18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਹਰਮਨਦੀਪ ਸਿੰਘ ਰਿਆੜ ਬਣੇ ਯੂਥ ਕਾਂਗਰਸ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ

Ad Position 21
No active advertisement
ਅਜੀਤ ਡੈਸਕ 24-06-2026
ਹਰਚੋਵਾਲ, 23 ਜੂਨ (ਰਣਜੋਧ ਸਿੰਘ ਭਾਮ/ਢਿੱਲੋਂ)-ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਵਿਚ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਹਰਮਨਦੀਪ ਸਿੰਘ ਰਿਆੜ 15000 ਤੋਂ ਵੱਧ ਵੋਟਾਂ ਪ੍ਰਾਪਤ ਕਰ ਕੇ ਜ਼ਿਲ੍ਹਾ ਗੁਰਦਾਸਪੁਰ ਦੇ ਯੂਥ ਕਾਂਗਰਸ ਦੇ ਪ੍ਰਧਾਨ ਚੁਣੇ ਗਏ ਹਨ। ਹਰਮਨਦੀਪ ਸਿੰਘ ਦੇ ਯੂਥ ਕਾਂਗਰਸ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਬਣਨ ’ਤੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ ਅਤੇ ਕਾਂਗਰਸੀ ਵਰਕਰਾਂ ਵਲੋਂ ਹਰਮਨਦੀਪ ਸਿੰਘ ਰਿਆੜ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਹਰਮਨਦੀਪ ਸਿੰਘ ਰਿਆੜ ਨੇ ਆਪਣੀ ਇਸ ਜਿੱਤ ਲਈ ਯੂਥ ਕਾਂਗਰਸ ਦੇ ਵਰਕਰਾਂ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਬਰਿੰਦਰਮੀਤ ਸਿੰਘ ਪਾਹੜਾ ਵਿਧਾਇਕ ਗੁਰਦਾਸਪੁਰ, ਸੁਖਜਿੰਦਰ ਸਿੰਘ ਰੰਧਾਵਾ ਸਾਬਕਾ ਉੱਪ ਮੁੱਖ ਮੰਤਰੀ ਪੰਜਾਬ ਤੇ ਮੈਂਬਰ ਲੋਕ ਸਭਾ, ਪ੍ਰਤਾਪ ਸਿੰਘ ਬਾਜਵਾ ਨੇਤਾ ਵਿਰੋਧੀ ਧਿਰ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਫਤਹਿਗੜ੍ਹ ਚੂੜੀਆਂ, ਮਨਦੀਪ ਸਿੰਘ ਰੰਗੜ ਨੰਗਲ ਹਲਕਾ ਇੰਚਾਰਜ ਸ੍ਰੀ ਹਰਗੋਬਿੰਦਪੁਰ ਸਾਹਿਬ, ਗੁਰਮੀਤ ਸਿੰਘ ਪਾਹੜਾ, ਬਲਜੀਤ ਸਿੰਘ ਪਾਹੜਾ, ਕੇ.ਪੀ. ਪਾਹੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਹੀ ਯੂਥ ਵਰਕਰਾਂ ਨੂੰ ਨਾਲ ਲੈ ਕੇ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਡਟ ਕੇ ਵਿਰੋਧ ਕਰਨਗੇ ਅਤੇ 2027 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਹੋਰ ਸਖ਼ਤ ਮਿਹਨਤ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਸ਼ਾਮਪੁਰਾ ਦੇ ਖੇਡ ਤੇ ਸੱਭਿਆਚਾਰਕ ਮੇਲੇ ’ਤੇ ਰਾਏ ਜੁਝਾਰ ਤੇ ਪ੍ਰੀਤ ਪਾਰਸ ਨੇ ਰੰਗ ਬੰਨ੍ਹਿਆ ਅਗਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਜ਼ ਵਲੋਂ ਮੁਹਾਲੀ ਵਿਖੇ 17 ਜੁਲਾਈ ਨੂੰ ਮਹਾਂ ਰੈਲੀ ਦਾ ਐਲਾਨ
Ad Position 24