆਪਣਾ ਸਵੈ-ਰੁਜ਼ਗਾਰ ਦਾ ਕੰਮ ਸ਼ੁਰੂ ਕਰਨਾ ਚਾਹੁੰਦੇ ਹਨ, ਉਹ ਪ੍ਰਾਰਥੀ ਪ੍ਰਧਾਨ ਮੰਤਰੀ ਮੁਦਰਾ ਸਕੀਮ, ਪ੍ਰਧਾਨ ਮੰਤਰੀ ਰੁਜ਼ਗਾਰ ਜਨਰੇਸ਼ਨ ਪ੍ਰੋਗਰਾਮ ਅਤੇ ਸਟੈਂਡ ਅਪ ਇੰਡੀਆ ਦੇ ਤਹਿਤ ਆਪਣਾ ਸਵੈ-ਰੁਜ਼ਗਾਰ ਕਰਨ ਦੇ ਲਈ ਲੋਨ ਲੈ ਸਕਦੇ ਹਨ। ਜ਼ਿਲ੍ਹਾ ਰੁਜ਼ਗਾਰ ਜਨਰੇਸ਼ਨ ਤੇ ਟ੍ਰੇਨਿੰਗ ਅਫਸਰ ਪ੍ਰਸ਼ੋਤਮ ਸਿੰਘ ਵਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿਖੇ 26 ਜੂਨ ਨੂੰ ਕਮਰਾ ਨੰਬਰ-217 ਬੀ-ਬਲਾਕ, ਡੀ.ਏ.ਸੀ. ਕੰਪਲੈਕਸ ਜ਼ਿਲ੍ਹਾ ਰੁਜ਼ਗਾਰ ਜਨਰੇਸ਼ਨ ਤੇ ਟ੍ਰੇਨਿੰਗ ਦਫਤਰ ਗੁਰਦਾਸਪੁਰ ਵਿਖੇ ਸਵੈ-ਰੁਜ਼ਗਾਰ/ਲੋਨ ਮੇਲਾ ਲਗਾਇਆ ਜਾ ਰਿਹਾ ਹੈ। ਮੇਲੇ ਵਿਚ ਸਵੈ-ਰੁਜ਼ਗਾਰ ਦੇ ਨਾਲ ਸਬੰਧਿਤ ਸਾਰੇ ਵਿਭਾਗ, ਸਰਕਾਰੀ ਤੇ ਪ੍ਰਾਈਵੇਟ ਬੈਂਕਾਂ ਵਲੋਂ ਸ਼ਿਰਕਤ ਕੀਤੀ ਜਾਵੇਗੀ ਅਤੇ ਜਿਹੜੇ ਪ੍ਰਰਾਥੀ ਸਵੈ ਰੁਜ਼ਗਾਰ ਕਰਨ ਦੇ ਲਈ ਲੋਨ ਲੈਣ ਦੇ ਚਾਹਵਾਨ ਹਨ, ਉਹ ਇਸ ਸੁਨਹਿਰੇ ਮੌਕੇ ਦਾ ਲਾਭ ਲੈਣ ਦੇ ਲਈ ਸਵੈ ਰੁਜ਼ਗਾਰ/ਲੋਨ ਮੇਲੇ ਵਿਚ ਸ਼ਾਮਿਲ ਹੋਣ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਪ੍ਰਾਰਥੀ 26 ਜੂਨ ਨੂੰ ਸਮਾਂ 9 ਵਜੇ ਦਿਨ ਸ਼ੁੱਕਰਵਾਰ ਵਾਲੇ ਦਿਨ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵਿਖੇ ਪਹੁੰਚ ਕਰਕੇ ਵੀ ਇਹ ਲੋਨ ਫਾਰਮ ਭਰ ਸਕਦੇ ਹਨ। ਸਵੈ-ਰੁਜ਼ਗਾਰ ਕਰਨ ਦੇ ਲਈ ਲੋਨ ਲੈਣ ਦੇ ਚਾਹਵਾਨ ਪ੍ਰਾਰਥੀ ਵਧੇਰੇ ਜਾਣਕਾਰੀ ਦੇ ਲਈ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਪਹੁੰਚਣ ।
Ad Position 22
No active advertisement
ਪਿਛਲੀ ਖ਼ਬਰ ਵਜਰਾ ਕੌਰ ਪੈਂਥਰ ਡਵੀਜ਼ਨ ਦੀ 346 ਫੀਲਡ ਰੈਜਮੈਂਟ ਤਿੱਬੜੀ ਕੈਂਟ ਵਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਅਗਲੀ ਖ਼ਬਰ ਮਨਦੀਪ ਸਿੰਘ ਰੰਗੜ ਨੰਗਲ ਦੀ ਅਗਵਾਈ ’ਚ ਯੂਥ ਕਾਂਗਰਸ ਦੇ ਨੌਜਵਾਨਾਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ
Ad Position 24