18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

6 ਗ੍ਰਾਮ ਹੈਰੋਇਨ ਸਮੇਤ ਦੋਸ਼ੀ ਕਾਬੂ

Ad Position 21
No active advertisement
ਅਜੀਤ ਡੈਸਕ 24-06-2026
ਕਾਹਨੂੰਵਾਨ, 23 ਮਾਰਚ (ਨਿਸ਼ਾਨ ਸਿੰਘ ਚਾਹਲ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਕਾਰਵਾਈ ਕਰਦਿਆਂ ਥਾਣਾ ਕਾਹਨੂੰਵਾਨ ਦੀ ਪੁਲਿਸ ਵਲੋਂ ਇਕ ਨੌਜਵਾਨ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਏ.ਐਸ.ਆਈ. ਬਲਵਿੰਦਰ ਸਿੰਘ ਵਲੋਂ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖਣ ਲਈ ਪੁਲਿਸ ਪਾਰਟੀ ਇਲਾਕੇ ਅੰਦਰ ਗਸਤ ਕੀਤੀ ਜਾ ਰਹੀ ਸੀ। ਇਸੇ ਦੌਰਾਨ ਜਦੋਂ ਇਹ ਪੁਲਿਸ ਪਾਰਟੀ ਕਾਲਾਬਾਲਾ ਨਹਿਰ ਦੇ ਪੁਲ ਕੋਲ ਪੁੱਜੀ ਤਾਂ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਸ਼ੀ ਦੀ ਪਹਿਚਾਣ ਗੁਰਲਾਲ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਗਿੱਲ ਵਜੋਂ ਹੋਈ ਹੈ, ਜਿਸ ਦੇ ਖ਼ਿਲਾਫ਼ ਪੁਲਿਸ ਵਲੋਂ ਐਨ.ਡੀ.ਪੀ.ਐਸ. ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਕਥਲੌਰ ਰਾਵੀ ਦਰਿਆ ’ਤੇ ਧੁੱਸੀ ਬੰਨ੍ਹ ਨਾ ਬਣਨ ਕਾਰਨ ਲੋਕਾਂ ’ਚ ਭਾਰੀ ਰੋਸ-ਪ੍ਰਸ਼ਾਸਨ ਬੇਖਬਰ ਅਗਲੀ ਖ਼ਬਰ ਰੌਬਿਨਪ੍ਰੀਤ ਸਿੰਘ ਸੰਧੂ ਹਲਕਾ ਕਾਦੀਆਂ ਦੇ ਯੂਥ ਕਾਂਗਰਸ ਪ੍ਰਧਾਨ ਬਣੇ
Ad Position 24