ਕਈ ਪਰਿਵਾਰਾਂ ਨੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦਾ ਪੱਲਾ ਫੜਿਆ
ਬਟਾਲਾ, 2 ਅਗਸਤ (ਸਤਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ’ਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਦਿਨੋ-ਦਿਨ ਚੜ੍ਹਤ ਵੇਖ ਕੇ ਪਾਰਟੀ ਦੀ ਹਲਕੇ ’ਚ ਪ੍ਰਤੀਨਿਧਤਾ ਕਰ ਰਹੇ ਕਸ਼ਮੀਰ ਸਿੰਘ ਪੰਜਗਰਾਈਆਂ ਦੀ ਅਗਵਾਈ ’ਚ ਪਿੰਡ ਵਰਿਆਹ ਦੇ ਕਈ ਪਰਿਵਾਰਾਂ ਨੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦਾ ਪੱਲਾ ਫੜਿਆ। ਇਨ੍ਹਾਂ ’ਚ ਡਾ.
ਬਟਾਲਾ, 2 ਅਗਸਤ (ਸਤਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ’ਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਦਿਨੋ-ਦਿਨ ਚੜ੍ਹਤ ਵੇਖ ਕੇ ਪਾਰਟੀ ਦੀ ਹਲਕੇ ’ਚ ਪ੍ਰਤੀਨਿਧਤਾ ਕਰ ਰਹੇ ਕਸ਼ਮੀਰ ਸਿੰਘ ਪੰਜਗਰਾਈਆਂ ਦੀ ਅਗਵਾਈ ’ਚ ਪਿੰਡ ਵਰਿਆਹ ਦੇ ਕਈ ਪਰਿਵਾਰਾਂ ਨੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦਾ ਪੱਲਾ ਫੜਿਆ। ਇਨ੍ਹਾਂ ’ਚ ਡਾ. ਹਰਪਾਲ ਸਿੰਘ, ਜਸਪਾਲ ਸਿੰਘ, ਅਸ਼ੋਕ ਕੁਮਾਰ, ਲਖਵਿੰਦਰ ਕੌਰ, ਹਰਪ੍ਰੀਤ ਕੌਰ, ਹਰਜੀਤ ਕੌਰ, ਕੁਲਵੰਤ ਕੌਰ, ਪਰਮਜੀਤ ਕੌਰ ਪਰਿਵਾਰਾਂ ਸਮੇਤ ਸ਼ਾਮਿਲ ਹੋਏ। ਕਸ਼ਮੀਰ ਸਿੰਘ ਨੇ ਦੱਸਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਸੰਸਦ ਮੈਂਬਰ ਦੀ ਸੋਚ ਨੂੰ ਅਪਨਾ ਕੇ ਹਲਕੇ ਦੇ ਲੋਕ ਰੋਜ਼ਾਨਾ ਹੀ ਪਾਰਟੀ ਦਾ ਪੱਲਾ ਫੜ ਰਹੇ ਹਨ। ਆਉਣ ਵਾਲੇ ਦਿਨਾਂ ’ਚ ਹਲਕੇ ਦੇ ਪਿੰਡਾਂ ਤੋਂ ਵੱਡੀ ਗਿਣਤੀ ’ਚ ਲੋਕ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਸ਼ਾਮਿਲ ਹੋਣਗੇ। ਇਸ ਮੌਕੇ ਕਸ਼ਮੀਰ ਸਿੰਘ ਪੰਜਗਰਾਈਆਂ, ਲਖਬੀਰ ਸਿੰਘ, ਜਗਤਾਰ ਸਿੰਘ ਰਿਆੜ, ਨਿਰਭਉ ਸਿੰਘ ਪੰਨੂੰ, ਬਿਕਰਮਜੀਤ ਸਿੰਘ ਬਿੱਕਾ, ਲਖਬੀਰ ਸਿੰਘ ਲਾਲੀ, ਮਨਜੀਤ ਸਿੰਘ ਆਦਿ ਹਾਜ਼ਰ ਸਨ।