18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਰੌਬਿਨਪ੍ਰੀਤ ਸਿੰਘ ਸੰਧੂ ਹਲਕਾ ਕਾਦੀਆਂ ਦੇ ਯੂਥ ਕਾਂਗਰਸ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 24-06-2026
ਬਟਾਲਾ, 23 ਜੂਨ (ਸਤਿੰਦਰ ਸਿੰਘ)-ਪੰਜਾਬ ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਵਿਚ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਰੌਬਿਨਪ੍ਰੀਤ ਸਿੰਘ ਸੰਧੂ ਨੇ ਜਿੱਤ ਪ੍ਰਾਪਤ ਕੀਤੀ ਹੈ। ਇਸ ਮੌਕੇ ਰੌਬਿਨਪ੍ਰੀਤ ਸਿੰਘ ਸੰਧੂ ਅਤੇ ਉਨ੍ਹਾਂ ਦੇ ਸਮੂਹ ਪਰਿਵਾਰ ਨੇ ਵਿਰੋਧੀ ਧਿਰ ਦੇ ਨੇਤਾ ਸ: ਪ੍ਰਤਾਪ ਸਿੰਘ ਬਾਜਵਾ ਦਾ ਤਹਿ ਦਿਲੋਂ ਧੰਨਵਾਦ ਕੀਤਾ। ਰੌਬਿਨਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਜੋ ਵਿਸ਼ਵਾਸ ਸ: ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਪਾਰਟੀ ਨੇ ਉਸ ’ਤੇ ਪ੍ਰਗਟ ਕੀਤਾ ਹੈ, ਉਹ ਉਸ ’ਤੇ ਪੂਰਾ ਉਤਰਨ ਦਾ ਯਤਨ ਕਰੇਗਾ ਅਤੇ ਆਪਣੇ ਹਲਕੇ ਵਿਚ ਯੂਥ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕਰਾਂਗਾ। ਇਸ ਮੌਕੇ ਤੇ ਅਮਰਜੀਤ ਸਿੰਘ, ਸੁਖਵਿੰਦਰ ਸਿੰਘ ਸੁੱਖ ਮੈਡੀਕਲ ਸਟੋਰ, ਅਮਿਤ ਮਾਲੀਆ, ਪ੍ਰਿੰਸ ਕਾਲਾ ਬਾਲਾ, ਅਮਰਬੀਰ ਸਿੰਘ ਸੰਧੂ, ਪਰਮਜੀਤ ਕੌਰ ਸੰਧੂ, ਪ੍ਰਿੰਸੀਪਲ ਸੁਰਿੰਦਰ ਸਿੰਘ ਭੰਗੂ ਅਤੇ ਹਲਕੇ ਦੀ ਸਮੂਹ ਕਾਂਗਰਸੀ ਵਰਕਰਾਂ ਨੇ ਰੌਬਿਨਪ੍ਰੀਤ ਸਿੰਘ ਸੰਧੂ ਨੂੰ ਹਲਕਾ ਕਾਦੀਆਂ ਯੂਥ ਵਿੰਗ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ 6 ਗ੍ਰਾਮ ਹੈਰੋਇਨ ਸਮੇਤ ਦੋਸ਼ੀ ਕਾਬੂ ਅਗਲੀ ਖ਼ਬਰ ਸ਼ਾਮਪੁਰਾ ਦੇ ਖੇਡ ਤੇ ਸੱਭਿਆਚਾਰਕ ਮੇਲੇ ’ਤੇ ਰਾਏ ਜੁਝਾਰ ਤੇ ਪ੍ਰੀਤ ਪਾਰਸ ਨੇ ਰੰਗ ਬੰਨ੍ਹਿਆ
Ad Position 24